ਮੁੱਖ ਖਬਰਾਂ

ਸੰਗਰੂਰ ਜ਼ਿਮਨੀ ਚੋਣ 'ਚ ਕਿਸੇ ਬੰਦੀ ਸਿੰਘ ਜਾਂ ਉਸ ਦੇ ਪਰਿਵਾਰਕ ਮੈਂਬਰ ਨੂੰ ਬਣਾਇਆ ਜਾਵੇ ਪੰਥ ਦਾ ਸਾਂਝਾ ਉਮੀਦਵਾਰ

By Jasmeet Singh -- May 31, 2022 6:38 pm -- Updated:May 31, 2022 6:38 pm

ਮਹਿਤਾ (ਅੰਮ੍ਰਿਤਸਰ), 31 ਮਈ: ਅੱਜ ਇੱਥੋਂ ਇੱਕ ਲਿਖਤੀ ਬਿਆਨ ਜਾਰੀ ਕਰਦਿਆਂ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਮੁੱਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਨੇ ਕਿਹਾ ਕਿ ਪੰਥ ਅੰਦਰ ਉੱਠੀ ਮੰਗ ਕਿ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਕਿਸੇ ਬੰਦੀ ਸਿੰਘ ਜਾਂ ਉਸ ਦੇ ਪਰਿਵਾਰ ਵਿੱਚੋਂ ਕਿਸੇ ਮੈਂਬਰ ਨੂੰ ਪੰਥ ਦਾ ਸਾਂਝਾ ਉਮੀਦਵਾਰ ਬਣਾਇਆ ਜਾਵੇ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਕੱਚੇ ਮੁਲਾਜ਼ਮਾਂ ਵੱਲੋਂ ਧਰਨਾ

ਉਹਨਾਂ ਕਿਹਾ ਕਿ ਇਹ ਸਮੇਂ ਦੀ ਮੰਗ ਹੈ। ਉਹਨਾਂ ਕਿਹਾ ਕਿ ਅੱਜ ਹਰ ਸਿੱਖ ਚਾਹੁੰਦਾ ਹੈ ਕਿ 25-25, 30-30 ਸਾਲ ਤੋਂ ਵੱਧ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘ ਜਲਦੀ ਤੋਂ ਜਲਦੀ ਰਿਹਾਅ ਹੋਣ। ਉਹਨਾਂ ਕਿਹਾ ਕਿ ਇਹ ਇਤਿਹਾਸਕ ਸੱਚ ਹੈ ਕਿ ਜਦੋਂ ਜਦੋਂ ਵੀ ਸਿੱਖ ਜਗਤ ਨੇ ਇੱਕ ਹੋ ਕੇ ਪੰਥਕ ਮਸਲਿਆਂ ਲਈ ਲੜਾਈ ਲੜੀ ਹੈ, ਉਦੋਂ ਉਦੋਂ ਹੀ ਜਿੱਤ ਪ੍ਰਾਪਤ ਕੀਤੀ ਹੈ।

ਉਹਨਾਂ ਕਿਹਾ ਕਿ ਇਹ ਸਾਡੇ ਕੋਲ ਪ੍ਰਤੱਖ ਮਿਸਾਲ ਹੈ ਕਿ 1989 ਦੀਆਂ ਲੋਕ ਸਭਾ ਚੋਣਾਂ ਸਮੇਂ ਜੇਲ੍ਹ ਵਿੱਚ ਬੰਦ ਸਿਮਰਨਜੀਤ ਸਿੰਘ ਮਾਨ ਨੂੰ ਕੌਮ ਨੇ ਵੱਡੀ ਜਿੱਤ ਦਿਵਾ ਕੇ ਜੇਲ੍ਹ 'ਚੋਂ ਰਿਹਾ ਕਰਵਾਇਆ ਸੀ। ਉਹਨਾਂ ਕਿਹਾ ਕਿ ਪੰਥ ਖ਼ਾਤਿਰ ਕੁਰਬਾਨੀ ਕਰਨ ਵਾਲੇ ਸਿੱਖਾਂ ਜਾਂ ਉਹਨਾਂ ਦੇ ਪਰਿਵਾਰਾਂ ਨੂੰ ਪੰਥ ਅਤੇ ਖ਼ਾਸ ਕਰਕੇ ਅਕਾਲੀ ਦਲ ਨੂੰ 2024 ਦੀਆਂ ਲੋਕ ਸਭਾ ਅਤੇ ਉਸ ਤੋਂ ਬਾਅਦ ਦੀਆਂ ਚੋਣਾਂ ਵਿੱਚ ਵੀ ਰਾਜਨੀਤਿਕ ਤੌਰ 'ਤੇ ਸਨਮਾਨ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਡੇਢ ਮਹੀਨਾ ਪਹਿਲਾਂ ਹੋਏ ਕਤਲ ਦੇ ਸੁਰਾਗ ਮਿਲੇ

ਉਹਨਾਂ ਸਮੂਹ ਪੰਥਕ ਜੱਥੇਬੰਦੀਆਂ, ਪੰਥਕ ਧਿਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਸਾਰਿਆਂ ਨੂੰ ਮਤਭੇਦ ਭੁਲਾ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ। ਉਹਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਸੰਬੰਧੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸੰਬੰਧੀ ਕੌਮ ਦੀ ਯੋਗ ਅਗਵਾਈ ਕਰਨ।

-PTC News

  • Share