ਮੁੱਖ ਖਬਰਾਂ

ਸਿੱਧੂ ਮੂਸੇਵਾਲਾ ਕਤਲ ਮਾਮਲਾ ; ਸ਼ਾਰਪ ਸ਼ੂਟਰ ਦੀਪਕ ਮੁੰਡੀ ਸਣੇ ਤਿੰਨ ਗ੍ਰਿਫ਼ਤਾਰ

By Ravinder Singh -- September 10, 2022 4:56 pm -- Updated:September 10, 2022 6:32 pm

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਤੇ ਪੰਜਾਬ ਪੁਲਿਸ ਨੂੰ ਅੱਜ ਵੱਡੀ ਸਫਲਤਾ ਹੱਥ ਲੱਗੀ। ਸਿੱਧੂ ਕਤਲ ਕਾਂਡ ਵਿਚ ਸ਼ਾਮਲ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਏਜੀਟੀਐਫ ਤੇ ਸਪੈਸ਼ਲ ਸੈਲ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਮਿਲੀ ਜਾਣਕਾਰੀ ਪੱਛਮੀ ਬੰਗਾਲ ਦੀ ਲੱਗਦੀ ਨੇਪਾਲ ਸਰਹੱਦ ਉਤੇ ਪੰਜਾਬ ਤੇ ਦਿੱਲੀ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ ਚਲਾਇਆ ਗਿਆ ਸੀ। ਜਿਸ ਵਿਚ ਦੀਪਕ ਮੁੰਡੀ ਸਣੇ ਤਿੰਨ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਪੱਛਮੀ ਬੰਗਾਲ ਸਰਹੱਦ ਤੋਂ ਖੁਫੀਆ ਜਾਣਕਾਰੀ ਦੇ ਆਧਾਰ ਉਤੇ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਜਿੰਦਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ।

ਦੀਪਕ ਮੁੰਡੀ ਬਲੈਰੋ ਮਾਡੀਊਲ ਵਿਚ ਨਿਸ਼ਾਨੇਬਾਜ਼, ਕਪਿਲ ਪੰਡਿਤ ਤੇ ਰਜਿੰਦਰ ਹੁਥਿਆਰ ਤੇ ਅਪਰਾਧੀਆਂ ਨੂੰ ਲੁਕਾਉਣ ਤੇ ਸਹਾਇਤਾ ਪ੍ਰਦਾਨ ਕਰਨ ਤਹਿਤ ਲੋੜੀਂਦੇ ਸਨ। ਇਸ ਤਰ੍ਹਾਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਪੁਲਿਸ ਨੇ ਆਖਰੀ ਸ਼ਾਰਪ ਸ਼ੂਟਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਦੀਪਕ ਮੁੰਡੀ ਇਕਲੌਤਾ ਸ਼ੂਟਰ ਸੀ ਜੋ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਸੀ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਸਭ ਤੋਂ ਪਹਿਲਾਂ ਤਿੰਨ ਨਿਸ਼ਾਨੇਬਾਜ਼ਾਂ 19 ਸਾਲਾ ਅੰਕਿਤ ਸੇਰਸਾ, ਪ੍ਰਿਆਵਰਤ ਫੌਜੀ, ਸਚਿਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਇਸ ਸਾਲ 20 ਜੁਲਾਈ ਨੂੰ ਅੰਮ੍ਰਿਤਸਰ ਨੇੜੇ ਪੁਰਾਣੀ ਹਵੇਲੀ ਵਿਖੇ ਦੋ ਸ਼ੂਟਰਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮਨੂੰ ਕੁੱਸਾ ਨੂੰ ਪੰਜਾਬ ਪੁਲਿਸ ਨੇ ਇਕ ਮੁਕਾਬਲੇ ਵਿਚ ਮਾਰ ਦਿੱਤਾ ਸੀ।

-PTC News

ਇਹ ਵੀ ਪੜ੍ਹੋ : ਕਰਨਾਲ ਦੀ ਮਾਂ-ਧੀ ਆਪਣੀ ਸੁਰੱਖਿਆ ਲਈ ਹਾਈ ਕੋਰਟ ਪੁੱਜੀਆਂ

  • Share