Wed, Apr 24, 2024
Whatsapp

ਜਬਰ ਜਨਾਹ ਮਾਮਲੇ 'ਚ ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਵੇਗੀ ਸੁਣਵਾਈ

Written by  Ravinder Singh -- May 23rd 2022 08:00 AM
ਜਬਰ ਜਨਾਹ ਮਾਮਲੇ 'ਚ ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਵੇਗੀ ਸੁਣਵਾਈ

ਜਬਰ ਜਨਾਹ ਮਾਮਲੇ 'ਚ ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ : ਜਬਰ ਜਨਾਹ ਮਾਮਲੇ ਵਿੱਚ ਘਿਰੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਲਗਾਈ ਜ਼ਮਾਨਤ ਅਰਜ਼ੀ ਉਤੇ ਅੱਜ ਸੁਣਵਾਈ ਹੋਵੇਗੀ। ਜਬਰ ਜਨਾਹ ਮਾਮਲੇ ਵਿੱਚ ਸਿਮਰਜੀਤ ਬੈਂਸ ਉਤੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਵਿੱਚ ਪੇਸ਼ ਨਾ ਹੋਣ ਤੋਂ ਬਾਅਦ ਉਸ ਨੂੰ ਭਗੌੜਾ ਐਲਾਨ ਦਿੱਤਾ ਗਿਆ ਸੀ ਤੇ ਇਕ ਹੋਰ ਮਾਮਲਾ ਦਰਜ ਕਰ ਲਿਆ ਗਿਆ ਸੀ। ਜ਼ਿਕਰਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ਉਤੇ ਜਬਰ ਜਨਾਹ ਦੇ ਮਾਮਲੇ ਵਿੱਚ ਭਗੌੜਾ ਐਲਾਨਣ ਦੇ ਕਾਰਨ ਪੁਲਿਸ ਨੂੰ ਕੇਸ ਰਜਿਸਟਰ ਕਰਨ ਦੇ ਹੁਕਮ ਦਿੱਤੇ ਸਨ। ਬੈਂਸ ਤੋਂ ਇਲਾਵਾ ਲੁਧਿਆਣਾ ਪੁਲਿਸ ਨੇ ਬਾਕੀ ਹੋਰ 6 ਮੁਲਜ਼ਮਾਂ ਉਤੇ 174ਏ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਸੀ। ਸਿਮਰਜੀਤ ਸਿੰਘ ਬੈਂਸ ਵੱਲੋਂ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ। ਪੁਲਿਸ ਵੱਲੋਂ ਸਿਮਰਜੀਤ ਸਿੰਘ ਬੈਂਸ, ਕਰਮਜੀਤ ਸਿੰਘ, ਪਰਮਜੀਤ ਸਿੰਘ ਬੈਂਸ, ਸੁਖਚੈਨ ਸਿੰਘ, ਪ੍ਰਦੀਪ ਕੁਮਾਰ ਉਰਫ ਗੋਗੀ ਸ਼ਰਮਾ, ਬਲਜਿੰਦਰ ਕੌਰ, ਜਸਵਿੰਦਰ ਕੌਰ ਉਰਫ ਭਾਬੀ ਉਤੇ ਮਾਮਲਾ ਦਰਜ ਕੀਤਾ ਗਿਆ ਸੀ। ਜਬਰ ਜਨਾਹ ਮਾਮਲੇ 'ਚ ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਵੇਗੀ ਸੁਣਵਾਈਲੋਕ ਇਨਸਾਫ਼ ਪਾਰਟੀ ਦੇ ਸੁਪਰੀਮੋ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਦਰਜ ਜਬਰ ਜਨਾਹ ਦੇ ਮਾਮਲੇ 'ਚ ਅਦਾਲਤ ਵੱਲੋਂ ਭਗੌੜਾ ਕਰਾਰ ਦੇਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਇਕ ਹੋਰ ਅਪਰਾਧਕ ਮੁਕੱਦਮਾ ਦਰਜ ਕਰ ਲਿਆ ਸੀ। ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਆਈਪੀਸੀ ਦੀ ਧਾਰਾ 174 ਏ ਤਹਿਤ ਸਿਮਰਜੀਤ ਸਿੰਘ ਬੈਂਸ, ਕਰਮਜੀਤ ਸਿੰਘ, ਪਰਮਜੀਤ ਸਿੰਘ ਬੈਂਸ, ਸੁਖਚੈਨ ਸਿੰਘ, ਪ੍ਰਦੀਪ ਕੁਮਾਰ ਉਰਫ ਗੋਗੀ ਸ਼ਰਮਾ, ਬਲਜਿੰਦਰ ਕੌਰ ਤੇ ਜਸਬੀਰ ਕੌਰ ਉਰਫ਼ ਭਾਬੀ ਨੂੰ ਨਾਮਜ਼ਦ ਕੀਤਾ ਹੈ। ਜਬਰ ਜਨਾਹ ਮਾਮਲੇ 'ਚ ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਵੇਗੀ ਸੁਣਵਾਈਜ਼ਿਕਰਯੋਗ ਹੈ ਕਿ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਦੇ ਹੁਕਮਾਂ ਉਤੇ 7 ਜੁਲਾਈ 2021 ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬੈਂਸ ਨੇ ਇਨ੍ਹਾਂ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਕਾਬਿਲੇਗੌਰ ਹੈ ਕਿ ਮਾਮਲਾ ਦਰਜ ਨਾ ਹੋਣ ਕਾਰਨ ਪੀੜਤਾ ਕਈ ਦਿਨਾਂ ਤੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ਉਤੇ ਵੀ ਬੈਠੀ ਰਹੀ ਸੀ। ਸੁਣਵਾਈ ਨਾ ਹੋਣ ਉਤੇ ਉਸ ਨੇ ਕੇਸ ਦਰਜ ਕਰਵਾਉਣ ਲਈ ਅਦਾਲਤ ਤੱਕ ਪਹੁੰਚ ਕੀਤੀ ਸੀ। ਇਹ ਵੀ ਪੜ੍ਹੋ : ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਅੱਤ ਦੀ ਗਰਮੀ ਤੋਂ ਮਿਲੀ ਰਾਹਤ


Top News view more...

Latest News view more...