Thu, Dec 12, 2024
Whatsapp

ਇਟਲੀ 'ਚ ਸਿੱਖ ਬੱਚਾ ਹੋਇਆ ਨਸਲੀ ਹਮਲੇ ਦਾ ਸ਼ਿਕਾਰ

Reported by:  PTC News Desk  Edited by:  Riya Bawa -- April 28th 2022 03:55 PM
ਇਟਲੀ 'ਚ ਸਿੱਖ ਬੱਚਾ ਹੋਇਆ ਨਸਲੀ ਹਮਲੇ ਦਾ ਸ਼ਿਕਾਰ

ਇਟਲੀ 'ਚ ਸਿੱਖ ਬੱਚਾ ਹੋਇਆ ਨਸਲੀ ਹਮਲੇ ਦਾ ਸ਼ਿਕਾਰ

ਮਿਲਾਨ: ਇੰਗਲੈਂਡ,ਕੈਨੇਡਾ ਤੋਂ ਬਾਅਦ ਜੇਕਰ ਗੱਲ ਕਰੀਏ ਤਾਂ ਇਟਲੀ ਦੀ ਤੇ ਇਥੇ ਪੰਜਾਬੀਆਂ ਦੀ ਗਿਣਤੀ ਜ਼ਿਆਦਾ ਹੈ ਅਤੇ ਇਨ੍ਹਾਂ ਦੇ ਬੱਚੇ ਸਿੱਖੀ ਨਾਲ ਜੁੜੇ ਹੋਏ ਦਸਤਾਰ ਸਜਾ ਕੇ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਹਨ ਪਰ ਕੁਝ ਕੁ ਸ਼ਰਾਰਤੀ ਅਨਸਰਾਂ ਵੱਲੋਂ ਦਸਤਾਰ ਸਜਾ ਆ ਰਹੇ ਬੱਚਿਆਂ ਤੇ ਨਸਲੀ ਹਮਲੇ ਕੀਤੇ ਜਾ ਰਹੇ ਹਨ। ਅਜਿਹੀ ਹੀ ਇੱਕ ਮੰਦਭਾਗੀ ਖ਼ਬਰ ਇਟਲੀ ਦੇ ਜ਼ਿਲ੍ਹਾ ਆਲੇਸਾਂਦਰੀਆਂ ਦੇ ਕਸਬਾ ਤੋਰਟੋਨਾ ਵਿਖੇ ਇਕ ਦਸਤਾਰਧਾਰੀ ਸਿੱਖ ਬੱਚੇ ਉੱਪਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਨਸਲੀ ਹਮਲਾ ਕਰਨ ਅਤੇ ਕੁੱਟਮਾਰ ਕਰਨ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਟਲੀ 'ਚ 13 ਸਾਲਾ ਸਿੱਖ ਬੱਚਾ ਹੋਇਆ ਨਸਲੀ ਹਮਲੇ ਦਾ ਸ਼ਿਕਾਰ ਇਟਲੀ ਦੇ ਸਥਾਨਕ ਮੀਡੀਆ ਅਨੁਸਾਰ 13 ਸਾਲਾ ਬੱਚੇ ਉੱਪਰ ਪਿਛਲੇ 15 ਦਿਨਾਂ ਵਿਚ ਇਸ ਕਰਕੇ ਦੂਜੀ ਵਾਰ ਹਮਲਾ ਹੋਇਆ ਹੈ, ਕਿਉਂਕਿ ਉਹ ਆਪਣੇ ਸਿਰ ਉੱਪਰ ਦਸਤਾਰ ਸਜਾਉਂਦਾ ਸੀ ਅਤੇ ਦੂਜਿਆਂ ਨਾਲੋਂ ਅਲੱਗ ਦਿਸਦਾ ਸੀ। ਬੱਚੇ ਦੇ ਪਿਤਾ ਸੁਖਦਿਆਲ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਇਸ ਕੁੱਟਮਾਰ ਦੀ ਸਾਰੀ ਜਾਣਕਾਰੀ ਸਥਾਨਕ ਪੁਲਸ ਅਤੇ ਸ਼ਹਿਰ ਦੇ ਮੇਅਰ ਨੂੰ ਦੇ ਦਿੱਤੀ ਗਈ ਹੈ। ਇਟਲੀ ਵਿਚ ਇਸ ਤੋਂ ਪਹਿਲਾਂ ਵੀ ਦਸਤਾਰਧਾਰੀ ਬੱਚਿਆਂ ਤੇ ਹਮਲੇ ਵੀ ਹੋ ਚੁੱਕੇ ਹਨ। ਪ੍ਰਾਪਤ ਵੇਰਵਾਂ ਅਨੁਸਾਰ ਇਹ ਸਿੱਖ ਬੱਚਾ ਇਸ ਵੇਲੇ ਹਸਤਪਾਲ ਵਿਚ ਹੈ, ਜਿਸ ਨਾਲ ਕਿ 4 ਗੋਰਿਆਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ। ਇਟਲੀ 'ਚ 13 ਸਾਲਾ ਸਿੱਖ ਬੱਚਾ ਹੋਇਆ ਨਸਲੀ ਹਮਲੇ ਦਾ ਸ਼ਿਕਾਰ ਇਹ ਵੀ ਪੜ੍ਹੋ: ਬਿਜਲੀ ਕੱਟਾਂ ਨੂੰ ਲੈ ਕੇ ਨਵਜੋਤ ਸਿੱਧੂ ਨੇ AAP ਸਰਕਾਰ ਨੂੰ ਘੇਰਿਆ ਇਟਲੀ ਵਿਚ ਅਜਿਹਾ ਪਹਿਲੀ ਵਾਰ ਨਹੀਂ ਹੋਇਆ, ਜਦੋਂ ਅਜਿਹੇ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਕੇਸਧਾਰੀ ਸਿੱਖ 'ਤੇ ਹਮਲਾ ਕੀਤਾ ਗਿਆ ਹੋਵੇ। ਬੱਚੇ ਦੇ ਪਿਤਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਅਤੇ ਇਟਲੀ ਦੀਆਂ ਸਿੱਖ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੰਦਭਾਗੀ ਘਟਨਾ ਲਈ ਪਰਿਵਾਰ ਦਾ ਸਾਥ ਦਿੱਤਾ ਜਾਵੇ ਅਤੇ ਦੋਸ਼ੀਆਂ ਨੂੰ ਸਜਾ ਦਿਵਾਈ ਜਾਵੇ ਤਾਂ ਜੋ ਅੱਗੇ ਤੋਂ ਅਜਿਹੀ ਮੰਦਭਾਗੀ ਘਟਨਾ ਨਾ ਵਾਪਰੇ। ਇਟਲੀ 'ਚ 13 ਸਾਲਾ ਸਿੱਖ ਬੱਚਾ ਹੋਇਆ ਨਸਲੀ ਹਮਲੇ ਦਾ ਸ਼ਿਕਾਰ -PTC News


Top News view more...

Latest News view more...

PTC NETWORK