Thu, Sep 17, 2026
Whatsapp

ਕੈਪਟਨ ਸਰਕਾਰ ਜਾਣ ਬੁੱਝ ਕੇ ਨਿਵੇਕਸ਼ਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ : ਸ਼੍ਰੋਮਣੀ ਅਕਾਲੀ ਦਲ  

Reported by:  PTC News Desk  Edited by:  Shanker Badra -- May 24th 2021 10:00 AM
ਕੈਪਟਨ ਸਰਕਾਰ ਜਾਣ ਬੁੱਝ ਕੇ ਨਿਵੇਕਸ਼ਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ : ਸ਼੍ਰੋਮਣੀ ਅਕਾਲੀ ਦਲ  

ਕੈਪਟਨ ਸਰਕਾਰ ਜਾਣ ਬੁੱਝ ਕੇ ਨਿਵੇਕਸ਼ਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ : ਸ਼੍ਰੋਮਣੀ ਅਕਾਲੀ ਦਲ  

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਜਾਣ ਬੁੱਝ ਕੇ ਸੂਬੇ ਵਿਚ ਨਵਾਂ ਨਿਵੇਸ਼ ਕਰਨ ਦੇ ਇੱਛੁਕ ਨਿਵੇਸ਼ਕਾਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਿੰਗਲ ਵਿੰਡੋ ਸਮੇਤ ਕੀਤੇ ਵੱਡੇ ਵੱਡੇ ਦਾਅਵੇ ਮੂਧੇ ਮੂੰਹ ਡਿੱਗੇ ਹਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਤੇ ਉਦਯੋਗ ਵਿੰਗ ਦੇ ਪ੍ਰਧਾਨ ਐਨ.ਕੇ ਸ਼ਰਮਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨਿਵੇਸ਼ਕਾਂ ਨੂੰ ਜਾਣ ਬੁੱਝ ਕੇ ਪ੍ਰੇਸ਼ਾਨ ਕਰ ਰਹੀ ਹੈ ਤੇ ਇਹਨਾਂ ਨੁੰ ਆਪਣੇ ਪ੍ਰਾਜੈਕਟਾਂ ਵਾਸਤੇ ਮਨਜ਼ੂਰੀ ਲੈਣ ਵਾਸਤੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਬੂਹੇ ਖੜਕਾਉਣੇ ਪੈ ਰਹੇ ਹਨ। ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਜੀ ਨੇ ਕਿਹਾ ਕਿ ਨਿਵੇਸ਼ਕਾਂ ਨੂੰ ਵੱਖ ਵੱਖ ਮਨਜ਼ੂਰੀਆਂ ਲੈਣ ਵਾਸਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਇਕ ਪਾਸੇ ਤਾਂ ਮੁੱਖ ਮੰਤਰੀ ਇਹ ਐਲਾਨ ਕਰ ਰਹੇ ਹਨ ਕਿ ਜ਼ਮੀਨ ਦੀ ਵਰਤੋਂ ਵਿਚ ਤਬਦੀਨੀ ਯਾਨੀ ਸੀ ਐਲ ਯੂ ਵਾਸਤੇ ਕੋਈ ਖਰਚਾ ਨਹੀਂ ਲਿਆ ਜਾਵੇਗਾ ਜਦਕਿ ਨਵੇਂ ਨਿਵੇਸ਼ਾਂ ਨੁੰ ਇਹ ਕਲੀਅਰੰਸ ਲੈਣ ਵਾਸਤੇ ਵੱਡੀ ਰਕਮ ਖਰਚ ਕਰਨੀ ਪੈ ਰਹੀ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਨਿਵੇਸ਼ਕਾਂ ਨੂੰ ਵੱਖ ਵੱਖ ਵਿਭਾਗਾਂ ਵਿਚ ਆਪਣੀ ਫਾਈਲ ਅੱਗੇ ਤੁਰਦੀ ਰਹਿਣ ਵਾਲੇ ਐਫ ਡੀ ਸਮੇਤ ਅਨੇਕਾਂ ਤਰੀਕੇ ਦੀ ਗਰੰਟੀ ਦੇਣੀ ਪੈ ਰਹੀ ਹੈ। ਐਨ.ਕੇ ਸ਼ਰਮਾ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਦੇ ਅਫਸਰ ਇਹਨਾ ਨਿਵੇਸ਼ਾਂ ਨੂੰ ਨਜਾਇਜ਼ ਤੰਗ ਪ੍ਰੇਸ਼ਾਨ ਕ ਰਹੇ ਹਨ ਹਾਲਾਾਂਕਿ ਇਹਨਾਂ ਨੇ ਪਹਿਲਾਂ ਹੀ ਮੁੱਖ ਮੰਤਰੀ ਦੇ ਐਲਾਨ ’ਤੇ ਵਿਸ਼ਵਾਸ ਕਰਦਿਆਂ ਆਪਣੇ ਪ੍ਰਾਜੈਕਟਾਂ ਵਾਸਤੇ ਵੱਡੀ ਰਕਮ ਖਰਚ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਫਿਰ ਤੋਂ ਆਪਣੀ ਜ਼ੁਬਾਨ ’ਤੇ ਉਸੇ ਤਰੀਕੇ ਪੱਕੇ ਨਹੀਂ ਉਤਰੇ ਜਿਵੇਂ ਕਿ ਉਹਨਾਂ ਨੇ ਵਿਧਾਨ ਸਭਾ ਚੋਣਾਂ ਮੌਕੇ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ। ਅਕਾਲੀ ਆਗੂ ਨੇ ਕਿਹਾ ਕਿ ਬਜਾਏ ਵੱਡੇ ਤੇ ਝੂਠੇ ਵਾਅਦਿਾ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੇ, ਕਾਂਗਰਸ ਸਰਕਾਰ ਨੂੰ ਨਿਵੇਸ਼ਕਾਂ ਤੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਦੀ ਮੁਆਫੀ ਮੰਗਣੀ ਚਾਹੀਦੀ ਹੈ ਤੇ ਉਹਨਾਂ ਦੀਆਂ ਸ਼ਿਕਾਇਤਾਂ ਤੁਰੰਤ ਦੂਰ ਕਰਨੀਆਂ ਚਾਹੀਦੀਆਂ ਹਨ। ਉਹਨਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਚੇਤੇ ਕਰਵਾਇਆ ਕਿ ਪਹਿਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਨਿਵੇਸ਼ਕਾਂ ਨੂੰ ਕੀਤੇ ਵਾਅਦੇ ਹਮੇਸ਼ਾ ਪੂਰੇ ਕੀਤੇ ਜਾਂਦੇ ਸਨ। ਉਹਨਾਂ ਕਿਹਾ ਕਿ ਜੇਕਰ ਸਰਕਾਰ ਆਪਣੀ ਮੌਜੂਦਾ ਨੀਤੀ  ਤੇ ਸੂਬੇ ਦੇ ਨਿਵੇਸ਼ਕਾਂ ਦੀ ਲੁੱਟ ਜਾਰੀ ਰੱਖਦੀਹ ੈ ਤਾਂ ਫਿਰ ਸੂਬਾ ਸੰਤੋਖ ਭੋਗੇਗਾ ਅਤੇ ਇਸ ਵਾਸਤੇ ਇਨਵੈਸਟ ਪੰਜਾਬ ਵਿਭਾਗ ਆਪ ਆਪਣਾ ਅਕਸ ਖਰਾਬ ਕਰ ਲਵੇਗਾ ਤੇ ਜਵਾਬਦੇਹ ਹੋਵੇਗਾ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK