Advertisment

ਸਿੱਧੂ ਮੂਸੇਵਾਲਾ ਦੇ ਕਾਤਲ ਜਲਦ ਹੋਣਗੇ ਸਲਾਖਾਂ ਪਿੱਛੇ : ਭਗਵੰਤ ਮਾਨ

author-image
Pardeep Singh
Updated On
New Update
ਸਿੱਧੂ ਮੂਸੇਵਾਲਾ ਦੇ ਕਾਤਲ ਜਲਦ ਹੋਣਗੇ ਸਲਾਖਾਂ ਪਿੱਛੇ : ਭਗਵੰਤ ਮਾਨ
Advertisment
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਨੌਜਵਾਨ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਕਾਤਲ ਜਲਦੀ ਹੀ ਸਲਾਖਾਂ ਪਿੱਛੇ ਹੋਵੇਗਾ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿੱਧੂ ਮੂਸੇਵਾਲਾ ਦੇ ਜੱਦੀ ਪਿੰਡ ਪੁੱਜੇ ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੁਲਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦੇ ਅਹਿਮ ਸਬੂਤ ਮਿਲ ਗਏ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਇਸ ਘਿਨਾਉਣੇ ਕਤਲ ਦੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
Advertisment
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਇੱਕ ਪ੍ਰਤਿਭਾਸ਼ਾਲੀ ਕਲਾਕਾਰ ਸਨ ਜਿਨ੍ਹਾਂ ਦੀ ਅਦਭੁਤ ਆਵਾਜ਼ ਅਤੇ ਅਦਭੁਤ ਸਿਰਜਣਾਤਮਕਤਾ ਸਾਰਿਆਂ ਨੂੰ ਮੋਹ ਲੈਂਦੀ ਸੀ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੀ ਅਚਨਚੇਤ ਅਤੇ ਦੁਖਦਾਈ ਮੌਤ ਨਾਲ ਸੰਗੀਤ ਜਗਤ ਖਾਸ ਤੌਰ 'ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ। ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਫੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਪੰਜਾਬੀਅਤ ਅਤੇ ਇੰਸਾਨੀਅਤ ਨੂੰ ਆਪਣੀ ਸਰਵਉੱਚ ਤਰਜੀਹ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਿਆਸਤ ਕਰਨ ਵਾਲਿਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਭਗਵੰਤ ਮਾਨ ਨੇ ਚਿੰਤਾ ਪ੍ਰਗਟ ਕੀਤੀ ਕਿ ਕੁਝ ਲੋਕ ਇਸ ਨੌਜਵਾਨ ਗਾਇਕ ਦੇ ਦਰਦਨਾਕ ਕਤਲ ਨੂੰ ਲੈ ਕੇ ਬੇਸ਼ਰਮੀ ਨਾਲ ਰਾਜਨੀਤੀ ਕਰ ਰਹੇ ਹਨ, ਜੋ ਕਿ ਬੇਲੋੜਾ ਅਤੇ ਇਤਰਾਜ਼ਯੋਗ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਲੋਕ ਹਨ ਜੋ ਪਹਿਲਾਂ ਇਸ ਮਹਾਨ ਗਾਇਕ ਦੀ ਵੱਖ-ਵੱਖ ਮੁੱਦਿਆਂ 'ਤੇ ਜ਼ੋਰਦਾਰ ਆਲੋਚਨਾ ਕਰਦੇ ਸਨ ਪਰ ਹੁਣ ਮਾੜੇ ਪ੍ਰਚਾਰ ਲਈ ਮਗਰਮੱਛ ਦੇ ਹੰਝੂ ਵਹਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਅਖੌਤੀ ਚੌਧਰੀ ਆਗੂਆਂ ਦੀਆਂ ਕੋਝੀਆਂ ਚਾਲਾਂ ਤੋਂ ਪਹਿਲਾਂ ਹੀ ਜਾਣੂ ਹਨ ਅਤੇ ਉਹ ਇਨ੍ਹਾਂ ਦੇ ਭੁਲੇਖੇ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਨੂੰ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਤੇਜ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਦੋਸ਼ੀਆਂ ਨੂੰ ਫੜਿਆ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪਰਿਵਾਰ ਦੀ ਮੰਗ 'ਤੇ ਉਨ੍ਹਾਂ ਨੇ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ 'ਚ ਮਾਮਲੇ ਦੀ ਨਿਆਂਇਕ ਜਾਂਚ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਕਤਲ ਦੇ ਦੋਸ਼ੀਆਂ ਨੂੰ ਫੜਨ ਲਈ ਸ਼ੁਰੂ ਤੋਂ ਹੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਸਿੱਧੂ ਮੂਸੇਵਾਲਾ ਦੇ ਕਤਲ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੌਤ ਸੂਬੇ ਲਈ ਬਹੁਤ ਵੱਡਾ ਘਾਟਾ ਹੈ ਅਤੇ ਪ੍ਰਮਾਤਮਾ ਦੀ ਬਖਸ਼ਿਸ਼ ਵਾਲੇ ਇਸ ਕਲਾਕਾਰ ਦੇ ਕਤਲ ਨਾਲ ਜੋ ਘਾਟਾ ਪਿਆ ਹੈ, ਉਹ ਕਦੇ ਵੀ ਪੂਰਾ ਨਹੀਂ ਹੋ ਸਕਦਾ | ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੇ ਰਹਿ ਗਏ ਪਰਿਵਾਰ ਨੂੰ ਪ੍ਰਮਾਤਮਾ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਹਿੰਮਤ ਬਖਸ਼ਣ।
Advertisment
ਇਹ ਵੀ ਪੜ੍ਹੋ:ਪੰਜਾਬ ਰਾਜ ਸਭਾ ਦੇ ਉਮੀਦਵਾਰਾਂ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਸੌਂਪੇ ਸਰਟੀਫਿਕੇਟ publive-image -PTC News-
latest-news punjab-news bhagwant-mann sidhu-musewala killers %e0%a8%b8%e0%a8%bf%e0%a9%b1%e0%a8%a7%e0%a9%82-%e0%a8%ae%e0%a9%82%e0%a8%b8%e0%a9%87%e0%a8%b5%e0%a8%be%e0%a8%b2%e0%a8%be-%e0%a8%a6%e0%a9%87-%e0%a8%95%e0%a8%be%e0%a8%a4%e0%a8%b2-%e0%a8%9c%e0%a8%b2
Advertisment

Stay updated with the latest news headlines.

Follow us:
Advertisment