ਸਿੱਖ ਇਤਿਹਾਸ : ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਿੱਖ ਇਤਿਹਾਸ : ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਿੱਖ ਇਤਿਹਾਸ : ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ :ਅੰਮ੍ਰਿਤਸਰ : ਧੰਨ ਸ੍ਰੀ ਗੁਰੁ ਗ੍ਰੰਥ ਸਾਹਿਬ ਇੱਕ ਐਸਾ ਗ੍ਰੰਥ,ਜੋ ਕੇ ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਸ੍ਰੀ ਗੁਰੁ ਗ੍ਰੰਥ ਸਾਹਿਬ ‘ਚ ਐਸੇ ਪ੍ਰਮਤਮਾ ਦੇ ਨਾਮ ਨੂੰ ਯਾਦ ਰੱਖਣ ਇਹ ਅਨੇਕਾਂ ਸ਼ਬਦਾਂ ,ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸ੍ਰੀ ਗੁਰੁ ਗੋਬਿੰਦ ਸਿੰਘ ਜੀ ਨੇ 1708 ਈ: ਦੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕ ਕੇ ਸਿੱਖਾਂ ਨੂੰ ਸੰਦੇਸ਼ ਦਿੱਤਾ ਕਿ ਅੱਜ ਇਹ ਗ੍ਰੰਥ ਤੁਹਾਡੇ ਗੁਰੁ ਹਨ,ਜਿਸ ਗੱਲ ਦਾ ਵੀ ਜਵਾਬ ਚਾਹੀਦਾ ਹੋਵੇ,ਤੁਹਾਨੂੰ ਸਾਰੇ ਸਵਾਲਾਂ ਦੇ ਜਵਾਬ ਸ੍ਰੀ ਗੁਰੁ ਗ੍ਰੰਥ ਸਾਹਿਬ ‘ਚ ਮਿਲਣਗੇ।

”ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ,
”ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ (920)

ਸਿੱਖ ਇਤਿਹਾਸ : ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਗਿਆਨ ਦਾ ਜਗਮਗ ਕਰਦਾ ਸੂਰਜ ਹੈ। ਜਿਸ ਨਾਲ ਮਨ ਦੇ ਹਨੇਰੇ ਦੂਰ ਹੋ ਜਾਂਦੇ ਹਨ। ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਾ ਅਰੰਭ ਨਿਰੰਕਾਰ ਦੁਆਰਾ ਗੁਰੂ ਨਾਨਕ ਸਾਹਿਬ ਤੇ ਦੂਜੇ ਗੁਰੂ ਸਾਹਿਬਾਨਾਂ ਦੀ ਆਵੇਸ਼ ਹੋਈ ਬਾਣੀ ਨਾਲ ਹੁੰਦਾ ਹੈ। ਇਸ ਤੋਂ ਬਿਨਾਂ ਗੁਰੂ ਸਾਹਿਬਾਨ ਵਲੋਂ ਭਗਤਾਂ ਭੱਟਾਂ ਅਤੇ ਹੋਰ ਬਾਣੀ ਕਾਰ੍ਰ ਦੇ ਬਚਨਾਂ ਨੂੰ ਜੋ ਪ੍ਰਭੂ ਦੀ ਯਾਦ ਦਿਵਾਉਂਦੇ ਹਨ ਇਸ ਗ੍ਰੰਥ ਦੇ ਵਿੱਚ ਦਰਜ ਕੀਤਾ ਗਿਆ।

ਸਿੱਖ ਇਤਿਹਾਸ : ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪੰਜਵੇ ਪਤਾਸ਼ਾਹ ਸ੍ਰੀ ਗੁਰੁ ਅਰਜਨ ਦੇਵ ਜੀ ਨੇ ਸਾਰੇ ਭਗਤਾ,ਗੁਰੂਆਂ,ਸੰਤਾਂ ਜਿਨ੍ਹਾਂ ਵਿਚੋਂ ਕਈ ਹਿੰਦੂ ਧਰਮ ਤੇ ਕਈ ਇਸਲਾਮ ਧਰਮ ਨਾਲ ਵਾਸਤਾ ਰੱਖਦੇ ਸਨ,ਉਹਨਾਂ ਦੀ ਬਾਣੀ ਇਕੱਤਰ ਕਰਕੇ ਭਾਈ ਗੁਰਦਾਸ ਜੀ ਤੋਂ ਗੁਰਮੁਖੀ ਲਿਪੀ ਦੇ ਵਿਚ ਇੱਕ ਗ੍ਰੰਥ ਤਿਆਰ ਕਰਵਾਇਆ ਤੇ ਫਿਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਿਜ ਭਾਸ਼ਾ,ਖੜ੍ਹੀ ਬੋਲੀ,ਸੰਸਕ੍ਰਿਤ ਅਤੇ ਫ਼ਾਰਸੀ ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ,ਇਸ ਗ੍ਰੰਥ ‘ਚ ਦਰਜ ਹਨ। ਇਸ ਗ੍ਰੰਥ ਵਿੱਚ ਗੁਰੂਆਂ ਦੀ ਬਾਣੀ ਤੇ ਨਾਲ ਭਗਤਾਂ ਦੀ ਬਾਣੀ ਨੂੰ ਬਰਾਬਰ ਦਾ ਦਰਜਾ ਦਿੱਤਾ ਗਿਆ ਹੈ।

