ਨਵਾਂਸ਼ਹਿਰ ਵਿਖੇ ਇੱਕ ਸਿੱਖ ਨੌਜਵਾਨ ਨੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ

Sikh youth suicide in Nawanshahr
ਨਵਾਂਸ਼ਹਿਰ ਵਿਖੇ ਇੱਕ ਸਿੱਖ ਨੌਜਵਾਨ ਨੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ  

ਨਵਾਂਸ਼ਹਿਰ ਵਿਖੇ ਇੱਕ ਸਿੱਖ ਨੌਜਵਾਨ ਨੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ:ਨਵਾਂਸ਼ਹਿਰ : ਨਵਾਂਸ਼ਹਿਰ ਜ਼ਿਲ੍ਹੇ ਵਿੱਚ ਇਕ ਨੌਜਵਾਨ ਵੱਲੋਂ ਬੀਤੇ ਦਿਨੀਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਨੌਜਵਾਨ ਵਰਿੰਦਰ ਸਿੰਘ ਪਿੰਡ ਨੰਗਲ ਛਾਂਗਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਫੇਸਬੁੱਕ ‘ਤੇ ਲਾਈਵ ਹੋ ਕੇ ਕਾਂਗਰਸੀ ਵਿਧਾਇਕ, ਸਰਪੰਚ ਅਤੇ ਕਈ ਹੋਰ ਲੋਕਾਂ ‘ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਦੱਸਿਆ ਹੈ ਕਿ ਕੁਝ ਦਿਨ ਪਹਿਲਾਂ ਉਸ ਦੇ ਪਿਤਾ ਨਾਲ ਕੁਝ ਲੋਕਾਂ ਨੇ ਝਗੜਾ ਕੀਤਾ ਸੀ ਪਰ ਉਸ ਸਮੇਂ ਉਹ ਘਰ ਨਹੀਂ ਸੀ। ਇਸ ਮਗਰੋਂ ਸ਼ਾਮ ਨੂੰ ਕੁਝ ਲੋਕਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਸੀ ਕਿ ਕਾਂਗਰਸੀ ਵਿਧਾਇਕ ਨੇ ਪੁਲਿਸ ਉਤੇ ਉਨ੍ਹਾਂ ਉਪਰ ਕਾਰਵਾਈ ਕਰਨ ਲਈ ਦਬਾਅ ਬਣਾਇਆ ਸੀ।

Sikh youth suicide in Nawanshahr
ਨਵਾਂਸ਼ਹਿਰ ਵਿਖੇ ਇੱਕ ਸਿੱਖ ਨੌਜਵਾਨ ਨੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ

ਦੱਸਿਆ ਜਾਂਦਾ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਖਿਲਾਫ਼ ਹੀ ਕੇਸ ਦਰਜ ਕਰ ਲਿਆ ਹੈ। ਨੌਜਵਾਨ ਨੇ ਦੋਸ਼ ਲਗਾਇਆ ਕਿ ਪੁਲਿਸ ‘ਤੇ ਸਰਪੰਚ ਅਤੇ ਵਿਧਾਇਕ ਨੇ ਦਬਾਅ ਪਾਇਆ ਹੈ। ਉਨ੍ਹਾਂ ਦੇ ਦਬਾਅ ਵਿਚ ਕਾਰਵਾਈ ਕੀਤੀ ਜਾ ਰਹੀ ਹੈ। ਇਸ ਬਿਆਨ ਤੋਂ ਬਾਅਦ ਵਰਿੰਦਰ ਸਿੰਘ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਦੂਸਰੇ ਪਾਸੇ ਕਾਂਗਰਸੀ ਵਿਧਾਇਕ ਵਿਧਾਇਕ ਅੰਗਦ ਸੈਣੀ ਦਾ ਕਹਿਣਾ ਹੈ ਕਿ ਇਹ ਮਾੜੀ ਘਟਨਾ ਹੈ ਕਿ ਨੌਜਵਾਨ ਨੇ ਆਤਮਹੱਤਿਆ ਕਰ ਲਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜੋ ਵੀ ਦੋਸ਼ੀ ਹੋਵੇਗਾ ,ਉਸ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੀੜਤ ਪਰਿਵਾਰ ਨੂੰ ਮਦਦ ਦਾ ਭਰੋਸਾ ਦਿਵਾਇਆ ਹੈ।
-PTCNews