Advertisment

ਸਿੱਧੂ ਦੀ ਰੋਡ ਰੇਜ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

author-image
Ravinder Singh
Updated On
New Update
ਸਿੱਧੂ ਦੀ ਰੋਡ ਰੇਜ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
Advertisment
ਨਵੀਂ ਦਿੱਲੀ : ਸੁਪਰੀਮ ਕੋਰਟ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ 1988 ਦੇ ਰੋਡ ਰੇਜ ਮਾਮਲੇ ਵਿੱਚ ਮਈ 2018 ਵਿੱਚ ਸੁਣਾਈ ਗਈ ਸਜ਼ਾ ਉਤੇ ਮੁੜ ਵਿਚਾਰ ਕਰਨ ਦੀ ਮੰਗ ਵਾਲੀ ਪਟੀਸ਼ਨ ਉਤੇ ਅੱਜ ਸੁਣਵਾਈ ਹੋਵੇਗੀ। ਜਸਟਿਸ ਏ.ਐਮ. ਖਾਨਵਿਲਕਰ ਤੇ ਜਸਟਿਸ ਐਸ.ਕੇ. ਕੌਲ ਦੀ ਵਿਸ਼ੇਸ਼ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। 1988 ਵਿੱਚ ਨਵਜੋਤ ਸਿੰਘ ਸਿੱਧੂ ਵੱਲੋਂ ਇਕ ਵਿਅਕਤੀ ਨੂੰ ਸੱਟ ਮਾਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ ਪਰ ਇਸ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਨਹੀਂ ਸੁਣਵਾਈ ਗਈ ਸੀ।
Advertisment
ਸਿੱਧੂ ਦੀ ਰੋਡ ਰੇਜ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਅੱਜਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਮਈ 2018 ਵਿੱਚ ਆਪਣੇ ਫ਼ੈਸਲੇ ਵਿੱਚ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਨੂੰ ਇਕ ਵਿਅਕਤੀ ਨੂੰ ਜਾਣਬੁੱਝ ਕੇ ਸੱਟ ਮਾਰਨ ਦਾ ਦੋਸ਼ੀ ਠਹਿਰਾਇਆ ਸੀ। ਹਾਲਾਂਕਿ ਅਦਾਲਤ ਨੇ ਉਸ ਨੂੰ ਜੇਲ੍ਹ ਦੀ ਸਜ਼ਾ ਨਹੀਂ ਸੁਣਾਈ ਸੀ ਤੇ ਸਿਰਫ਼ 1000 ਰੁਪਏ ਦਾ ਜੁਰਮਾਨਾ ਕੀਤਾ ਸੀ। ਬਾਅਦ ਵਿੱਚ 22 ਮਾਰਚ ਨੂੰ ਮਾਮਲੇ ਵਿੱਚ 25 ਮਾਰਚ ਤੱਕ ਸੁਣਵਾਈ ਟਾਲ ਦਿੱਤੀ ਗਈ ਸੀ ਤੇ ਅੱਜ ਦੁਪਹਿਰ 2 ਵਜੇ ਮਾਮਲੇ ਦੀ ਸੁਣਵਾਈ ਹੋ ਸਕਦੀ ਹੈ। ਸਿੱਧੂ ਦੀ ਰੋਡ ਰੇਜ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ25 ਫਰਵਰੀ ਨੂੰ ਸੁਪਰੀਮ ਕੋਰਟ ਨੇ ਸਿੱਧੂ ਨੂੰ ਇਕ ਅਰਜ਼ੀ ਉਤੇ ਦੋ ਹਫ਼ਤਿਆਂ ਦੇ ਅੰਦਰ ਜਵਾਬ ਦਾਇਰ ਕਰਨ ਲਈ ਕਿਹਾ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਇੱਕ ਕੇਸ ਵਿੱਚ ਉਸ ਨੂੰ ਦੋਸ਼ੀ ਠਹਿਰਾਉਣ ਦੀ ਸਜ਼ਾ ਸਿਰਫ਼ ਆਪਣੀ ਮਰਜ਼ੀ ਨਾਲ ਸੱਟ ਪਹੁੰਚਾਉਣ ਦੇ ਘੱਟ ਅਪਰਾਧ ਲਈ ਨਹੀਂ ਹੋਣੀ ਚਾਹੀਦੀ ਸੀ। ਸਿੱਧੂ ਦੀ ਰੋਡ ਰੇਜ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਅੱਜਸੁਪਰੀਮ ਕੋਰਟ ਨੇ 12 ਸਤੰਬਰ 2018 ਨੂੰ ਆਪਣੇ 15 ਮਈ 2018 ਦੇ ਆਦੇਸ਼ ਦੀ ਸਮੀਖਿਆ ਦੀ ਮੰਗ ਕਰਨ ਵਾਲੀ ਪਟੀਸ਼ਨ ਉਤੇ ਵਿਚਾਰ ਕਰਨ ਲਈ ਸਹਿਮਤੀ ਦਿੱਤੀ ਸੀ। ਸਿੱਧੂ ਨੂੰ ਸਜ਼ਾ ਦੀ ਮਾਤਰਾਾ ਸੀਮਤ ਨੋਟਿਸ ਜਾਰ ਕਰਦੇ ਹੋਏ ਸਜ਼ਾ ਉਤੇ ਮੁੜ ਵਿਚਾਰ ਕਰਨ ਲਈ ਸਹਿਮਤ ਹੋ ਗਿਆ ਸੀ। ਹਾਲਾਂਕਿ ਸ਼ੁੱਕਰਵਾਰ ਨੂੰ ਹੱਤਿਆ ਦੇ ਦੋਸ਼ ਵਿੱਚ ਉਨ੍ਹਾਂ ਦੀ ਸਜ਼ਾ ਨੂੰ ਬਹਾਲ ਕਰਨ ਦੀ ਪਟੀਸ਼ਨ ਉਤੇ ਜਵਾਬ ਮੰਗਿਆ। publive-image ਇਹ ਵੀ ਪੜ੍ਹੋ : ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ , ਜਾਣੋ ਅੱਜ ਦੇ ਰੇਟ-
punjabinews latestnews punjabcongress supremecourt navjotsinghsidhu roadragecase formercongresspresident
Advertisment

Stay updated with the latest news headlines.

Follow us:
Advertisment