Sat, Apr 27, 2024
Whatsapp

ਪੰਜਾਬ ਪੁਲਿਸ ਦੀ SIT ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ ਸੋਨਾਰੀਆ ਜੇਲ੍ਹ ਲਈ ਰਵਾਨਾ

Written by  Shanker Badra -- November 08th 2021 09:18 AM
ਪੰਜਾਬ ਪੁਲਿਸ ਦੀ SIT ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ ਸੋਨਾਰੀਆ ਜੇਲ੍ਹ ਲਈ ਰਵਾਨਾ

ਪੰਜਾਬ ਪੁਲਿਸ ਦੀ SIT ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ ਸੋਨਾਰੀਆ ਜੇਲ੍ਹ ਲਈ ਰਵਾਨਾ

ਚੰਡੀਗੜ੍ਹ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਇਸ ਵੇਲੇ ਵੱਧਣ ਵਾਲੀਆਂ ਹਨ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਚ ਟੀਮ (SIT) ਲੁਧਿਆਣਾ ਰੇਂਜ ਦੇ ਆਈ.ਜੀ, ਐਸ.ਪੀ.ਐਸ ਪਰਮਾਰ ਦੀ ਅਗਵਾਈ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੋਂ ਪੁੱਛਗਿੱਛ ਲਈ ਅੱਜ ਸਵੇਰੇ ਰਾਜਪੁਰਾ ਤੋਂ ਸੋਨਾਰੀਆ ਜੇਲ੍ਹ ਲਈ ਰਵਾਨਾ ਹੋਈ ਹੈ। [caption id="attachment_546901" align="aligncenter" width="300"] ਪੰਜਾਬ ਪੁਲਿਸ ਦੀ SIT ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ ਸੋਨਾਰੀਆ ਜੇਲ੍ਹ ਲਈ ਰਵਾਨਾ[/caption] ਫਰੀਦਕੋਟ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਰਾਮ ਰਹੀਮ ਤੋਂ ਅੱਜ ਪੁਛਗਿੱਛ ਕੀਤੀ ਜਾਵੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਪੰਜਾਬ ਪੁਲਿਸ ਨੇ 6 ਡੇਰਾ ਪ੍ਰੇਮੀ ਫੜੇ ਹੋਏ ਹਨ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੀ SIT (ਵਿਸ਼ੇਸ਼ ਜਾਂਚ ਟੀਮ) ਵੱਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੋਂ ਪੁੱਛ-ਗਿੱਛ ਲਈ ਪ੍ਰੋਡਕਸ਼ਨ ਵਾਰੰਟ ਦੀ ਚਾਰਾਜੋਈ ਕੀਤੀ ਜਾ ਰਹੀ ਸੀ। [caption id="attachment_546900" align="aligncenter" width="300"] ਪੰਜਾਬ ਪੁਲਿਸ ਦੀ SIT ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ ਸੋਨਾਰੀਆ ਜੇਲ੍ਹ ਲਈ ਰਵਾਨਾ[/caption] ਅੱਜ ਰਵਾਨਾ ਹੋਈ SIT ਵਿੱਚ ਹੋਰ ਮੈਂਬਰ ਐਸ.ਐਸ.ਪੀ. ਬਟਾਲਾ ਮੁਖਵਿੰਦਰ ਸਿੰਘ ਭੁੱਲਰ, ਡੀ.ਐਸ.ਪੀ. ਲਖਵੀਰ ਸਿੰਘ, ਇੰਸਪੈਕਟਰ ਦਲਬੀਰ ਸਿੰਘ ਸ਼ਾਮਲ ਸਨ। ਇਸ ਤੋਂ ਇਲਾਵਾ ਟੀਮ ਦੀ ਸਹਾਇਤਾ ਲਈ ਥਾਣਾ ਬਾਜਾਖਾਨਾ ਦੇ ਐਸ.ਐਚ.ਓ. ਇਕਬਾਲ ਹੁਸੈਨ, ਐਸ.ਆਈ. ਹਰਪ੍ਰੀਤ ਸਿੰਘ ਤੇ ਐਸ.ਆਈ. ਰਾਜੇਸ਼ ਕਿੰਗ ਵੀ ਸ਼ਾਮਲ ਸਨ। [caption id="attachment_546904" align="aligncenter" width="300"] ਪੰਜਾਬ ਪੁਲਿਸ ਦੀ SIT ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ ਸੋਨਾਰੀਆ ਜੇਲ੍ਹ ਲਈ ਰਵਾਨਾ[/caption] ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਰੀਦਕੋਟ ਅਦਾਲਤ ਨੇ ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਦੇ ਹੁਕਮ ਜਾਰੀ ਕੀਤੇ ਸਨ। ਰਾਮ ਰਹੀਮ ਨੂੰ 29 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ 'ਤੇ ਪੰਜਾਬ ਹਰਿਆਣਾ ਹਾਈਕੋਰਟ ਨੇ 28 ਅਕਤੂਬਰ ਨੂੰ ਹੀ ਰੋਕ ਲਗਾ ਦਿਤੀ ਸੀ। ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਜੇਲ੍ਹ ਵਿਚ ਪੁੱਛਗਿੱਛ ਕਰਨ ਦੇ ਨਿਰਦੇਸ਼ ਦਿਤੇ ਸਨ। -PTCNews


Top News view more...

Latest News view more...