Advertisment

ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸ਼ਰਾਵਤ ਨੂੰ ਬਿਮਾਰੀ ਦਾ ਬਹਾਨਾ ਬਣਾ ਕੇ ਜੇਲ੍ਹ ਤੋਂ ਬਾਹਰ ਨਾ ਆਉਣ ਦਿੱਤਾ ਜਾਵੇ : ਸਿਰਸਾ

author-image
Shanker Badra
Updated On
New Update
ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸ਼ਰਾਵਤ ਨੂੰ ਬਿਮਾਰੀ ਦਾ ਬਹਾਨਾ ਬਣਾ ਕੇ ਜੇਲ੍ਹ ਤੋਂ ਬਾਹਰ ਨਾ ਆਉਣ ਦਿੱਤਾ ਜਾਵੇ : ਸਿਰਸਾ
Advertisment
ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸ਼ਰਾਵਤ ਨੂੰ ਬਿਮਾਰੀ ਦਾ ਬਹਾਨਾ ਬਣਾ ਕੇ ਜੇਲ੍ਹ ਤੋਂ ਬਾਹਰ ਨਾ ਆਉਣ ਦਿੱਤਾ ਜਾਵੇ : ਸਿਰਸਾ:ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਰਕਾਰ ਨੂੰ ਮੁੜ ਜ਼ੋਰ ਦੇ ਕੇ ਕਿਹਾ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸ਼ਰਾਵਤ ਨੂੰ ਬਿਮਾਰੀ ਦਾ ਬਹਾਨਾ ਬਣਾ ਕੇ ਕਿਸੇ ਵੀ ਤਰ੍ਹਾਂ ਜੇਲ੍ਹ ਤੋਂ ਬਾਹਰ ਨਾ ਆਉਣ ਦਿੱਤਾ ਜਾਵੇ।ਸਿਰਸਾ ਨੇ ਦੱਸਿਆ ਕਿ ਅੱਜ ਮਾਨਯੋਗ ਦਿੱਲੀ ਹਾਈਕੋਰਟ ਅੰਦਰ ਹਾਜ਼ਰ ਹੋ ਕੇ ਜੇਲ੍ਹ ਵਿੱਚ ਨਰੇਸ਼ ਸ਼ਰਾਵਤ ਦਾ ਇਲਾਜ ਕਰ ਰਹੇ ਡਾਕਟਰ ਦੀਪਕ ਨੇ ਸ਼ਰਾਵਤ ਦੇ ਝੂਠ ਨੂੰ ਅਦਾਲਤ ਸਾਹਮਣੇ ਉਜਾਗਰ ਕੀਤਾ।ਸਿੱਖ ਕਤਲੇਆਮ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਨਰੇਸ਼ ਸ਼ਰਾਵਤ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਸੀ ਉਹ ਚੰਗੀ ਤਰ੍ਹਾਂ ਚੱਲ ਫਿਰ ਤੇ ਬੋਲ ਨਹੀਂ ਸਕਦਾ ਅਤੇ ਨਾ ਹੀ ਸਹੀ ਢੰਗ ਨਾਲ ਖਾਣਾ ਖਾ ਰਿਹਾ ਹੈ ਪਰ ਡਾਕਟਰ ਦੀਪਕ ਨੇ ਕਿਹਾ ਕਿ ਉਸ ਵੱਲੋਂ ਹੀ ਸ਼ਰਾਵਤ ਦਾ ਇਲਾਜ ਕੀਤਾ ਜਾ ਰਿਹਾ ਹੈ ਤੇ ਦੋਸ਼ੀ ਨੂੰ ਚੱਲਣ ਫਿਰਨ ਜਾਂ ਬੋਲਣ ਵਿੱਚ ਕੋਈ ਸਮੱਸਿਆ ਨਹੀਂ ਹੈ ਤੇ ਉਹ ਖਾਣਾ ਵੀ ਠੀਕ ਠਾਕ ਖਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਡਾਕਟਰ ਦੀਪਕ ਨੇ ਨਰੇਸ਼ ਸ਼ਰਾਵਤ ਵੱਲੋਂ ਬੋਲੇ ਝੂਠ ਨੂੰ ਨੰਗਾ ਕਰ ਦਿੱਤਾ। Sikh massacre Convicted Naresh Sharwat Do not let prison out : Sirsa ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸ਼ਰਾਵਤ ਨੂੰ ਬਿਮਾਰੀ ਦਾ ਬਹਾਨਾ ਬਣਾ ਕੇ ਜੇਲ੍ਹ ਤੋਂ ਬਾਹਰ ਨਾ ਆਉਣ ਦਿੱਤਾ ਜਾਵੇ : ਸਿਰਸਾ ਦਿੱਲੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਮਾਨਯੋਗ ਅਦਾਲਤ ਨੇ ਕਿਹਾ ਕਿ ਜਦੋਂ ਜੇਲ੍ਹ ਅੰਦਰ ਡਾਕਟਰਾਂ ਵੱਲੋਂ ਦੋਸ਼ੀ ਦਾ ਇਲਾਜ ਸਹੀ ਤਰੀਕੇ ਨਾਲ ਕੀਤਾ ਜਾ ਰਿਹਾ ਹੈ ਤਾਂ ਕਿਉਂ ਨਾ ਮੈਡੀਕਲ ਅਧਾਰ 'ਤੇ ਮੰਗੀ ਅੰਤ੍ਰਿੰਮ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਜਾਵੇ।