ਮੁੱਖ ਖਬਰਾਂ

ਸਿੰਘੂ ਬਾਰਡਰ ਕਤਲ ਮਾਮਲਾ : ਨਿਹੰਗ ਸਰਬਜੀਤ ਸਿੰਘ ਨੂੰ 7 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

By Riya Bawa -- October 16, 2021 3:13 pm -- Updated:October 16, 2021 3:15 pm

ਨਵੀਂ ਦਿੱਲੀ: ਸਿੰਘੂ ਬਾਰਡਰ ਕਤਲ ਮਾਮਲੇ ਵਿਚ ਮੁਲਜ਼ਮ ਨਿਹੰਗ ਸਰਬਜੀਤ ਸਿੰਘ ਨੂੰ ਅੱਜ ਸੋਨੀਪਤ ਕੋਰਟ 'ਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਸਰਬਜੀਤ ਨੂੰ 7 ਦਿਨਾਂ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀ ਨਿਹੰਗ ਸਰਬਜੀਤ ਸਿੰਘ ਨੇ ਸਿੰਘੂ ਬਾਰਡਰ ਕਤਲੇਆਮ ਮਾਮਲੇ ਵਿੱਚ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਸੀ। ਉਸਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ ਅਤੇ ਮੈਡੀਕਲ ਕਰਵਾਉਣ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ। ਸਰਬਜੀਤ ਸਿੰਘ ਨੇ ਪੁਲਿਸ ਦੇ ਸਾਹਮਣੇ ਦਾਅਵਾ ਕੀਤਾ ਕਿ ਉਹ ਇਸ ਕਤਲ ਦੇ ਪਿੱਛੇ ਸੀ। ਉਸ ਨੇ ਹੱਥ ਕੱਟਣ ਅਤੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਪੁਲਿਸ ਦੇ ਅਨੁਸਾਰ, ਹੁਣ ਸਰਬਜੀਤ ਤੋਂ ਪੁੱਛਗਿੱਛ ਵਿੱਚ ਇਹ ਪਤਾ ਲਗਾਇਆ ਜਾਵੇਗਾ ਕਿ ਉਸ ਸਮੇਂ ਉਸਦੇ ਨਾਲ ਉੱਥੇ ਹੋਰ ਕੌਣ ਮੌਜੂਦ ਸੀ। ਪੁਲਿਸ ਉਨ੍ਹਾਂ ਸਾਰੇ ਵੀਡੀਓਜ਼ ਨੂੰ ਵੀ ਸਕੈਨ ਕਰ ਰਹੀ ਹੈ ਜਿਨ੍ਹਾਂ ਵਿੱਚ ਇਹ ਪਾਇਆ ਜਾ ਰਿਹਾ ਹੈ ਕਿ ਕਤਲ ਕਿੰਨੀ ਬੇਰਹਿਮੀ ਨਾਲ ਕੀਤਾ ਗਿਆ ਸੀ। ਪੁਲਿਸ ਨੇ ਕਿਹਾ ਕਿ ਜਾਂਚ ਵਿੱਚ ਹੋਰ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਜੇਕਰ ਕੋਈ ਆਰੋਪੀ ਕਤਲ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।

Haryana News: Man's Body Tied To Barricade, Wrist Chopped Off, At Farmers' Protest Site

ਜ਼ਿਕਰਯੋਗ ਹੈ ਕਿ ਦਿੱਲੀ-ਹਰਿਆਣਾ ਸਰਹੱਦ 'ਤੇ ਕਿਸਾਨਾਂ ਦੇ ਪ੍ਰਦਰਸ਼ਨ ਸਥਾਨ ਨੇੜੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਕੇ ਉਸ ਦੀ ਲਾਸ਼ ਨੂੰ ਧਾਤੂ ਦੀ ਤਾਰ ਨਾਲ ਬੰਨ੍ਹ ਕੇ ਬੈਰੀਕੇਡ ਨਾਲ ਟੰਗ ਦਿੱਤਾ ਗਿਆ ਸੀ। ਨਿਹੰਗ ਸਿੰਘਾਂ ਦੇ ਇਕ ਸਮੂਹ ਨੂੰ ਕਥਿਤ ਤੌਰ 'ਤੇ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਸੀ।

Image

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ ਕਲਿੱਪ 'ਚ ਕੁਝ ਨਿਹੰਗਾਂ ਨੂੰ ਖੂਨ ਨਾਲ ਲੱਥ-ਪੱਥ ਪਏ ਇਕ ਨੌਜਵਾਨ ਕੋਲ ਖੜ੍ਹੇ ਵੇਖਿਆ ਗਿਆ ਅਤੇ ਉਸ ਦਾ ਖੱਬਾ ਹੱਥ ਕੱਟਿਆ ਹੋਇਆ ਪਿਆ ਸੀ। ਦੋਸ਼ ਹੈ ਕਿ ਇਹ ਵਿਅਕਤੀ ਸਿੱਖ ਧਾਰਮਿਕ ਪਵਿੱਤਰ ਗ੍ਰੰਥ ਦਾ ਅਪਮਾਨ ਕਰਦਾ ਫੜਿਆ ਗਿਆ ਸੀ, ਜਿਸ ਤੋਂ ਬਾਅਦ ਨਿਹੰਗਾਂ ਨੇ ਉਸ ਦੀ ਹੱਤਿਆ ਕਰ ਦਿੱਤੀ।

-PTC News

  • Share