Advertisment

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਕੈਪਟਨ ਨੂੰ ਮਿਲਣ ਪਹੁੰਚੇ ਸਿੱਧੂ, ਹੋ ਰਹੀ ਹੈ ਅਹਿਮ ਮੀਟਿੰਗ

author-image
Jashan A
New Update
ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਕੈਪਟਨ ਨੂੰ ਮਿਲਣ ਪਹੁੰਚੇ ਸਿੱਧੂ, ਹੋ ਰਹੀ ਹੈ ਅਹਿਮ ਮੀਟਿੰਗ
Advertisment
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਅਤੇ ਸਿੱਧੂ ਵਿਚਕਾਰ ਇਹ ਮੀਟਿੰਗ ਪੰਜਾਬ ਸਕੱਤਰੇਤ 'ਚ ਚੱਲ ਰਹੀ ਹੈ। publive-imageਤੁਹਾਨੂੰ ਦੱਸ ਦੇਈਏ ਕਿ ਇਸ ਮੀਟਿੰਗ 'ਚ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਡੈਨੀ ਵੀ ਮੌਜੂਦ ਹਨ। ਇਸ ਤੋਂ ਇਲਾਵਾ ਮੰਤਰੀ ਬ੍ਰਹਮ ਮਹਿੰਦਰਾ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੀ ਮੌਜੂਦ ਹਨ। ਹੋਰ ਪੜ੍ਹੋ: ਪੰਜਾਬੀ ਗਾਇਕ ਸਿੱਪੀ ਗਿੱਲ ਘਿਰੇ ਵਿਵਾਦਾਂ ‘ਚ, ਜਾਰੀ ਹੋਇਆ ‘ਕਾਰਨ ਦੱਸੋ ਨੋਟਿਸ’ publive-imageਤੁਹਾਨੂੰ ਦੱਸ ਦੇਈਏ ਕਿ ਬੀਤੇ ਸ਼ੁੱਕਰਵਾਰ ਨਵਜੀਤ ਸਿੰਘ ਸਿੱਧੂ ਦੀ ਤਾਜ਼ਪੋਸ਼ੀ ਸਮਾਰੋਹ ਤੋਂ ਬਾਅਦ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪਹਿਲੀ ਮੀਟਿੰਗ ਕੀਤੀ ਜਾ ਰਹੀ ਹੈ। ਕੈਪਟਨ ਅਤੇ ਸਿੱਧੂ ਦੀ ਇਸ ਮੀਟਿੰਗ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। -PTC News-
punjab-news punjabi-news navjot-singh-sidhu captain-amarinder-singh
Advertisment

Stay updated with the latest news headlines.

Follow us:
Advertisment