ਸਿੱਖ ਇਤਿਹਾਸ : ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

1430 ਅੰਗਾਂ ਵਾਲੀ ਬੀੜ ‘ਚ 31 ਰਾਗਾਂ ਵਿੱਚੋਂ 22 ਰਾਗਾਂ ਵਿੱਚ ਭਗਤਾਂ ਦੀ ਬਾਣੀ ਹੈ। ਭਗਤਾਂ ਦੇ ਸਾਰੇ ਸ਼ਬਦ 349 ਹਨ ਅਤੇ ਭਗਤ-ਬਾਣੀ ਵਿੱਚ 3 ਸ਼ਬਦ ਗੁਰੂ ਅਰਜਨ ਦੇਵ ਜੀ ਦੇ ਹਨ ।

ਭਗਤ ਬਾਣੀ
ਭਗਤ ਕਬੀਰ ਜੀ 224
ਭਗਤ ਭੀਖਨ ਜੀ 2
ਭਗਤ ਨਾਮਦੇਵ ਜੀ 61
ਭਗਤ ਸੂਰਦਾਸ ਜੀ 1 (ਸਿਰਫ਼ ਤੁਕ)
ਭਗਤ ਰਵਿਦਾਸ ਜੀ 40
ਭਗਤ ਪਰਮਾਨੰਦ ਜੀ 1
ਭਗਤ ਤ੍ਰਿਲੋਚਨ ਜੀ 4
ਭਗਤ ਸੈਣ ਜੀ 1
ਭਗਤ ਫਰੀਦ ਜੀ 4
ਭਗਤ ਪੀਪਾ ਜੀ 1
ਭਗਤ ਬੈਣੀ ਜੀ 3
ਭਗਤ ਸਧਨਾ ਜੀ 1
ਭਗਤ ਧੰਨਾ ਜੀ 3
ਭਗਤ ਰਾਮਾਨੰਦ ਜੀ 1
ਭਗਤ ਜੈਦੇਵ ਜੀ 2
ਗੁਰੂ ਅਰਜਨ ਦੇਵ ਜੀ 3
ਜੋੜ 352

ਸ਼ਬਦਾਂ ਤੋਂ ਇਲਾਵਾ ਗਉੜੀ ਰਾਗ ਵਿੱਚ ਕਬੀਰ ਜੀ ਦੀਆਂ 3 ਹੋਰ ਬਾਣੀਆਂ ਹਨ-ਬਾਵਨ ਅਖਰੀ,ਪੰਦ੍ਰਹ ਥਿਤੀ, ਸਤ ਵਾਰ।ਕਬੀਰ ਜੀ ਅਤੇ ਫਰੀਦ ਜੀ ਦੇ ਸ਼ਲੋਕਾਂ ਦੇ ਸੰਗ੍ਰਹ ਭੀ ਹਨ:- ਕਬੀਰ ਜੀ = 243 (ਇਹਨਾਂ ਸਲੋਕਾਂ ਵਿੱਚ ਗੁਰੂ ਸਾਹਿਬਾਨ ਦੇ ਵੀ ਕੁੱਝ) ਫਰੀਦ ਜੀ = 130 ਸਲੋਕ ਹਨ।

