ਮੁੱਖ ਖਬਰਾਂ

ਸਿੱਧੂ ਕਤਲ ਕਾਂਡ ; ਪੁਲਿਸ ਵੱਲੋਂ ਅਦਾਲਤ 'ਚ ਚਾਰਜਸ਼ੀਟ ਦਾਖ਼ਲ

By Ravinder Singh -- August 26, 2022 6:56 pm

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਅੱਜ ਅਦਾਲਤ ਵਿੱਚ 1850 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਸ ਚਾਰਜਸ਼ੀਟ ਵਿੱਚ ਪੁਲਿਸ ਨੇ ਅਦਾਲਤ ਸਾਹਮਣੇ ਕਈ ਸਨਸਨੀਖੇਜ਼ ਖ਼ੁਲਾਸੇ ਕੀਤੇ। ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਤੇ ਕਈ ਸ਼ੂਟਰਾਂ ਸਣੇ 36 ਜਣਿਆਂ ਨੂੰ ਸਿੱਧੂ ਕਤਲ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸ ਵਿਚੋਂ 24 ਜਣਿਆਂ ਨੂੰ ਕਾਤਲ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਸਿੱਧੂ ਕਤਲ ਕਾਂਡ ; ਪੁਲਿਸ ਵੱਲੋਂ ਅਦਾਲਤ 'ਚ ਚਾਰਜਸ਼ੀਟ ਦਾਖ਼ਲਮਾਨਸਾ ਦੇ ਐਸਐਸਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮਾਮਲੇ ਵਿੱਚ 20 ਦੋਸ਼ੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਖ਼ਿਲਾਫ਼ ਵੀ ਚਲਾਨ ਪੇਸ਼ ਕੀਤਾ ਗਿਆ। ਉਨ੍ਹਾਂ ਨੇ ਅੱਗੇ ਦੱਸਿਆ ਕਿ ਚਾਰਜਸ਼ੀਟ ਵਿੱਚ 122 ਲੋਕਾਂ ਨੂੰ ਗਵਾਹ ਬਣਾਇਆ ਗਿਆ ਹੈ ਜੋ ਕਿ ਭਵਿੱਖ ਵਿੱਚ ਵੱਧ ਵੀ ਸਕਦੇ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਮਨੂੰ ਕੁੱਸਾ ਤੇ ਜਗਰੂਪ ਰੂਪਾ ਬਾਰੇ ਅਦਾਲਤ ਵਿੱਚ ਜਾਣਕਾਰੀ ਦਿੱਤੀ ਗਈ।

ਸਿੱਧੂ ਕਤਲ ਕਾਂਡ ; ਪੁਲਿਸ ਵੱਲੋਂ ਅਦਾਲਤ 'ਚ ਚਾਰਜਸ਼ੀਟ ਦਾਖ਼ਲਸਿੱਧੂ ਕਤਲ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਗੋਲਡੀ ਬਰਾੜ, ਅਨਮੋਲ ਬਿਸ਼ਨੋਈ, ਸਚਿਨ ਬਿਸ਼ਨੋਈ ਤੇ ਲਪਿਨ ਮਹਿਰਾ ਖ਼ਿਲਾਫ਼ ਵੀ ਚਲਾਨ ਪੇਸ਼ ਕੀਤਾ ਗਿਆ ਜੋ ਕਿ ਬਾਹਰਲੇ ਦੇਸ਼ਾਂ ਵਿੱਚ ਬੈਠੇ ਹਨ। ਉਨ੍ਹਾਂ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ਾਂ ਆਰੰਭ ਦਿੱਤੀਆਂ ਗਈਆਂ ਹਨ। ਪੁਲਿਸ ਨੇ ਬਲਕੌਰ ਸਿੰਘ ਦੀ ਸ਼ਿਕਾਇਤ ਉਤੇ ਸੰਗੀਤ ਜਗਤ ਨਾਲ ਜੁੜੇ ਦੋ ਵਿਅਕਤੀ ਵੀ ਨਾਮਜ਼ਦ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਅਧਿਕਾਰੀ, ਪੋਸਟਮਾਰਟਮ ਕਰਨ ਵਾਲਾ ਡਾਕਟਰ, ਮੂਸੇਵਾਲਾ ਦੇ ਚਚੇਰੇ ਭਰਾ, ਗੱਡੀ ਵਿੱਚ ਸਫਰ ਕਰਨ ਵਾਲੇ ਦੋ ਸਾਥੀ ਤੇ ਗਾਇਕ ਦੇ ਪਰਿਵਾਰ ਦੇ ਬਿਆਨ ਦਰਜ ਹਨ।

ਇਹ ਵੀ ਪੜ੍ਹੋ : ਪਟਿਆਲਾ ਦੇ ਬਡੂੰਗਰ ਸਣੇ ਫ਼ਤਿਹਗੜ੍ਹ ਸਾਹਿਬ ਦਾ ਪਿੰਡ ਮੰਡੋਫਲ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ

ਐਸਐਸਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮਾਮਲੇ ਵਿੱਚ 8 ਦੋਸ਼ੀਆਂ ਦੀ ਗ੍ਰਿਫ਼ਤਾਰੀ ਕਰਨਾ ਅਜੇ ਬਾਕੀ ਹੈ। ਉਨ੍ਹਾਂ ਨੇ ਅੱਗੇ ਦਾਅਵਾ ਕੀਤਾ ਕਿ ਅਗਲੀ ਚਾਰਜਸ਼ੀਟ ਜਲਦ ਹੀ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ।

-PTC News

 

  • Share