ਮੁੱਖ ਖਬਰਾਂ

ਸਿੱਪੀ ਸਿੱਧੂ ਕਤਲ ਕਾਂਡ ; ਮੁਲਜ਼ਮ ਕਲਿਆਣੀ ਨੂੰ ਅਦਾਲਤ ਤੋਂ ਨਹੀਂ ਮਿਲੀ ਕੋਈ ਰਾਹਤ

By Ravinder Singh -- July 13, 2022 6:34 pm

ਚੰਡੀਗੜ੍ਹ : ਸਿੱਪੀ ਸਿੱਧੂ ਕਤਲ ਕੇਸ ਵਿੱਚ ਗ੍ਰਿਫ਼ਤਾਰ ਜੱਜ ਦੀ ਧੀ ਕਲਿਆਣੀ ਸਿੰਘ ਨੂੰ ਫਿਲਹਾਲ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲ ਰਹੀ ਹੈ। ਅਦਾਲਤ ਨੇ ਇਕ ਵਾਰ ਫਿਰ ਝਟਕਾ ਦਿੰਦੇ ਹੋਏ ਕਲਿਆਣੀ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਫਿਲਹਾਲ ਕਲਿਆਣੀ ਨੂੰ ਅਦਾਲਤ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਤੇ ਅਦਾਲਤ ਦੇ ਇਸ ਫੈਸਲੇ ਨਾਲ ਕਲਿਆਣੀ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ।

ਸਿੱਪੀ ਸਿੱਧੂ ਕਤਲ ਕਾਂਡ ; ਮੁਲਜ਼ਮ ਕਲਿਆਣੀ ਨੂੰ ਅਦਾਲਤ ਤੋਂ ਨਹੀਂ ਮਿਲੀ ਕੋਈ ਰਾਹਤਸੀਬੀਆਈ ਦੀ ਅਦਾਲਤ ਵਿੱਚ ਕਲਿਆਣੀ ਵੱਲੋਂ ਪਾਈ ਗਈ ਪਟੀਸ਼ਨ ਉਤੇ ਅੱਜ ਸੁਣਵਾਈ ਹੋਈ, ਜਿਸ 'ਤੇ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਲਿਆਣੀ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਮੁਲਜ਼ਮ ਕਲਿਆਣੀ ਸਿੰਘ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਪਿਛਲੇ ਮਹੀਨੇ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਨਿਆਇਕ ਹਿਰਾਸਤ ਵਿੱਚ ਹੈ। ਕਲਿਆਣੀ ਸਿੰਘ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਦੌਰਾਨ ਅਦਾਲਤ ਨੇ ਸਖ਼ਤ ਫੈਸਲਾ ਸੁਣਾਇਆ। ਇਸ ਨਾਲ ਕਲਿਆਣੀ ਸਿੰਘ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ।

ਸਿੱਪੀ ਸਿੱਧੂ ਕਤਲ ਕਾਂਡ ; ਮੁਲਜ਼ਮ ਕਲਿਆਣੀ ਨੂੰ ਅਦਾਲਤ ਤੋਂ ਨਹੀਂ ਮਿਲੀ ਕੋਈ ਰਾਹਤਦੱਸਣਯੋਗ ਹੈ ਕਿ 20 ਸਤੰਬਰ 2015 ਨੂੰ ਸੈਕਟਰ 27 ਦੇ ਇੱਕ ਪਾਰਕ ਨੇੜਿਓਂ ਸਿੱਪੀ ਸਿੱਧੂ ਦੀ ਲਾਸ਼ ਮਿਲੀ ਸੀ, ਜਿਸ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਸੀ। ਇਸ ਵਾਰਦਾਤ ਵਿੱਚ 12 ਬੋਰ ਬੰਦੂਕ ਦੀ ਵਰਤੋਂ ਕੀਤੀ ਗਈ ਸੀ, ਜਿਸ ਵਿੱਚੋਂ 4 ਗੋਲੀਆਂ ਚਲਾਈਆਂ ਗਈਆਂ ਸਨ।

ਸਿੱਪੀ ਸਿੱਧੂ ਕਤਲ ਕਾਂਡ ; ਮੁਲਜ਼ਮ ਕਲਿਆਣੀ ਨੂੰ ਅਦਾਲਤ ਤੋਂ ਨਹੀਂ ਮਿਲੀ ਕੋਈ ਰਾਹਤਥਾਣਾ ਸੈਕਟਰ-26 ਦੀ ਪੁਲਿਸ ਨੇ ਉਕਤ ਮਾਮਲੇ ਸਬੰਧੀ 21 ਸਤੰਬਰ 2015 ਨੂੰ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ ਤੇ 22 ਜਨਵਰੀ 2016 ਨੂੰ ਇਹ ਕੇਸ ਸੀਬੀਆਈ ਨੂੰ ਟਰਾਂਸਫਰ ਕੀਤਾ ਗਿਆ, ਜਿਸ ਤੋਂ ਬਾਅਦ ਸਿੱਪੀ ਸਿੱਧੂ ਕਤਲ ਮਾਮਲੇ ਦੀ ਜਾਂਚ ਸੀਬੀਆਈ ਨੇ ਸ਼ੁਰੂ ਕਰ ਦਿੱਤੀ ਸੀ। ਪੁਲਿਸ ਅਤੇ ਸੀਬੀਆਈ ਜਾਂਚ ਦੌਰਾਨ ਮ੍ਰਿਤਕ ਸਿੱਪੀ ਸਿੱਧੂ ਦੇ ਪਰਿਵਾਰ ਵੱਲੋਂ ਮੁਲਜ਼ਮ ਕਲਿਆਣੀ ਸਿੰਘ ਉਤੇ ਕਤਲ ਦੇ ਦੋਸ਼ ਲਾਏ ਗਏ ਸਨ।

ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ ਤੋਂ ਭਾਰਤੀ ਜੋੜਾ 45 ਪਿਸਤੌਲਾਂ ਸਮੇਤ ਗ੍ਰਿਫਤਾਰ

  • Share