ਸਿੰਘੂ ਬਾਰਡਰ 'ਤੇ ਕਤਲ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ , ਬਾਰਡਰ ਖਾਲੀ ਕਰਵਾਉਣ ਦੀ ਮੰਗ
ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਿੰਘੂ ਬਾਰਡਰ 'ਤੇ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਅਰਜ਼ੀ ਦਾਇਰ ਕਰਦਿਆਂ ਸੁਪਰੀਮ ਕੋਰਟ ਦੇ ਵਕੀਲ ਸ਼ਸ਼ਾਂਕ ਸ਼ੇਖਰ ਝਾਅ ਨੇ ਸਿੰਘੂ ਬਾਰਡਰ ਖਾਲੀ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਛੇਤੀ ਸੁਣਵਾਈ ਲਈ ਸੁਪਰੀਮ ਕੋਰਟ ਵਿੱਚ ਅਪੀਲ ਵੀ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਕਿਸਾਨਾਂ ਦੀ ਸਟੇਜ ਕੋਲ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ।
ਸਿੰਘੂ ਬਾਰਡਰ 'ਤੇ ਕਤਲ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ , ਬਾਰਡਰ ਖਾਲੀ ਕਰਵਾਉਣ ਦੀ ਮੰਗ
ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰਨ ਤੋਂ ਬਾਅਦ ਲਾਸ਼ ਦਾ ਇੱਕ ਹੱਥ ਕੱਟ ਕੇ ਬੈਰੀਕੇਡ 'ਤੇ ਲਟਕਾ ਦਿੱਤਾ ਗਿਆ। ਇੰਨਾ ਹੀ ਨਹੀਂ ਨੌਜਵਾਨ ਦੀ ਲਾਸ਼ ਨੂੰ 100 ਮੀਟਰ ਤੱਕ ਵੀ ਘਸੀਟਿਆ ਗਿਆ। ਉਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਨਿਸ਼ਾਨ ਵੀ ਮਿਲੇ ਹਨ। ਨੌਜਵਾਨ ਦੀ ਹੱਤਿਆ ਦਾ ਦੋਸ਼ ਨਿਹੰਗਾਂ 'ਤੇ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਦਾ ਅਪਮਾਨ ਕੀਤਾ ਸੀ। ਜਦੋਂ ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੁੱਕ ਕੇ ਭੱਜਣ ਲੱਗਾ ਤਾਂ ਸੇਵਾਦਾਰਾਂ ਨੇ ਉਸਨੂੰ ਫੜ ਲਿਆ।
ਸਿੰਘੂ ਬਾਰਡਰ 'ਤੇ ਕਤਲ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ , ਬਾਰਡਰ ਖਾਲੀ ਕਰਵਾਉਣ ਦੀ ਮੰਗ
ਦਰਅਸਲ 'ਚ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਸਾਨ ਅੰਦੋਲਨ ਨੂੰ ਗੈਰਕਨੂੰਨੀ ਕਰਾਰ ਦਿੰਦਿਆਂ ਦਿੱਲੀ ਦੀ ਸਰਹੱਦ ਤੋਂ ਹਟਾਉਣ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹੁਣ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇੱਕ ਔਰਤ ਨਾਲ ਬਲਾਤਕਾਰ ਵੀ ਹੋਇਆ ਸੀ। ਇਸ ਤੋਂ ਪਹਿਲਾਂ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਹਿੰਸਾ ਭੜਕ ਗਈ ਸੀ। ਪ੍ਰਗਟਾਵੇ ਦੀ ਆਜ਼ਾਦੀ ਦੀ ਆੜ ਵਿੱਚ ਇਹ ਅੰਦੋਲਨ ਗੈਰਕਨੂੰਨੀ ਢੰਗ ਨਾਲ ਚੱਲ ਰਿਹਾ ਹੈ। ਸੁਪਰੀਮ ਕੋਰਟ ਤੋਂ ਵਿਚਾਰ ਅਧੀਨ ਪਟੀਸ਼ਨ 'ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਗਈ ਹੈ।
ਸਿੰਘੂ ਬਾਰਡਰ 'ਤੇ ਕਤਲ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ , ਬਾਰਡਰ ਖਾਲੀ ਕਰਵਾਉਣ ਦੀ ਮੰਗ
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਕੁੰਡਲੀ ਵਿੱਚ ਕਿਸਾਨਾਂ ਦੇ ਵਿਰੋਧ ਸਥਾਨ ਦੇ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ। ਜਿਸਦੀ ਸੱਜੀ ਲੱਤ ਅਤੇ ਖੱਬਾ ਹੱਥ ਕੱਟਿਆ ਗਿਆ ਸੀ। ਬਾਅਦ ਵਿੱਚ ਇਸ ਕਤਲ ਦੇ ਸਬੰਧ ਵਿੱਚ 'ਨਿਹੰਗ' ਦੋਸ਼ੀ ਸਰਬਜੀਤ ਸਿੰਘ ਨੇ ਹਰਿਆਣਾ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ। ਫਿਲਹਾਲ ਦੋਸ਼ੀ ਪੁਲਿਸ ਦੀ ਹਿਰਾਸਤ ਵਿੱਚ ਹੈ।
ਸਿੰਘੂ ਬਾਰਡਰ 'ਤੇ ਕਤਲ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ , ਬਾਰਡਰ ਖਾਲੀ ਕਰਵਾਉਣ ਦੀ ਮੰਗ
ਓਧਰ ਸੰਯੁਕਤ ਕਿਸਾਨ ਮੋਰਚੇ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇੱਕ ਨਿਹੰਗ ਸਮੂਹ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦਾਅਵਾ ਕੀਤਾ ਗਿਆ ਹੈ ਕਿ ਮ੍ਰਿਤਕ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸੇ ਕਾਰਨ ਉਸਦੀ ਹੱਤਿਆ ਕਰ ਦਿੱਤੀ ਗਈ। ਸੰਯੁਕਤ ਕਿਸਾਨ ਮੋਰਚਾ ਨੇ ਇਸ ਬੇਰਹਿਮ ਹੱਤਿਆ ਦੀ ਨਿੰਦਾ ਕੀਤੀ ਹੈ। ਇਸਦੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਕਿ ਕਿਸਾਨ ਸੰਗਠਨ ਦਾ ਦੋਵਾਂ ਧਿਰਾਂ - ਨਿਹੰਗ ਸਮੂਹ ਅਤੇ ਮ੍ਰਿਤਕਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
-PTCNews