ਸਿੱਖ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਆਖ਼ਿਰਕਾਰ ਦੋਸ਼ੀਆਂ ਖਿਲਾਫ਼ ਦਰਜ ਕੀਤਾ ਕੇਸ

Sikh youth suicide Case Registered by Nawanshahr Police 
ਸਿੱਖ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਆਖ਼ਿਰਕਾਰ ਦੋਸ਼ੀਆਂ ਖਿਲਾਫ਼ ਦਰਜ ਕੀਤਾ ਕੇਸ

ਸਿੱਖ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਆਖ਼ਿਰਕਾਰ ਦੋਸ਼ੀਆਂ ਖਿਲਾਫ਼ ਦਰਜ ਕੀਤਾ ਕੇਸ:ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਨੰਗਲ ਛਾਗਾ ਦੇ ਰਹਿਣ ਵਾਲੇ 25 ਸਾਲਾ ਸਿੱਖ ਨੌਜਵਾਨ ਵੱਲੋਂ 2 ਦਿਨ ਪਹਿਲਾਂ ਘਰ ਦੇ ਪਿਛਲੇ ਪਾਸੇ ਫਾਹਾ ਲਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਮ੍ਰਿਤਕ ਦੀ ਪਛਾਣ 25 ਸਾਲਾ ਨੌਜਵਾਨ ਵਰਿੰਦਰ ਸਿੰਘ ਪਿੰਡ ਨੰਗਲ ਛਾਂਗਾ ਵਜੋਂ ਹੋਈ ਸੀ। ਮ੍ਰਿਤਕ ਨੌਜਵਾਨ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਫੇਸਬੁੱਕ ‘ਤੇ ਲਾਈਵ ਹੋ ਕੇ ਇਕ ਵੀਡੀਓ ਵਾਇਰਲ ਕੀਤੀ ਗਈ ਸੀ।

ਇਸ ਵੀਡੀਓ ਵਿੱਚ ਨੌਜਵਾਨ ਨੇ ਕਾਂਗਰਸੀ ਵਿਧਾਇਕ, ਸਰਪੰਚ ਅਤੇ ਕਈ ਹੋਰ ਲੋਕਾਂ ‘ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਸੀ। ਉਸ ਨੇ ਉਨ੍ਹਾਂ ਵਿਅਕਤੀਆਂ ਦੇ ਨਾਂ ਲਏ ਸਨ, ਜਿਨ੍ਹਾਂ ਕਾਰਨ ਉਸਨੂੰ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਹੋਣਾ ਪਿਆ ਸੀ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਕਾਫ਼ੀ ਜਦੋਂ-ਜ਼ਹਿਦ ਕੀਤੀ ਸੀ ,ਇਸ ਮਗਰੋਂ  ਥਾਣਾ ਰਾਹੋਂ ਵਿਖੇ 17 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Sikh youth suicide Case Registered by Nawanshahr Police 
ਸਿੱਖ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਆਖ਼ਿਰਕਾਰ ਦੋਸ਼ੀਆਂ ਖਿਲਾਫ਼ ਦਰਜ ਕੀਤਾ ਕੇਸ

ਮ੍ਰਿਤਕ ਨੌਜਵਾਨ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਦੱਸਿਆ ਸੀ ਕਿ ਕੁਝ ਦਿਨ ਪਹਿਲਾਂ ਉਸ ਦੇ ਪਿਤਾ ਨਾਲ ਕੁਝ ਲੋਕਾਂ ਨੇ ਝਗੜਾ ਕੀਤਾ ਸੀ ਪਰ ਉਸ ਸਮੇਂ ਉਹ ਘਰ ਨਹੀਂ ਸੀ। ਇਸ ਮਗਰੋਂ ਸ਼ਾਮ ਨੂੰ ਕੁਝ ਲੋਕਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇੰਨਾਂ ਹੀ ਨਹੀਂ ਵਰਿੰਦਰ ਅਤੇ ਉਸ ਦੇ ਭਰਾ ਦੀ ਪੱਗੜੀ ਵੀ ਉਤਾਰ ਲਈ ਗਈ ਸੀ। ਨੌਜਵਾਨ ਮੁਤਾਬਕ ਉਸ ਦੇ ਘਰ ‘ਤੇ ਹਮਲਾ ਕਰਨ ਅਤੇ ਉਸ ਦੀ ਬੇਇਜ਼ਤੀ ਕਰਨ ਤੋਂ ਬਾਅਦ ਵੀ ਪੁਲਿਸ ਨੇ ਉਨ੍ਹਾਂ ‘ਤੇ ਕਾਰਵਾਈ ਕੀਤੀ।

ਉਨ੍ਹਾਂ ਨੇ ਇਸ ਮਾਮਲੇ ਦੀ ਜਾਣਕਾਰੀ ਸਰਪੰਚ ਨੂੰ ਵੀ ਦਿੱਤੀ ਸੀ ਪਰ ਸਰਪੰਚ ਨੇ ਵੀ ਉਨ੍ਹਾਂ ਦਾ ਸਾਥ ਨਹੀਂ ਦਿੱਤਾ। ਇਸ ਦੌਰਾਨ ਪੁਲਿਸ ਵੀ ਮਾਮਲੇ ‘ਚ ਢਿੱਲ ਵਰਤਦੀ ਨਜ਼ਰ ਆਈ। ਉਨ੍ਹਾਂ ਦੋਸ਼ ਲਗਾਇਆ ਸੀ ਕਿ ਕਾਂਗਰਸੀ ਵਿਧਾਇਕ ਨੇ ਪੁਲਿਸ ਉਤੇ ਉਨ੍ਹਾਂ ਉਪਰ ਕਾਰਵਾਈ ਕਰਨ ਲਈ ਦਬਾਅ ਬਣਾਇਆ ਸੀ। ਉਨ੍ਹਾਂ ਦੇ ਦਬਾਅ ‘ਚ ਕਾਰਵਾਈ ਕੀਤੀ ਜਾ ਰਹੀ ਹੈ। ਇਸ ਬਿਆਨ ਤੋਂ ਬਾਅਦ ਵਰਿੰਦਰ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ।
-PTCNews