Advertisment

ਸਿੱਧੂ ਮੂਸੇਵਾਲਾ ਕਤਲ ਮਾਮਲਾ : ਵਿਦੇਸ਼ ਭੱਜਣ ਦੀ ਫਿਰਾਕ 'ਚ ਮੁਲਜ਼ਮ ਜਗਤਾਰ ਸਿੰਘ ਪੁਲਿਸ ਅੜਿਕੇ

author-image
Pardeep Singh
Updated On
New Update
ਸਿੱਧੂ ਮੂਸੇਵਾਲਾ ਕਤਲ ਮਾਮਲਾ : ਵਿਦੇਸ਼ ਭੱਜਣ ਦੀ ਫਿਰਾਕ 'ਚ ਮੁਲਜ਼ਮ ਜਗਤਾਰ ਸਿੰਘ ਪੁਲਿਸ ਅੜਿਕੇ
Advertisment
ਅੰਮ੍ਰਿਤਸਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ਤੋਂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਜਗਤਾਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁਲਜ਼ਮ ਅੰਮ੍ਰਿਤਸਰ ਏਅਰਪੋਰਟ ਤੋਂ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ। ਮੁਲਜ਼ਮ ਜਗਤਾਰ ਸਿੰਘ ਦੁਬਈ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਇਮੀਗ੍ਰੇਸ਼ਨ ਦੀ ਟੀਮ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਮਾਨਸਾ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ। ਮਾਨਸਾ ਪੁਲਿਸ ਵੱਲੋਂ ਲੁਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ।
Advertisment

ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ  ਦਾ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ:ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਭਾਣਜਾ ਹਨੀ ਦੋਸ਼ੀ ਕਰਾਰ,  1 ਨਵੰਬਰ ਤੋਂ ਹੋਵੇਗੀ ਸੁਣਵਾਈ  publive-image -PTC News
sidhu-moosewala-murder-case-accused-jagtar-singh-is-in-police-custody-in-the-guise-of-fleeing-abroad
Advertisment

Stay updated with the latest news headlines.

Follow us:
Advertisment