Advertisment

ਸ਼ੇਰੇ ਪੰਜਾਬ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ

author-image
Jagroop Kaur
New Update
ਸ਼ੇਰੇ ਪੰਜਾਬ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ
Advertisment
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ।publive-image
Advertisment
Read More : ਰੋਨਾਲਡੋ ਨੇ ਚਲਦੀ ਕਾਨਫਰੰਸ ‘ਚ ਕੀਤਾ ਕੁਝ ਅਜਿਹਾ ਕਿ ਸ਼ੇਅਰ ਬਾਜ਼ਾਰ ‘ਚ ‘ਕੋਕਾ ਕੋਲਾ’ ਨੂੰ ਪਿਆ ਘਾਟਾ  ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰ੍ਰਧਾਨ ਸ. ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਸ ਅਨੁਸਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ।Maharaja Ranjit Singh Voted Greatest Leader Of All Times: BBC Poll Raed More : ਬਲੈਕ ਫੰਗਸ ਨੇ ਲਈ ਇਕ ਹੋਰ ਜਾਨ, ਨਵੇਂ ਮਾਮਲੇ ਆਏ ਸਾਹਮਣੇ ਉਨ੍ਹਾਂ ਦੱਸਿਆ ਕਿ ਇਹ ਜਥਾ 21 ਜੂਨ ਨੂੰ ਪਾਕਿਸਤਾਨ ਜਾਣਾ ਸੀ, ਜਿਸ ਨੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤਣਾ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।-
pakistan sikh-pilgrims maharaja-ranjit-singhs-death-anniversary gurdwara-sri-dehra-sahib-lahore
Advertisment

Stay updated with the latest news headlines.

Follow us:
Advertisment