Advertisment

ਗੁਰਪਤਵੰਤ ਸਿੰਘ ਪੰਨੂੰ ਨੇ ਇਸ CM ਨੂੰ 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਦਿੱਤੀ ਧਮਕੀ

author-image
Shanker Badra
Updated On
New Update
ਗੁਰਪਤਵੰਤ ਸਿੰਘ ਪੰਨੂੰ ਨੇ ਇਸ CM ਨੂੰ 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਦਿੱਤੀ ਧਮਕੀ
Advertisment
publive-image ਹਿਮਾਚਲ ਪ੍ਰਦੇਸ਼ : ਸਿੱਖਸ ਫ਼ਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਧਮਕੀ ਦਿੱਤੀ ਹੈ। ਸੂਤਰਾਂ ਅਨੁਸਾਰ SFJ ਦੇ ਪੰਨੂੰ ਦੀ ਇਕ ਆਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।
Advertisment
publive-image ਗੁਰਪਤਵੰਤ ਸਿੰਘ ਪੰਨੂੰ ਨੇ ਇਸ CM ਨੂੰ 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਦਿੱਤੀ ਧਮਕੀ ਇਸ ਆਡੀਓ 'ਚ ਗੁਰਪਤਵੰਤ ਸਿੰਘ ਪੰਨੂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਤਿਰੰਗਾ ਨਾ ਲਹਿਰਾਉਣ ਦੀ ਧਮਕੀ ਦਿੱਤੀ ਗਈ ਹੈ। ਦੂਜੇ ਪਾਸੇ ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਕਿ ਉਹ 15 ਅਗਸਤ ਨੂੰ ਤਿਰੰਗਾ ਜ਼ਰੂਰ ਲਹਿਰਾਉਣਗੇ। ਇਸ ਮਾਮਲੇ 'ਚ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਹਿਮਾਚਲ ਪੁਲਸ ਵੱਲੋਂ 15 ਅਗਸਤ ਨੂੰ ਮੁੱਖ ਰੱਖਦਿਆਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। publive-image ਗੁਰਪਤਵੰਤ ਸਿੰਘ ਪੰਨੂੰ ਨੇ ਇਸ CM ਨੂੰ 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਦਿੱਤੀ ਧਮਕੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਖੁਫੀਆ ਤੰਤਰ ਵੀ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਤੋਂ ਪਹਿਲਾਂ ਗੁਰਪਤਵੰਤ ਸਿੰਘ ਪੰਨੂੰ ਨੇ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਲਈ ਢਾਈ ਲੱਖ ਅਮਰੀਕੀ ਡਾਲਰ ਦੀ ਮਦਦ ਦੇਣ ਦਾ ਐਲਾਨ ਕੀਤਾ ਸੀ। publive-image ਗੁਰਪਤਵੰਤ ਸਿੰਘ ਪੰਨੂੰ ਨੇ ਇਸ CM ਨੂੰ 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਦਿੱਤੀ ਧਮਕੀ ਦੱਸ ਦੇਈਏ ਕਿ ਪਿਛਲੇ ਸਾਲ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਵਧਾਵਾ ਸਿੰਘ ਸਮੇਤ 9 ਲੋਕਾਂ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਉਸ ਨੂੰ ਅੱਤਵਾਦੀ ਘੋਸ਼ਿਤ ਕੀਤੇ ਜਾਣ ਤੋਂ ਇਕ ਦਿਨ ਬਾਅਦ ਗੁਰਪਤਵੰਤ ਸਿੰਘ ਪੰਨੂੰ ਨੇ ਇਕ ਆਡੀਓ ਜਾਰੀ ਕਰਦਿਆਂ ਕੇਂਦਰ ਸਰਕਾਰ ਨੂੰ ਇਹ ਕਹਿ ਕੇ ਧਮਕੀ ਦਿੱਤੀ ਸੀ ਕਿ ਖਾਲਿਸਤਾਨ ਦਾ ਝੰਡਾ ਲਾਲ ਕਿਲ੍ਹੇ 'ਤੇ 15 ਅਗਸਤ ਨੂੰ ਲਹਿਰਾਇਆ ਜਾਵੇਗਾ। -PTCNews publive-image-
security jai-ram-thakur himachal-cm sfj sikh-for-justice khalistani
Advertisment

Stay updated with the latest news headlines.

Follow us:
Advertisment