Fri, Apr 19, 2024
Whatsapp

ਸ਼੍ਰੋਮਣੀ ਅਕਾਲੀ ਦਲ ਦੀ 'ਜਨ ਚੇਤਨਾ ਰੈਲੀ' 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਵੀਡੀਓ

Written by  Jashan A -- February 17th 2019 01:19 PM
ਸ਼੍ਰੋਮਣੀ ਅਕਾਲੀ ਦਲ ਦੀ 'ਜਨ ਚੇਤਨਾ ਰੈਲੀ' 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਵੀਡੀਓ

ਸ਼੍ਰੋਮਣੀ ਅਕਾਲੀ ਦਲ ਦੀ 'ਜਨ ਚੇਤਨਾ ਰੈਲੀ' 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਵੀਡੀਓ

ਸ਼੍ਰੋਮਣੀ ਅਕਾਲੀ ਦਲ ਦੀ 'ਜਨ ਚੇਤਨਾ ਰੈਲੀ' 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਵੀਡੀਓ,ਸਿਰਸਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਹਰਿਆਣਾ ਦੇ ਅੰਬਾਲਾ ਤੋਂ ਬਾਅਦ ਸਿਰਸਾ ‘ਚ ਵੀ ਅੱਜ ਜਨ ਚੇਤਨਾ ਰੈਲੀ ਕੀਤੀ ਜਾ ਰਹੀ ਹੈ। ਸਿਰਸਾ ਰੈਲੀ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਸਮੁੱਚੀ ਲੀਡਰਸ਼ਿਪ ਸਮੇਤ ਸਿਆਸੀ ਸਟੇਜ 'ਤੇ ਪਹੁੰਚ ਚੁੱਕੇ ਹਨ। ਇਸ ਮੌਕੇ ਉਹਨਾਂ ਨਾਲ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ ਅਤੇ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਹਨ। [caption id="attachment_257788" align="aligncenter" width="300"]Shiromani Akali Dal ਸ਼੍ਰੋਮਣੀ ਅਕਾਲੀ ਦਲ ਦੀ 'ਜਨ ਚੇਤਨਾ ਰੈਲੀ' 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਵੀਡੀਓ[/caption] ਜਿਸ ਦੌਰਾਨ ਲੋਕਾਂ ਪਾਰਟੀ ਦੇ ਪ੍ਰਮੁੱਖ ਆਗੂਆਂ ਵੱਲੋਂ ਲੋਕਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਥੇ ਹੀ ਅਗਾਮੀ ਚੋਣਾਂ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਰੈਲੀ ‘ਚ ਵੱਡੀ ਗਿਣਤੀ ‘ਚ ਲੋਕ ਦੂਰੋਂ ਨੇੜਿਓਂ ਪਹੁੰਚ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਹਨ। [caption id="attachment_257885" align="aligncenter" width="300"]sad ਸ਼੍ਰੋਮਣੀ ਅਕਾਲੀ ਦਲ ਦੀ 'ਜਨ ਚੇਤਨਾ ਰੈਲੀ' 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਵੀਡੀਓ[/caption] ਇਸ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਦੇ ਉਪ-ਪ੍ਰਧਾਨ ਵੀਰਭਾਨ ਮਹਿਤਾ ਨੇ ਇਸ ਬਾਰੇ ਵਿੱਚ ਦੱਸਿਆ ਸੀ ਕਿ ਪੂਰੇ ਹਰਿਆਣਾ ਵਿੱਚ ਹਰ ਸ਼ਹਿਰ ਅਤੇ ਹਰ ਪਿੰਡ ਵਿੱਚ ਇਸ ਰੈਲੀ ਲਈ ਲੋਕਾਂ ਨੂੰ ਨਿਓਤਾ ਦਿੱਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਸੂਬੇ ਭਰ ਤੋਂ ਰੈਲੀ ਲਈ ਲੋਕ ਪਹੁੰਚਣਗੇ। ਜਿਸ ਤੋਂ ਬਾਅਦ ਰੈਲੀ 'ਚ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। [caption id="attachment_257886" align="aligncenter" width="300"]sad ਸ਼੍ਰੋਮਣੀ ਅਕਾਲੀ ਦਲ ਦੀ 'ਜਨ ਚੇਤਨਾ ਰੈਲੀ' 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਵੀਡੀਓ[/caption] ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੰਬਾਲਾ ‘ਚ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀ ਕੀਤੀ ਗਈ ਸੀ, ਜਿਸ ‘ਚ ਲੋਕਾਂ ਨੇ ਪਾਰਟੀ ਨੂੰ ਭਰਵਾਂ ਹੁੰਗਾਰਾ ਦਿੱਤਾ ਸੀ। -PTC News


Top News view more...

Latest News view more...