Thu, Apr 18, 2024
Whatsapp

ਗੁਰਦਾਸਪੁਰ : ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤੀ ਕਲਮ ਛੋੜ ਹੜਤਾਲ

Written by  Shanker Badra -- September 10th 2019 03:54 PM -- Updated: September 10th 2019 04:04 PM
ਗੁਰਦਾਸਪੁਰ : ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤੀ ਕਲਮ ਛੋੜ ਹੜਤਾਲ

ਗੁਰਦਾਸਪੁਰ : ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤੀ ਕਲਮ ਛੋੜ ਹੜਤਾਲ

ਗੁਰਦਾਸਪੁਰ : ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤੀ ਕਲਮ ਛੋੜ ਹੜਤਾਲ:ਗੁਰਦਾਸਪੁਰ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਗੁਰਦਾਸਪੁਰ ਦੇ ਡੀ.ਸੀ. ਵਿਪੁਲ ਉਜਵਾਲ ਨਾਲ ਦੁਰਵਿਹਾਰ ਕਰਨ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਜਿਸ ਤੋਂ ਬਾਅਦ  ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨਿਕਕਰਮਚਾਰੀ ਲਗਾਤਾਰ ਬੈਂਸ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। [caption id="attachment_338497" align="aligncenter" width="300"]Simarjit Bains Arrest Case Gurdaspur District Administrative Officers Protest ਗੁਰਦਾਸਪੁਰ : ਸਿਮਰਨਜੀਤ ਬੈਂਸਦੀ ਗ੍ਰਿਫਤਾਰੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤੀ ਕਲਮ ਛੋੜ ਹੜਤਾਲ[/caption] ਜਿਸ ਕਰਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫਤਰ ਦੇ ਕਰਮਚਾਰੀਆਂ, ਤਹਿਸੀਲਦਾਰਾਂ ਅਤੇ ਪਟਵਾਰੀਆਂ ਵੱਲੋਂ ਕਲਮ ਛੋੜ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਮੰਗ ਕੀਤੀ ਕਿ ਸਿਮਰਜੀਤ ਬੈਂਸ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ ਅਤੇ ਵਿਧਾਇਕ ਦੇ ਅਹੁਦੇ ਤੋਂ ਹਟਾਇਆ ਜਾਵੇ। [caption id="attachment_338495" align="aligncenter" width="300"]Simarjit Bains Arrest Case Gurdaspur District Administrative Officers Protest ਗੁਰਦਾਸਪੁਰ : ਸਿਮਰਨਜੀਤ ਬੈਂਸਦੀ ਗ੍ਰਿਫਤਾਰੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤੀ ਕਲਮ ਛੋੜ ਹੜਤਾਲ[/caption] ਇਸ ਦੌਰਾਨ ਕਰਮਚਾਰੀਆਂ ਨੇ ਕਿਹਾ ਕਿ ਬੈਂਸ ਹਰ ਰੋਜ਼ ਕਿਸੇ ਨਾ ਕਿਸੇ ਸਰਕਾਰੀ ਕਰਮਚਾਰੀ ਨੂੰ ਧਮਕਾਉਂਦੇ ਹੋਏ ਦਿਖਾਈ ਦਿੰਦੇ ਰਹਿੰਦੇ ਹਨ ਅਤੇ ਖੁਦ ਹੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਕੇ ਜਨਤਾ ਦੀ ਹਮਦਰਦੀ ਬਟੋਰਦੇ ਹਨ। ਜਿਸ ਨਾਲ ਸਰਕਾਰੀ ਅਧਿਕਾਰੀਆਂ ਦੀ ਇੱਜਤ ਨੂੰ ਧੱਕਾ ਲੱਗਦਾ ਹੈ। [caption id="attachment_338496" align="aligncenter" width="300"]Simarjit Bains Arrest Case Gurdaspur District Administrative Officers Protest ਗੁਰਦਾਸਪੁਰ : ਸਿਮਰਨਜੀਤ ਬੈਂਸਦੀ ਗ੍ਰਿਫਤਾਰੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤੀ ਕਲਮ ਛੋੜ ਹੜਤਾਲ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਕਾਂਗਰਸੀ ਵਿਧਾਇਕ ਸੁਰਜੀਤ ਧੀਮਾਨ ਦੀ ਕਾਂਗਰਸ ਨਾਲ ਫਿਰ ਖੜਕੀ, ਕੈਬਨਿਟ ਰੈਂਕ ਲੈਣ ਤੋਂ ਕੀਤਾ ਇਨਕਾਰ ਉਨ੍ਹਾਂ ਦਾ ਕਹਿਣਾ ਹੈ ਕਿ ਬੈਂਸ ਦੇ ਖਿਲਾਫ਼ ਕੇਸ ਦਰਜ ਹੋ ਚੁੱਕਾ ਹੈ ਅਤੇ ਹੁਣ ਪੁਲਿਸ ਬੈਂਸ ਨੂੰ ਗ੍ਰਿਫ਼ਤਾਰ ਕਰੇ। ਉਨ੍ਹਾਂ  ਮੰਗ ਕੀਤੀ ਹੈ ਕਿ ਬੈਂਸ ਨੂੰ ਵਿਧਾਇਕ ਦੇ ਅਹੁਦੇ ਤੋਂ ਹਟਾਇਆ ਜਾਵੇ ਅਤੇ ਅਸੀਂ ਹੜਤਾਲ ਖ਼ਤਮ ਕਰਕੇ ਆਪਣਾ ਕੰਮ ਸ਼ੁਰੂ ਕਰ ਸਕੀਏ।ਉਨ੍ਹਾਂ ਕਿਹਾ ਕਿ ਜੇਕਰ ਸਾਡੀ ਮੰਗ ਨਾ ਮੰਨੀ ਗਈ ਤਾਂ ਅਸੀ ਬੈਂਸ ਦੇ ਖਿਲਾਫ ਸੜਕਾਂ 'ਤੇ ਉਤਰਨ ਤੋਂ ਵੀ ਗੁਰੇਜ ਨਹੀਂ ਕਰਾਂਗੇ। -PTCNews


Top News view more...

Latest News view more...