ਸਿੱਧੂ ਤੇ ਢਿੱਲੋਂ ਆਹਮੋ-ਸਾਹਮਣੇ, ਇਮਾਨਦਾਰੀ ਦੇ ਮੁੱਦੇ ਨੂੰ ਲੈ ਕੇ ਹੋਈ ਬਹਿਸ
ਬਰਿੰਦਰ ਸਿੰਘ ਢਿੱਲੋਂ ਅਤੇ ਨਵਜੋਤ ਸਿੱਧੂ ਵਿਚਾਲੇ ਬਹਿਸ ਹੋਈ।ਸਿੱਧੂ ਨੇ ਆਪਣੇ ਆਪ ਨੂੰ ਇਮਾਨਦਾਰ ਦੱਸਿਆ ਸੀ ਅਤੇ ਵਰਿੰਦਰ ਢਿੱਲੋਂ ਨੇ ਸਿੱਧੂ ਨੂੰ ਡਰਾਮੇਬਾਜ਼ ਕਿਹਾ। ਇਸ ਦੌਰਾਨ ਬਹਿਸ ਇੰਨੀ ਕੁ ਤਿੱਖੀ ਹੋ ਗਈ ਕਿ ਪ੍ਰਦਰਸ਼ਨਕਾਰੀਆਂ ਨੇ ਸਿੱਧੂ ਦਾ ਸਾਥ ਛੱਡਿਆ।
ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਮਹਿੰਗਾਈ ਦੇ ਖਿਲਾਫ ਰੋਸ ਪ੍ਰਦਰਸ਼ਨ ਦੇ ਲਈ ਚੰਡੀਗੜ੍ਹ ਵਿਖੇ ਇੱਕਠੇ ਹੋਏ ਉੱਥੇ ਹੀ ਦੂਜੇ ਪਾਸੇ ਇਸ ਦੌਰਾਨ ਪੰਜਾਬ ਕਾਂਗਰਸ ਦਾ ਕਲੇਸ਼ ਖੁੱਲ੍ਹ ਕੇ ਸਾਹਮਣੇ ਆਇਆ। ਦੱਸ ਦਈਏ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਆਹਮੋ ਸਾਹਮਣੇ ਹੋ ਗਏ।
ਇਹ ਵੀ ਪੜ੍ਹੋ:ਚੰਡੀਗੜ੍ਹ ਨੂੰ ਯੂਟੀ ਹੀ ਬਣਾਏ ਰੱਖਣ ਦਾ ਪ੍ਰਸਤਾਵ ਹੋਇਆ ਪਾਸ
-PTC News