ਹੋਰ ਖਬਰਾਂ

ਕਾਬੁਲ ਦੇ ਗੁਰਦੁਆਰਾ ਸਾਹਿਬ ‘ਚ ਪਹੁੰਚੇ ਸਿੱਖ ਪਰਿਵਾਰ, ਮਨਜਿੰਦਰ ਸਿਰਸਾ ਨੇ ਦਿੱਤੀ ਜਾਣਕਾਰੀ

By Jashan A -- August 16, 2021 6:55 pm -- Updated:August 16, 2021 6:58 pm

ਨਵੀਂ ਦਿੱਲੀ: ਅਫਗਾਨਿਸਤਾਨ 'ਚ ਤਾਲਿਬਾਨੀਆਂ ਨੇ ਆਪਣਾ ਕਬਜ਼ਾ ਕਰ ਲਿਆ ਹੈ, ਹਰ ਪਾਸੇ ਹਫੜਾ ਦਫੜੀ ਮੱਚੀ ਹੋਈ ਹੈ ਤੇ ਸਥਾਨਕ ਨਾਗਰਿਕ ਆਪਣੀ ਜਾਨ ਬਚਾਉਣ ਲਈ ਜੁਟੇ ਹੋਏ ਹਨ। ਅਜਿਹੇ 'ਚ ਅਫਗਾਨਿਸਤਾਨ 'ਚ ਰਹਿ ਰਹੇ ਸਿੱਖ ਕਾਬੁਲ ਦੇ ਗੁਰਦੁਆਰਾ ਸਾਹਿਬ ‘ਚ ਪਹੁੰਚ ਗਏ ਹਨ। ਗੁਰਦੁਆਰਾ ਕਰਤ-ਏ-ਪ੍ਰਵਾਨ 'ਚ ਸੰਗਤ ਨੇ ਸ਼ਰਨ ਲੈ ਲਈ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ ਉਹ ਕਾਬੁਲ ਦੀ ਗੁਰਦੁਆਰਾ ਕਮੇਟੀ ਅਤੇ ਸੰਗਤ ਦੇ ਲਗਾਤਾਰ ਸੰਪਰਕ ਵਿਚ ਹਨ। ਸਿਰਸਾ ਦਾ ਕਹਿਣਾ ਹੈ ਕਿ ਤਾਲਿਬਾਨ ਦੇ ਨੁਮਾਇੰਦਿਆਂ ਨੇ ਲੋਕਾਂ ਦੀ ਸੁਰੱਖਿਆ ਦਾ ਭਰੋਸਾ ਦਿਵਾਇਆ ਹੈ।

ਹੋਰ ਪੜ੍ਹੋ: ਅਫਗਾਨਿਸਤਾਨ ਸੰਕਟ: ਗੁਰਦੁਆਰਿਆਂ ਨੂੰ ਲੈ ਕੇ ਪੰਜਾਬੀਆਂ ਦੀ ਵਧੀ ਚਿੰਤਾ

ਇਸ ਤੋਂ ਇਲਾਵਾ ਮਨਜਿੰਦਰ ਸਿੰਘ ਸਿਰਸਾ ਨੇ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ਵਿੱਚ ਸਿੱਖਾਂ ਅਤੇ ਗੁਰਦੁਆਰਿਆਂ ਦੀ ਸੁਰੱਖਿਆ ਯਕੀਨੀ ਬਣਾਏ।

-PTC News

  • Share