ਮੁੱਖ ਖਬਰਾਂ

ਸਿਮਰਜੀਤ ਬੈਂਸ ਦੀਆਂ ਵਧੀਆ ਮੁਸ਼ਕਿਲਾਂ, ਪਰਮਜੀਤ ਪੰਮਾ ਬੈਂਸ ਦੀ ਪ੍ਰਾਪਰਟੀ ਸੀਲ ਕਰਨ ਦੇ ਦਿੱਤੇ ਹੁਕਮ

By Pardeep Singh -- June 10, 2022 3:09 pm

ਚੰਡੀਗੜ੍ਹ:  ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆ ਹਨ। ਸਿਮਰਜੀਤ ਬੈਂਸ ਨੂੰ ਹਾਈਕੋਰਟ ਤੋਂ  ਕੋਈ ਰਾਹਤ ਨਹੀਂ ਮਿਲੀ। ਹਾਈ ਕੋਰਟ ਨੇ ਬੈਂਸ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ।

ਇਸ ਦੌਰਾਨ ਬੈਂਸ ਨੂੰ ਭਗੌੜਾ ਐਲਾਨੇ ਜਾਣ ਦੇ ਨਿਰਦੇਸ਼ ਨੂੰ ਵੀ ਰੱਦ ਨਹੀ ਕੀਤਾ।

 ਹੁਣ ਲੁਧਿਆਣਾ ਦੀ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਦੇ ਭਰਾ ਪਰਮਜੀਤ ਪੰਮਾ ਬੈਂਸ ਦੀ ਪ੍ਰਾਪਰਟੀ ਅਤੇ ਬੈਂਕ ਅਕਾਊਂਟ, ਗੱਡੀਆਂ ਅਤੇ ਫੈਕਟਰੀਆਂ ਨੂੰ ਸੀਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਤੁਹਾਨੂੰ ਇਕ ਗੱਲ ਦੱਸ ਦੇਈਏ ਕਿ ਪ੍ਰਾਪਰਟੀ ਸੀਲ ਕਰਨ ਤੋਂ ਪਹਿਲਾ ਪਰਿਵਾਰ ਨੂੰ ਘਰ ਤੋਂ ਬਾਹਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਮਾਨ ਸਰਕਾਰ ਦਾ ਵੱਡਾ ਐਲਾਨ, 15 ਜੂਨ ਤੋਂ ਦਿੱਲੀ ਏਅਰਪੋਰਟ ਜਾਣਗੀਆਂ ਸਰਕਾਰੀ ਬੱਸਾਂ

-PTC News

  • Share