ਮਨੋਰੰਜਨ ਜਗਤ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਹੱਥ 'ਤੇ ਬਣਵਾਇਆ ਬੇਟੇ ਦਾ ਟੈਟੂ

By Jasmeet Singh -- July 28, 2022 7:32 pm -- Updated:July 28, 2022 7:32 pm

ਮਨੋਰੰਜਨ, 28 ਜੁਲਾਈ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀਰਵਾਰ ਨੂੰ ਆਪਣੇ ਹੱਥ 'ਤੇ ਬੇਟੇ ਦਾ ਟੈਟੂ ਬਣਵਾਇਆ। ਉਨ੍ਹਾਂ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਉਹ ਲੇਟੇ ਹੋਏ ਹਨ ਅਤੇ ਸਿੱਧੂ ਦੇ ਪਿਤਾ ਆਪਣੇ ਹੱਥ ਵਿੱਚ ਆਪਣੇ ਬੇਟੇ ਦਾ ਟੈਟੂ ਬਣਵਾ ਰਹੇ ਹਨ। ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਜਵਾਹਰਕੇ ਵਿਖੇ ਕਤਲ ਕਰ ਦਿੱਤਾ ਗਿਆ ਸੀ।

Sidhu-Moosewala’s-father-make-first-public-appearance-after-singer’s-death-3
ਕੱਲ੍ਹ ਯਾਨੀ 29 ਜੁਲਾਈ ਨੂੰ ਮਾਨਸਾ ਜ਼ਿਲ੍ਹੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਨੂੰ ਦੋ ਮਹੀਨੇ ਹੋਣ ਵਿੱਚ ਇੱਕ ਦਿਨ ਬਾਕੀ ਹੈ। ਪਰ ਫਿਰ ਵੀ ਲੋਕ ਆਪਣੇ ਚਹੇਤੇ ਗਾਇਕ ਮੂਸੇਵਾਲਾ ਨੂੰ ਵੱਖ-ਵੱਖ ਤਰੀਕਿਆਂ ਨਾਲ ਯਾਦ ਕਰ ਰਹੇ ਹਨ।

ਹੁਣ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਪਣੇ ਬੇਟੇ ਨੂੰ ਖਾਸ ਤਰੀਕੇ ਨਾਲ ਸ਼ਰਧਾਂਜਲੀ ਦਿੱਤੀ ਹੈ। ਉਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਪਿਤਾ ਬਲਕੌਰ ਸਿੰਘ ਆਪਣੇ ਹੱਥ 'ਚ ਬੇਟੇ ਸਿੱਧੂ ਮੂਸੇਵਾਲਾ ਦਾ ਟੈਟੂ ਬਣਵਾ ਰਹੇ ਹਨ।

ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਇਹ ਪਲ ਹਰੇਕ ਨੂੰ ਭਾਵੁਕ ਕਰਨ ਵਾਲਾ ਹੈ। ਇਸ ਤੋਂ ਪਹਿਲਾਂ ਸਿੱਧੂ ਦੇ ਕਈ ਪ੍ਰਸ਼ੰਸਕ ਵੀ ਗਾਇਕ ਦੀਆਂ ਯਾਦਾਂ ਨੂੰ ਤਾਜ਼ਾ ਕਰ ਚੁੱਕੇ ਜਿਨ੍ਹਾਂ ਗਾਇਕ ਦੇ ਨਾਂਅ ਜਾਂ ਗਾਇਕ ਦਾ ਟੈਟੂ ਬਣਵਾਇਆ ਸੀ।

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਵੀ ਧਮਕੀਆਂ ਮਿਲੀਆਂ ਹਨ। ਮਾਮਲੇ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਹੈ। ਜਾਂਚ ਵਿੱਚ ਫੋਨ ਨੰਬਰ ਪਾਕਿਸਤਾਨ ਦਾ ਨਿਕਲਿਆ ਸੀ। ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਅਨੁਸਾਰ ਉਨ੍ਹਾਂ ਦੇ ਪਰਿਵਾਰ ਨੂੰ ਪਿਛਲੇ ਕਈ ਦਿਨਾਂ ਤੋਂ ਦੇਸ਼-ਵਿਦੇਸ਼ ਤੋਂ ਧਮਕੀਆਂ ਭਰੇ ਫ਼ੋਨ ਆ ਰਹੇ ਹਨ।

ਉਨ੍ਹਾਂ ਨੇ ਦੱਸਿਆ ਸੀ ਕਿ ਇੱਕ ਫੈਨ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਹੱਕ ਵਿੱਚ ਸੋਸ਼ਲ ਮੀਡੀਆ 'ਤੇ ਪੋਸਟ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ਤੋਂ ਉਨ੍ਹਾਂ ਨੂੰ ਇੱਕ ਸੰਦੇਸ਼ ਭੇਜਿਆ ਗਿਆ ਸੀ ਜਿਸ ਵਿੱਚ ਸਿੱਧੂ ਦੇ ਪਰਿਵਾਰ ਨਾਲ ਹਮਦਰਦੀ ਨਾ ਕਰਨ ਲਈ ਕਿਹਾ ਗਿਆ ਸੀ।

ਇਹ ਵੀ ਪੜ੍ਹੋ: ਕੀ ਹੈ ਪਾਕੇਟ ਲਹਿੰਗਾ? ਸਚਿਨ ਤੇਂਦੁਲਕਰ ਦੀ ਬੇਟੀ ਨੇ ਵੀ ਕਰਵਾਇਆ ਇਸ 'ਚ ਫੋਟੋਸ਼ੂਟ, ਵੇਖੋ PHOTOS


-PTC News

  • Share