ਮੁੱਖ ਖਬਰਾਂ

ਸਿੱਧੂ ਮੂਸੇਵਾਲਾ ਦਾ ਗੀਤ SYL ਹੋਇਆ ਰਿਲੀਜ਼

By Pardeep Singh -- June 23, 2022 6:20 pm

ਚੰਡੀਗੜ੍ਹ; ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ SYL ਰਿਲੀਜ਼ ਹੋ ਗਿਆ ਹੈ। ਮੂਸੇਵਾਲੇ ਦੇ ਫੈਨਜ਼ ਇਸ ਗੀਤ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ। ਗੀਤ ਰਿਲੀਜ਼ ਹੁੰਦੇ ਸਾਰ ਹੀ ਮੂਸੇਵਾਲਾ ਦੇ ਲੱਖਾ ਫੈਨਜ਼ ਇਸ ਗਾਣੇ ਨੂੰ ਸੁਣ ਰਹੇ ਹਨ।

ਤੁਹਾਨੂੰ ਦੱਸ ਦੇਈਏ  ਕਿ ਸਿੱਧੂ ਮੂਸੇ ਵਾਲੇ ਦੇ ਨਵੇਂ ਗੀਤ SYL ਵਿੱਚ ਨਾਂ ਆਉਣ ਤੋਂ ਬਾਅਦ ਭਾਈ ਬਲਵਿੰਦਰ ਸਿੰਘ ਜਟਾਣੇ ਦਾ ਜ਼ਿਕਰ ਛਿੜਿਆ ਹੈ। SYL ਵਿੱਚ ਪਾਣੀ ਦੀ ਜਗ੍ਹਾ ਡੇਕਾਂ ਜਟਾਣੇ ਹੋਰਾਂ ਨੇ ਹੀ ਉਗਾਈਆਂ ਸੀ। ਇਸ ਗੀਤ ਵਿੱਚ ਮੂਸੇਵਾਲਾ ਨੇ ਬਲਵਿੰਦਰ ਸਿੰਘ ਜਟਾਣੇ ਬਾਰੇ ਤਸਵੀਰ ਪੇਸ਼ ਕੀਤੀ ਹੈ।

 ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਪਿੰਡ ਵਿੱਚ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪਰਿਵਾਰ ਵੱਲੋਂ ਅੰਤਿਮ ਅਰਦਾਸ ਰੱਖੀ ਗਈ ਸੀ। ਪਿਤਾ ਨੇ ਕਿਹਾ ਸੀ ਕਿ ਉਹ ਆਪਣੇ ਬੇਟੇ ਨੂੰ ਗੀਤਾਂ ਰਾਹੀਂ ਤੁਹਾਡੇ ਸਾਰਿਆਂ ਵਿਚਕਾਰ ਜ਼ਿੰਦਾ ਰੱਖਣ ਦਾ ਵਾਅਦਾ ਕਰਦਾ ਹੈ। ਉਨ੍ਹਾਂ ਦੱਸਿਆ ਸੀ ਕਿ ਸਿੱਧੂ ਦੇ ਕਈ ਗੀਤ ਰਿਲੀਜ਼ ਹੋਣ ਦੀ ਸਟੇਜ 'ਤੇ ਹਨ। ਸਿੱਧੂ ਨੇ ਕਈ ਗੀਤ ਲਿਖੇ ਸਨ। ਪਾਈਪਲਾਈਨ ਵਿੱਚ ਆਉਣ ਵਾਲੇ ਸਾਰੇ ਗੀਤ ਰਿਲੀਜ਼ ਕੀਤੇ ਜਾਣਗੇ।

-PTC News

  • Share