Thu, Apr 18, 2024
Whatsapp

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ   

Written by  Shanker Badra -- June 04th 2021 11:36 AM
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ   

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ   

ਅੰਮ੍ਰਿਤਸਰ : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। [caption id="attachment_503198" align="aligncenter" width="298"]Sikh jatha will not be able go to Pakistan on the Martyrdom Day of Sri Guru Arjun Dev Ji ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ[/caption] ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਮਿਲੀ ਜਾਣਕਾਰੀ ਅਨੁਸਾਰ ਵਿਸ਼ਵ ਮਹਾਂਮਾਰੀ ਕੋਰੋਨਾ ਦਾ ਹਵਾਲਾ ਦੇ ਕੇ ਪਾਕਿਸਤਾਨ ਸਰਕਾਰ ਨੇ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਤਿਆਰੀਆਂ ਮੁਕੰਮਲ ਸਨ ਅਤੇ ਭਾਰਤ ਸਰਕਾਰ ਵੱਲੋਂ ਵੀ ਜਥੇ ਲਈ ਕਿਸੇ ਕਿਸਮ ਦੀ ਅਜੇ ਤੱਕ ਮਨਾਹੀ ਨਹੀਂ ਸੀ ਕੀਤੀ ਗਈ। [caption id="attachment_503200" align="aligncenter" width="300"]Sikh jatha will not be able go to Pakistan on the Martyrdom Day of Sri Guru Arjun Dev Ji ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ[/caption] ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਸ ਅਨੁਸਾਰ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ। [caption id="attachment_503197" align="aligncenter" width="300"]Sikh jatha will not be able go to Pakistan on the Martyrdom Day of Sri Guru Arjun Dev Ji ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ[/caption] ਉਨ੍ਹਾਂ ਦੱਸਿਆ ਕਿ ਇਹ ਜਥਾ 14 ਜੂਨ ਨੂੰ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਜਾਣਾ ਸੀ, ਜਿਸ ਦੀ ਰਵਾਨਗੀ 6 ਜੂਨ ਨੂੰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ। -PTCNews


Top News view more...

Latest News view more...