ਉਹਨਾਂ ਅੱਗੇ ਦੱਸਿਆ ਕਿ ਸ਼ਰਾਵਤ ਦੇ ਵਕੀਲ ਨੇ ਇੱਕ ਵਾਰ ਫਿਰ ਅਦਾਲਤ ਨੂੰ ਬੇਨਤੀ ਕੀਤੀ ਕਿ ਦੋਸ਼ੀ ਦੀ ਮੈਡੀਕਲ ਰਿਪੋਰਟ ਉਪਰ ਸਰਕਾਰੀ ਹਸਪਤਾਲ ਤੋਂ ਸੈਕਿੰਡ ਓਪੀਨੀਅਨ ਲੈਣਾਂ ਚਾਹੁੰਦੇ ਹਨ ਤਾਂ ਅਦਾਲਤ ਨੇ ਅਗਲੀ ਸੁਣਵਾਈ 10 ਮਈ ਪਾ ਦਿੱਤੀ।
Advertisment
Sikh massacre Convicted Naresh Sharwat Do not let prison out : Sirsa ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸ਼ਰਾਵਤ ਨੂੰ ਬਿਮਾਰੀ ਦਾ ਬਹਾਨਾ ਬਣਾ ਕੇ ਜੇਲ੍ਹ ਤੋਂ ਬਾਹਰ ਨਾ ਆਉਣ ਦਿੱਤਾ ਜਾਵੇ : ਸਿਰਸਾ ਸਿਰਸਾ ਨੇ ਦਿੱਲੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਸਿੱਖ ਕਤਲੇਆਮ ਦਾ ਦੋਸ਼ੀ ਬਿਮਾਰੀ ਦੇ ਝੂਠੇ ਬਹਾਨੇ ਬਣਾ ਕੇ ਜੇਲ੍ਹ ਤੋਂ ਬਾਹਰ ਆਉਣਾ ਚਾਹੁੰਦਾ ਹੈ।ਉਹਨਾਂ ਕਿਹਾ ਕਿ ਜਦੋਂ ਜੇਲ੍ਹ ਅੰਦਰ ਉਸਦਾ ਇਲਾਜ ਸਹੀ ਚੱਲ ਰਿਹਾ ਹੈ ਤਾਂ ਉਸਦਾ ਸੈਕਿੰਡ ਓਪੀਨੀਅਨ ਸਰਕਾਰੀ ਹਸਪਤਾਲ ਚੋਂ ਲੈਣ ਮੌਕੇ ਇਹ ਯਕੀਨੀ ਬਣਾਇਆ ਜਾਵੇ ਕਿ ਦੋਸ਼ੀ ਦਾ ਇਲਾਜ ਜੇਲ੍ਹ ਦੇ ਡਾਕਟਰਾਂ ਵੱਲੋਂ ਹੀ ਕੀਤਾ ਜਾ ਸਕਦਾ ਹੈ ਇਸ ਪੱਖ ਨੂੰ ਅਦਾਲਤ ਸਾਹਮਣੇ ਸਹੀ ਤਰੀਕੇ ਨਾਲ ਪੇਸ਼ ਕੀਤਾ ਜਾਵੇ ਤਾਂ ਜੋ ਦੋਸ਼ੀ ਜੇਲ੍ਹ ਤੋਂ ਬਾਹਰ ਨਾ ਆ ਸਕੇ ਕਿਉਂਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਮਸਲਾ ਹੈ। Sikh massacre Convicted Naresh Sharwat Do not let prison out : Sirsa ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸ਼ਰਾਵਤ ਨੂੰ ਬਿਮਾਰੀ ਦਾ ਬਹਾਨਾ ਬਣਾ ਕੇ ਜੇਲ੍ਹ ਤੋਂ ਬਾਹਰ ਨਾ ਆਉਣ ਦਿੱਤਾ ਜਾਵੇ : ਸਿਰਸਾ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਠਾਨਕੋਟ : ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਇਸ ਅੰਦਾਜ਼ ‘ਚ ਪਹੁੰਚੇ ਕੋਰਟ ਕੰਪਲੈਕਸ ਸਿਰਸਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੈਰਵੀ ਲਈ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ, ਐਡਵੋਕੇਟ ਗੁਰਬਖਸ਼ ਸਿੰਘ ਅਤੇ ਹਰਪੀਤ ਸਿੰਘ ਹੋਰਾ ਅਦਾਲਤ ਵਿੱਚ ਮੌਜੂਦ ਰਹੇ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ -
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment