Fri, Apr 19, 2024
Whatsapp

ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ SIT ਅਤੇ ਪੰਜਾਬ ਪੁਲਿਸ ਵਲੋਂ ਛਾਪੇਮਾਰੀ

Written by  Shanker Badra -- September 11th 2020 04:35 PM
ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ SIT ਅਤੇ ਪੰਜਾਬ ਪੁਲਿਸ ਵਲੋਂ ਛਾਪੇਮਾਰੀ

ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ SIT ਅਤੇ ਪੰਜਾਬ ਪੁਲਿਸ ਵਲੋਂ ਛਾਪੇਮਾਰੀ

ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ SIT ਅਤੇ ਪੰਜਾਬ ਪੁਲਿਸ ਵਲੋਂ ਛਾਪੇਮਾਰੀ:ਚੰਡੀਗੜ੍ਹ : ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਅਤੇ ਪੰਜਾਬ ਪੁਲਿਸ ਵਲੋਂ ਅੱਜ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਦੋ ਵੱਖ-ਵੱਖ ਥਾਈਂ ਛਾਪੇਮਾਰੀ ਕੀਤੀ ਗਈ ਹੈ। ਐੱਸ.ਆਈ.ਟੀ. ਅਤੇ ਪੰਜਾਬ ਪੁਲਿਸ ਵਲੋਂ ਚੰਡੀਗੜ੍ਹ ਦੇ ਸੈਕਟਰ-10 'ਚ ਸਥਿਤ ਇੱਕ ਘਰ ਅਤੇ ਜ਼ਿਲ੍ਹਾ ਹੁਸ਼ਿਆਰਪੁਰ 'ਚ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਖ਼ੁਦਾ ਕਰਾਲਾ 'ਚ ਛਾਪੇਮਾਰੀ ਕੀਤੀ ਗਈ ਪਰ ਸੈਣੀ ਕਿਤੇ ਨਹੀਂ ਮਿਲਿਆ।  ਸੈਣੀ ਇਸ ਵੇਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਆਪਣੀ ਸੁਰੱਖਿਆ ਛਤਰੀ ਛੱਡ ਕੇ ਫਰਾਰ ਹੈ। [caption id="attachment_430095" align="aligncenter" width="300"] ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ SIT ਅਤੇ ਪੰਜਾਬ ਪੁਲਿਸ ਵਲੋਂ ਛਾਪੇਮਾਰੀ[/caption] ਦੱਸਣਯੋਗ ਹੈ ਕਿ ਬਲਵੰਤ ਸਿੰਘ ਮੁਲਤਾਨੀ ਮਾਮਲੇ ‘ਚ ਹਾਈਕੋਰਟ ਨੇ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਤੇ ਕੇਸ ਨੂੰ ਸੀ.ਬੀ.ਆਈ. ਨੂੰ ਦਿੱਤੇ ਜਾਣ ਦੀ ਮੰਗ ਖ਼ਾਰਜ ਕਰ ਦਿੱਤੀ ਸੀ। ਇਸ ਤੋਂ ਪਹਿਲਾਂ 1 ਸਤੰਬਰ ਨੂੰ ਸੈਣੀ ਨੂੰ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਵੀ ਇਹ ਕਹਿ ਕੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਮੁਲਜ਼ਮ ਸੈਣੀ ਘਿਨੌਣੇ ਅਪਰਾਧਾਂ ਦੇ ਦੋਸ਼ਾਂ ‘ਚ ਘਿਰਿਆ ਹੋਇਆ ਹੈ, ਇਸ ਲਈ ਉਹ ਪੇਸ਼ਗੀ ਜ਼ਮਾਨਤ ਵਰਗੀ ਅਸਾਧਰਨ ਰਾਹਤ ਦਾ ਹੱਕਦਾਰ ਨਹੀਂ ਹੈ। [caption id="attachment_430094" align="aligncenter" width="300"] ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ SIT ਅਤੇ ਪੰਜਾਬ ਪੁਲਿਸ ਵਲੋਂ ਛਾਪੇਮਾਰੀ[/caption] ਦੱਸ ਦੇਈਏ ਕਿ 1991 ਵਿੱਚ ਚੰਡੀਗੜ੍ਹ ਦੇ ਐੱਸਐੱਸਪੀ ਸੁਮੇਧ ਸੈਣੀ ਦੇ ਕਾਫ਼ਲੇ ਉੱਤੇ ਹੋਏ ਬੰਬ ਧਮਾਕੇ ਵਿੱਚ ਤਿੰਨ ਪੁਲੀਸ ਕਰਮਚਾਰੀ ਮਾਰੇ ਗਏ ਸੀ ਜਦੋਂਕਿ ਸੈਣੀ ਤੇ ਕੁੱਝ ਹੋਰ ਪੁਲੀਸ ਜਵਾਨ ਜ਼ਖ਼ਮੀ ਹੋ ਗਏ ਸੀ। ਉਦੋਂ ਸੈਣੀ ਦੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ-17 ਦੇ ਥਾਣੇ ਵਿੱਚ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਉੱਤੇ ਸੈਣੀ ਦੀ ਮੌਜੂਦਗੀ ਵਿੱਚ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ ਸੀ। ਜਿਸ ਤੋਂ ਬਾਅਦ ਮੁਲਤਾਨੀ ਦੀ ਥਾਣੇ ਵਿੱਚ ਕੀਤੀ ਕੁੱਟਮਾਰ ਦੌਰਾਨ ਹੀ ਮੌਤ ਹੋ ਗਈ ਸੀ। ਮੁਲਤਾਨੀ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਟਾਰਚਰ ਦੌਰਾਨ ਉਸ ਦੀ ਮੌਤ ਹੋਈ ਸੀ। ਇਸ ਮਗਰੋਂ ਨੌਜਵਾਨ ਦੀ ਲਾਸ਼ ਨੂੰ ਟਿਕਾਣੇ ਲਗਾਉਣ ਲਈ ਵੱਖ-ਵੱਖ ਪੁਲੀਸ ਅਫ਼ਸਰਾਂ ਦੀਆਂ ਡਿਊਟੀਆਂ ਗਈਆਂ। ਪੁਲੀਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕਾਦੀਆ (ਗੁਰਦਾਸਪੁਰ) ਥਾਣੇ ਵਿੱਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਗਿਆ ਕਿ ਮੁਲਤਾਨੀ ਪੁਲੀਸ ਹਿਰਾਸਤ ’ਚੋਂ ਭੱਜ ਗਿਆ ਹੈ। -PTCNews


Top News view more...

Latest News view more...