
ਲੁਧਿਆਣਾ: ਲੁਧਿਆਣਾ ਦੇ ਸਿਵਲ ਲਾਈਨ ਸ਼ਮਸ਼ਾਨ 'ਚ ਸਥਿਤ ਪ੍ਰਾਚੀਨ ਸ਼ਿਵ ਮੰਦਿਰ ਦੇ ਵਿਚੋਂ ਚਾਂਦੀ ਦਾ ਸਵਾਸਤਿਕ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਦੀ ਵੀਡਿਉ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਵੀਡਿਉ ਵਿੱਚ ਇਕ ਸਖ਼ਸ਼ ਕਿਸੇ ਤਿੱਖੀ ਧਾਤੂ ਨਾਲ ਚਾਂਦੀ ਦਾ ਵਰਕ ਉਤਾਰ ਕੇ ਆਪਣੇ ਨਾਲ ਲਿਜਾਂਦਾ ਹੈ। ਮੰਦਿਰ ਪ੍ਰਬੰਧਕਾ ਵੱਲੋਂ ਲੁਧਿਆਣਾ ਦੇ ਡਵੀਜ਼ਨ ਨੰਬਰ 8 ਵਿੱਚ ਲਿਖਤੀ ਸ਼ਿਕਾਇਤ ਕੀਤੀ ਗਈ।
ਇਸ ਦੌਰਾਨ ਭਾਜਪਾ ਦੇ ਆਗੂ ਅਤੁਲ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਹੀ ਇਸ ਸਬੰਧੀ ਫੋਨ ਆਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਕੈਮਰੇ ਚੈੱਕ ਕੀਤੇ ਤਾਂ ਹੈਰਾਨ ਰਹਿ ਗਏ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਸਾਸ਼ਨ ਤੋਂ ਮੰਗ ਕਰਦੇ ਹਾਂ ਕਿ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕਰਦੇ ਹਾਂ।
ਉਧਰ ਲੁਧਿਆਣਾ ਦੇ ਏ ਸੀ ਪੀ ਹਰੀਸ਼ ਬਹਿਲ ਨੇ ਦੱਸਿਆ ਕਿ ਇਕ ਮਾਮਲਾ ਸਾਹਮਣੇ ਆਇਆ ਦੀ ਮੰਦਿਰ ਵਿੱਚ ਸ਼ਿਵਲਿੰਗ ਦੀ ਬੇਅਦਬੀ ਕੀਤੀ ਗਈ ਹੈ ਅਤੇ ਚਾਂਦੀ ਦਾ ਸਵਾਸਤਿਕ ਚੋਰੀ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਚੋਰੀ ਕਰਨ ਵਾਲੇ ਉੱਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ;ਰਾਕੇਸ਼ ਟਿਕੈਤ ਦਾ ਵੱਡਾ ਬਿਆਨ, 'ਅਗਨੀਪਥ' ਸਕੀਮ ਦੇ ਵਿਰੋਧ 'ਚ 24 ਜੂਨ ਨੂੰ ਕੀਤਾ ਜਾਵੇਗਾ ਦੇਸ਼ ਵਿਆਪੀ ਪ੍ਰਦਰਸ਼ਨ
-PTC News