Tue, Jun 24, 2025
Whatsapp

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਕੈਪਟਨ ਨੂੰ ਮਿਲਣ ਪਹੁੰਚੇ ਸਿੱਧੂ, ਹੋ ਰਹੀ ਹੈ ਅਹਿਮ ਮੀਟਿੰਗ

Reported by:  PTC News Desk  Edited by:  Jashan A -- July 27th 2021 03:58 PM -- Updated: July 27th 2021 04:03 PM
ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਕੈਪਟਨ ਨੂੰ ਮਿਲਣ ਪਹੁੰਚੇ ਸਿੱਧੂ, ਹੋ ਰਹੀ ਹੈ ਅਹਿਮ ਮੀਟਿੰਗ

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਕੈਪਟਨ ਨੂੰ ਮਿਲਣ ਪਹੁੰਚੇ ਸਿੱਧੂ, ਹੋ ਰਹੀ ਹੈ ਅਹਿਮ ਮੀਟਿੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਅਤੇ ਸਿੱਧੂ ਵਿਚਕਾਰ ਇਹ ਮੀਟਿੰਗ ਪੰਜਾਬ ਸਕੱਤਰੇਤ 'ਚ ਚੱਲ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਮੀਟਿੰਗ 'ਚ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਡੈਨੀ ਵੀ ਮੌਜੂਦ ਹਨ। ਇਸ ਤੋਂ ਇਲਾਵਾ ਮੰਤਰੀ ਬ੍ਰਹਮ ਮਹਿੰਦਰਾ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੀ ਮੌਜੂਦ ਹਨ। ਹੋਰ ਪੜ੍ਹੋ: ਪੰਜਾਬੀ ਗਾਇਕ ਸਿੱਪੀ ਗਿੱਲ ਘਿਰੇ ਵਿਵਾਦਾਂ ‘ਚ, ਜਾਰੀ ਹੋਇਆ ‘ਕਾਰਨ ਦੱਸੋ ਨੋਟਿਸ’ ਤੁਹਾਨੂੰ ਦੱਸ ਦੇਈਏ ਕਿ ਬੀਤੇ ਸ਼ੁੱਕਰਵਾਰ ਨਵਜੀਤ ਸਿੰਘ ਸਿੱਧੂ ਦੀ ਤਾਜ਼ਪੋਸ਼ੀ ਸਮਾਰੋਹ ਤੋਂ ਬਾਅਦ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪਹਿਲੀ ਮੀਟਿੰਗ ਕੀਤੀ ਜਾ ਰਹੀ ਹੈ। ਕੈਪਟਨ ਅਤੇ ਸਿੱਧੂ ਦੀ ਇਸ ਮੀਟਿੰਗ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। -PTC News

Top News view more...

Latest News view more...

PTC NETWORK
PTC NETWORK