ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਨਜੀਤ ਬੈਂਸ ਨੇ ਕੋਰੋਨਾ ਟੈਸਟ ਕਰਵਾਉਣ ਤੋਂ ਕੀਤਾ ਇਨਕਾਰ

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਨਜੀਤ ਬੈਂਸ ਨੇ ਕੋਰੋਨਾ ਟੈਸਟ ਕਰਵਾਉਣ ਤੋਂ ਕੀਤਾਇਨਕਾਰ 

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਨਜੀਤ ਬੈਂਸ ਨੇ ਕੋਰੋਨਾ ਟੈਸਟ ਕਰਵਾਉਣ ਤੋਂ ਕੀਤਾ ਇਨਕਾਰ:ਚੰਡੀਗੜ੍ਹ : ਲੁਧਿਆਣਾ ਮਾਮਲੇ ਬਾਰੇ ਮੀਡੀਆ ਰਿਪੋਰਟਾਂ ਦਾ ਨੋਟਿਸ ਲੈਂਦੇ ਹੋਏ ਜਿਸ ਵਿੱਚ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ ਨੇ ਲੁਧਿਆਣਾ ਪੁਲਿਸ ਵੱਲੋਂ ਜਾਰੀ ਕੀਤੇ ਗਏ ਨੋਟਿਸ ਤੋਂ ਬਾਅਦ ਵੀ ਆਪਣਾ ਕੋਵਡ -19 ਸਬੰਧੀ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬੈਂਸ ਨੂੰ ਵਧੇਰੇ ਲੋਕ ਹਿੱਤ ਵਿੱਚ ਬਿਨਾਂ ਕਿਸੇ ਦੇਰੀ ਦੇ ਆਪਣੀ ਕੋਵਿਡ-19 ਸਬੰਧੀ ਜਾਂਚ ਕਰਵਾਉਣੀ ਚਾਹੀਦੀ ਹੈ।

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਨਜੀਤ ਬੈਂਸ ਨੇ ਕੋਰੋਨਾ ਟੈਸਟ ਕਰਵਾਉਣ ਤੋਂ ਕੀਤਾਇਨਕਾਰ

ਮੰਤਰੀ ਨੇ ਕਿਹਾ ਕਿ ਸ੍ਰੀ ਬੈਂਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਹੈ ਅਤੇ ਉਨ੍ਹਾਂ ਨੂੰ ਲਾਜ਼ਮੀ ਤੌਰ `ਤੇ ਲੁਧਿਆਣਾ ਵਾਸੀਆਂ ਅਤੇ ਰੋਸ ਮੁਜ਼ਾਹਰੇ ਵਿੱਚ ਹਿੱਸਾ ਲੈਣ ਵਾਲੇ ਅੰਦੋਲਨਕਾਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੋਵਿਡ-19 ਸਬੰਧੀ ਆਪਣੀ ਜਾਂਚ ਕਰਵਾਉਣੀ ਹੋਵੇਗੀ। ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਲੁਧਿਆਣਾ ਵਿੱਚ ਕੋਵਿਡ ਦੇ ਬਹੁਤ ਜ਼ਿਆਦਾ ਮਾਮਲੇ ਦਰਜ ਕੀਤੇ ਗਏ ਹਨ ,ਜਿਥੇ ਬੈਂਸ ਨੇ ਇਸ ਗੱਲ ਨੂੰ ਧਿਆਨ ਵਿਚ ਰੱਖੇ ਬਿਨਾਂ ਰੋਸ ਮੁਜ਼ਾਹਰਾ ਕੀਤਾ ਕਿ ਜੇ ਇਕ ਵੀ ਵਿਅਕਤੀ ਕੋਰੋਨਾ ਲਈ ਪਾਜ਼ੇਟਿਵ ਪਾਇਆ ਜਾਂਦਾ ਹੈ ਤਾਂ ਇਹ ਸਮੂਹ ਵਿੱਚ ਫੈਲਾਅ ਦਾ ਕਾਰਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਬੈਂਸ ਨੂੰ ਸੂਬੇ ਦੇ ਸਭ ਤੋਂ ਪ੍ਰਭਾਵਤ ਇਲਾਕੇ, ਜਿੱਥੇ ਰੋਜ਼ਾਨਾ ਸੈਂਕੜੇ ਮਾਮਲੇ ਸਾਹਮਣੇ ਆਉਂਦੇ ਹਨ, ਵਿੱਚ ਅੰਦੋਲਨ ਕਰਨ ਦਾ ਫੈਸਲਾ ਲੈਣ ਤੋਂ ਪਹਿਲਾਂ ਇੱਕ ਵਾਰ ਸੋਚਣਾ ਚਾਹੀਦਾ ਸੀ।

