DC ਨਾਲ ਬਦਸਲੂਕੀ ਕਰਨ ਦੇ ਮਾਮਲੇ ‘ਚ ਸਿਮਰਜੀਤ ਬੈਂਸ ਨੂੰ ਝਟਕਾ , ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ

Simarjit Singh Bains DC Abuse case Court reject bail application
DC ਨਾਲ ਬਦਸਲੂਕੀ ਕਰਨ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਝਟਕਾ , ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ  

DC ਨਾਲ ਬਦਸਲੂਕੀ ਕਰਨ ਦੇ ਮਾਮਲੇ ‘ਚ ਸਿਮਰਜੀਤ ਬੈਂਸ ਨੂੰ ਝਟਕਾ , ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ:ਗੁਰਦਾਸਪੁਰ : ਬਟਾਲਾ ਪਟਾਕਾ ਫ਼ੈਕਟਰੀ ‘ਚ ਹੋਏ ਧਮਾਕੇ ਦੇ ਬਾਅਦ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਡਿਊਟੀ ਦੌਰਾਨ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਪੁੱਠੇ ਫ਼ਸ ਗਏ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ।ਇਸ ਦੌਰਾਨ ਜ਼ਮਾਨਤ ਅਰਜ਼ੀ ਦੇ ਮਾਮਲੇ ਨੂੰ ਲੈ ਕੇ ਸਿਮਰਜੀਤ ਸਿੰਘ ਬੈਂਸ ਦੀ ਸੁਣਵਾਈ ਅੱਜ ਐਡੀਸ਼ਨਲ ਸੈਸ਼ਨ ਜੱਜ ਰਮੇਸ਼ ਕੁਮਾਰੀ ਦੀ ਅਦਾਲਤ ‘ਚ ਹੋਈ ਹੈ। ਜਿਸ ਦੌਰਾਨ ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਦੀ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਗਿਆ।

Simarjit Singh Bains DC Abuse case Court reject bail application
DC ਨਾਲ ਬਦਸਲੂਕੀ ਕਰਨ ਦੇ ਮਾਮਲੇ ‘ਚ ਸਿਮਰਜੀਤ ਬੈਂਸ ਨੂੰ ਝਟਕਾ , ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ

ਇਸ ਸਬੰਧੀ ਜ਼ਿਲ੍ਹਾ ਅਟਾਰਨੀ ਏ.ਐੱਸ.ਸੰਧੂ ਨੇ ਦੱਸਿਆ ਕਿ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਦੇ ਮਾਮਲੇ ਦੀ ਬੀਤੀ 12 ਸਤੰਬਰ ਨੂੰ ਹੋਈ ਬਹਿਸ ਦੌਰਾਨ ਮਾਣਯੋਗ ਅਦਾਲਤ ਵਲੋਂ ਫ਼ੈਸਲਾ ਰਾਖਵਾਂ ਰੱਖਿਆ ਗਿਆ ਸੀ। ਜਿਸ ‘ਤੇ ਅੱਜ ਕਾਰਵਾਈ ਕਰਦੇ ਹੋਏ ਮਾਣਯੋਗ ਅਦਾਲਤ ਨੇ ਵਕੀਲਾਂ ਦੀ ਦਲੀਲਾਂ ‘ਤੇ ਸਹਿਮਤੀ ਜਿਤਾਉਂਦੇ ਹੋਏ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਦੀ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ।ਇਸ ਮਾਮਲੇ ਵਿੱਚ ਵਿਧਾਇਕ ਸਿਮਰਜੀਤ ਬੈਸ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਬੈਂਸ ਨੇ ਗ੍ਰਿਫ਼ਤਾਰੀ ਤੋ ਬਚਣ ਲਈ ਅਦਾਲਤ ਵਿੱਚ ਜਮਾਨਤ ਲ਼ਈ ਅਰਜ਼ੀ ਲਗਾਈ ਸੀ।ਇਸ ਅਰਜ਼ੀ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਬੈਂਸ ਦੀ ਅਰਜ਼ੀ ਖਾਰਜ ਕਰ ਦਿੱਤੀ।

Simarjit Singh Bains DC Abuse case Court reject bail application
DC ਨਾਲ ਬਦਸਲੂਕੀ ਕਰਨ ਦੇ ਮਾਮਲੇ ‘ਚ ਸਿਮਰਜੀਤ ਬੈਂਸ ਨੂੰ ਝਟਕਾ , ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਵਿਜੀਲੈਂਸ ਬਿਊਰੋ ਨੇ ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਦੱਸ ਦੇਈਏ ਕਿ ਬਟਾਲਾ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਇੱਕ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਨਾ ਮਿਲਣ ਕਾਰਨ ਵਿਧਾਇਕ ਬੈਂਸ ਵੱਲੋਂ ਡੀਸੀ ਤੋਂ ਸਵਾਲ ਜਵਾਬ ਕੀਤੇ ਗਏ ਸਨ। ਜਿਸ ਦੌਰਾਨ ਸਿਮਰਜੀਤ ਬੈਂਸ ਨੇ ਡੀਸੀ ਗੁਰਦਾਸਪੁਰ ਵਿਪੁਲ ਉਜਵਲ ਦੇ ਨਾਲ ਬਦਸਲੂਕੀ ਕੀਤੀ, ਜਿਸ ਦੀ ਵੀਡੀਓ ਵੀ ਕਾਫੀ ਵਾਇਰਲ ਹੋਈ ਸੀ। ਜਿਸ ਕਾਰਨ ਬਲਬੀਰ ਸਿੰਘ ਦੀ ਸ਼ਿਕਾਇਤ ‘ਤੇ ਬਟਾਲਾ ਦੇ ਸਿਟੀ ਥਾਣੇ ਵਿੱਚ ਗੈਰ ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
-PTCNews