Tue, Jun 17, 2025
Whatsapp

ਸਿੰਘ ਸਾਹਿਬਾਨ ਨੇ ਨਾਨਕਸ਼ਾਹੀ ਸੰਮਤ 554 ਦਾ ਕੈਲੰਡਰ ਕੀਤਾ ਜਾਰੀ

Reported by:  PTC News Desk  Edited by:  Riya Bawa -- March 12th 2022 03:18 PM
ਸਿੰਘ ਸਾਹਿਬਾਨ ਨੇ ਨਾਨਕਸ਼ਾਹੀ ਸੰਮਤ 554 ਦਾ ਕੈਲੰਡਰ ਕੀਤਾ ਜਾਰੀ

ਸਿੰਘ ਸਾਹਿਬਾਨ ਨੇ ਨਾਨਕਸ਼ਾਹੀ ਸੰਮਤ 554 ਦਾ ਕੈਲੰਡਰ ਕੀਤਾ ਜਾਰੀ

ਅੰਮ੍ਰਿਤਸਰ- ਨਾਨਕਸ਼ਾਹੀ ਸੰਮਤ 554 (ਸੰਨ 2022-23) ਦਾ ਕੈਲੰਡਰ ਅੱਜ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਨਵੇਂ ਨਾਨਕਸ਼ਾਹੀ ਵਰ੍ਹੇ ਦਾ ਕੈਲੰਡਰ ਜਾਰੀ ਕਰਨ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਿੰਘਾਂ ਵਿੱਚੋਂ ਭਾਈ ਸੁਖਵਿੰਦਰ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਹਾਜ਼ਰ ਸਨ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਵਰ੍ਹੇ ਦਾ ਨਾਨਕਸ਼ਾਹੀ ਕੈਲੰਡਰ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ, ਕਿਉਂਕਿ ਇਹ ਸਾਕਾ ਸਿੱਖ ਇਤਿਹਾਸ ਅੰਦਰ ਵੱਡੇ ਮਹੱਤਵ ਨਾਲ ਰੂਬਰੂ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪਾਕਿਸਤਾਨ ਫੇਰੀ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਦੇ ਨੁਮਾਇੰਦਿਆਂ ਨਾਲ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਾਕਾ ਦੀ ਯਾਦਗਾਰ ਸਬੰਧੀ ਗੱਲਬਾਤ ਵੀ ਕੀਤੀ ਹੈ, ਜਿਸ ਦਾ ਸਾਰਥਕ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕੌਮ ਦੇ ਇਤਿਹਾਸਕ ਦਿਹਾੜੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਵਿਚ ਇਕ ਪ੍ਰੇਰਣਾ ਹਨ।
ਸਿੰਘ ਸਾਹਿਬਾਨ ਨੇ ਨਾਨਕਸ਼ਾਹੀ ਸੰਮਤ 554 ਦਾ ਕੈਲੰਡਰ ਕੀਤਾ ਜਾਰੀ
ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਨਾਨਕਸ਼ਾਹੀ ਵਰ੍ਹੇ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੰਗੀ ਗੱਲ ਹੈ ਕਿ ਨਾਨਕਸ਼ਾਹੀ ਵਰ੍ਹੇ ਦੀ ਆਮਦ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਸਮੇਤ ਹੋਰ ਇਤਿਹਾਸਕ ਗੁਰਦੁਆਰਿਆਂ ਅੰਦਰ ਵਿਸ਼ੇਸ਼ ਗੁਰਮਤਿ ਸਮਾਗਮ ਸਜਾਏ ਜਾਂਦੇ ਹਨ ਅਤੇ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਚਾਹੀਦੀ ਹੈ।
ਸਿੰਘ ਸਾਹਿਬਾਨ ਨੇ ਨਾਨਕਸ਼ਾਹੀ ਸੰਮਤ 554 ਦਾ ਕੈਲੰਡਰ ਕੀਤਾ ਜਾਰੀ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ,  ਸੁਖਵਰਸ਼ ਸਿੰਘ ਪੰਨੂ, ਵਧੀਕ ਸਕੱਤਰ  ਪ੍ਰਤਾਪ ਸਿੰਘ, ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ,  ਸਿਮਰਜੀਤ ਸਿੰਘ,  ਸੁਪ੍ਰਿੰਟੈਂਡੈਂਟ  ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਜਸਪਾਲ ਸਿੰਘ ਢੱਡੇ ਆਦਿ ਹਾਜ਼ਰ ਸਨ।
-PTC News

Top News view more...

Latest News view more...

PTC NETWORK