ਸਿੱਖ ਇਤਿਹਾਸ : ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਗੁਰੂ ਗ੍ਰੰਥ ਸਾਹਿਬ ਵਿੱਚ ਅਕਾਲ ਪੁਰਖ ਪ੍ਰਮਾਤਮਾ ਦੇ ਕਈ ਨਾਂ ਵਰਤੇ ਗਏ, ਜਿਹਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਹਰਿ 8344 ,ਰਾਮ 2533,ਪ੍ਰਭੂ 1371, ਗੋਪਾਲ 491,ਗੋਬਿੰਦ 475 , ਪਰਮਾਤਮਾ 324 , ਕਰਤਾ 228 , ਠਾਕੁਰ 216 ,ਦਾਤਾ 151 , ਪਰਮੇਸ਼ਰ 139 , ਮੁਰਾਰੀ 97 , ਨਾਰਾਇਣ 89 , ਅੰਤਰਜਾਮੀ 61 , ਜਗਦੀਸ 60 , ਸਤਿਨਾਮੁ 59 , ਮੋਹਨ 54 , ਅੱਲਾ 46 , ਭਗਵਾਨ 30 , ਨਿਰੰਕਾਰ 29 , ਕ੍ਰਿਸ਼ਨ 22 ,ਵਾਹਿਗੁਰੂ 13 , ਭੱਟ ਅਤੇ ਬਾਬਾ ਸੁੰਦਰ ਜੀ ਦੀ ਬਾਣੀ ‘ਸਦੁ’ ਰਾਗ ਰਾਮਕਲੀ ਵਿੱਚ ਹੈ। 6 ਪਉੜੀਆਂ । ਹੇਠ ਲਿਖੇ ਭੱਟਾਂ ਦੇ ਸਵਯੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ:-

ਕੱਲਸਹਾਰ, ਜਾਲਪ, ਕੀਰਤ, ਭਿੱਖਾ, ਸਲ੍ਹ, ਭਲ੍ਹ, ਨਲ੍ਹ, ਬਲ੍ਹ,ਗਯੰਦ, ਹਰਿਬੰਸ,ਮਥਰਾ
ਸੋ ਸਿਖਾਂ ਲਈ ਕੇਵਲ ਗੁਰੂ ਗ੍ਰੰਥ ਸਾਹਿਬ ਹੀ ਇਕੋ-ਇਕ ਧਾਰਮਿਕ ਇਬਾਦਤ ਦਾ ਮਰਕਜ਼ ਹਨ।ਗਿਆਨੀ ਗਿਆਨ ਸਿੰਘ ਦੀ ਲਿਖਤ ‘ਪੰਥ ਪ੍ਰਕਾਸ਼’ ਅਨੁਸਾਰ ਗੁਰੂ ਸਾਹਿਬ ਵੱਲੋਂ ਤਿਆਰ ਕੀਤੇ ਸੰਪੂਰਨ ਤੇ ਪ੍ਰਵਾਣਿਤ ਸਰੂਪ ਦੇ ਚਾਰ ਉਤਾਰੇ ਬਾਬਾ ਦੀਪ ਸਿੰਘ ਜੀ ਵੱਲੋਂ ਕੀਤੇ ਗਏ ਅਤੇ ਅਲੱਗ-ਅਲੱਗ ਚਾਰੇ ਤਖ਼ਤ ਸਾਹਿਬਾਨ ‘ਤੇ ਭਿਜਵਾਏ ਗਏ :

ਅਉਰ ਚਾਰ ਤਿਸ ਪਰਤੇ ਭਾਇ।
ਦੀਪ ਸਿੰਘ ਸ਼ਹੀਦ ਲਿਖਾਇ।
ਇਕ ਅਕਾਲ ਬੁੰਗੇ ਇਕ ਪਟਨੇ।
ਤਿਰਤੀ ਹਜੂਰ ਦਯੋ ਹਿਤ ਪਠਨੇ।
ਚਤੁਰਥ ਰਾਖਯੋ ਦਮਦਮੇ ਮਾਹਿ।
ਬਢ ਬਾਬੇ ਯਹਿ ਚਾਰ ਕਹਾਇ।

“ਆਗਿਆ ਭਈ ਅਕਾਲ ਕੀ ਤਬੈ ਚਲਾਯੋ ਪੰਥ
ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ
“ਗੁਰੂ ਗ੍ਰੰਥ ਜੀ ਮਾਨਿਓ ਪ੍ਰਗਟ ਗੁਰਾਂ ਕੀ ਦੇਹ
ਜੋ ਪ੍ਰਭ ਕੋ ਮਿਲਬੋ ਚਹੇ ਖੋਜ ਸਬਦ ਮੈਂ ਲੇਹ

ਸੋ ਆਪ ਸਭ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਅਤੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਅਦਾਰਾ ਪੀਟੀਸੀ ਨੈੱਟਵਰਕ ਵੱਲੋਂ ਬਹੁਤ-ਬਹੁਤ ਮੁਬਾਰਕਾਂ
-PTCNews