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਨਜੀਤ ਬੈਂਸ ਨੇ ਕੋਰੋਨਾ ਟੈਸਟ ਕਰਵਾਉਣ ਤੋਂ ਕੀਤਾਇਨਕਾਰ

ਉਨ੍ਹਾਂ ਦੱਸਿਆ ਕਿ ਰੋਕਥਾਮ ਉਪਾਅ ਦੇ ਤੌਰ `ਤੇ ਜ਼ਿਲ੍ਹਾ ਪੁਲਿਸ ਨੇ ਪਹਿਲਾਂ ਹੀ ਸਾਰੇ ਅੰਦੋਲਨਕਾਰੀਆਂ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ ਅਤੇ ਪੁਲਿਸ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਬਜਾਏ ਸਿਮਰਨਜੀਤ ਸਿੰਘ ਬੈਂਸ ਨੇ ਖੁਦ ਦਾ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ।  ਬੈਂਸ ਦੇ ਬਿਆਨ ਜਿਸ ਵਿੱਚ ਉਨ੍ਹਾਂ ਕਿਹਾ ਕਿ ਪਹਿਲਾਂ ਸਮੁੱਚਾ ਪੁਲਿਸ ਪ੍ਰਸ਼ਾਸਨ ਆਪਣਾ ਟੈਸਟ ਕਰਵਾਏ,`ਤੇ ਹੈਰਾਨੀ ਜ਼ਾਹਰ ਕਰਦੇ ਹੋਏ ਕਿ ਸਿਹਤ ਮੰਤਰੀ ਨੇ ਕਿਹਾ ਕਿ ਸ੍ਰੀ ਬੈਂਸ ਨੂੰ ਯਾਦ ਦਿਵਾਉਣਾ ਪਏਗਾ ਕਿ ਸਾਡੇ ਪੁਲਿਸ ਅਧਿਕਾਰੀ ਬਹੁਤ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ ਅਤੇ ਕਰੋਨਾਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਜਾਨ ਦੀ ਸੁਰੱਖਿਆ ਲਈ ਪਹਿਲਾਂ ਹੀ ਪੁਲਿਸ ਕਰਮਚਾਰੀਆਂ ਦੇ ਟੈਸਟ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬੈਂਸ ਸੱਚਮੁੱਚ ਰਾਜ ਅਤੇ ਇਸ ਦੇ ਲੋਕਾਂ ਦੀ ਪਰਵਾਹ ਕਰਦੇ ਹਨ ਤਾਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਵੈਇੱਛਤ ਤੌਰ ’ਤੇ ਕੋਰੋਨਾ ਦਾ ਟੈਸਟ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਲੁਧਿਆਣਾ ਸ਼ਹਿਰ ਨੂੰ ਸਮੂਹ ਵਿੱਚ ਫੈਲਾਅ ਦੇ ਕਿਸੇ ਵੀ ਖ਼ਤਰੇ ਤੋਂ ਬਚਾਇਆ ਜਾ ਸਕੇ। ਇਹ ਨੇਕ ਕਾਰਜ ਲੁਧਿਆਣਾ ਸ਼ਹਿਰ ਦੇ ਲੋਕਾਂ ਲਈ ਅਸਲ ਇਨਸਾਫ ਹੋਵੇਗਾ।
-PTCNews