DSGMC ਦੀਆਂ ਚੋਣਾਂ ਨੂੰ ਲੈਕੇ ਹਰਮੀਤ ਸਿੰਘ ਕਾਲਕਾ ਨੇ ਭਰਿਆ ਨਾਮਜ਼ਦਗੀ ਪੱਤਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਇਕਾਈ ਦੇ ਪ੍ਰਧਾਨ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਕਮੇਟੀ ਦੇ ਜੁਆਇੰਟ ਸਕੱਤਰ ਹਰਵਿੰਦਰ ਸਿੰਘ ਕੇ. ਪੀ . ਸਮੇਤ ਪਾਰਟੀ ਦੇ ਛੇ ਉਮੀਦਵਾਰਾਂ ਨੇ ਅੱਜ ਆਪੋ ਆਪਣੇ ਵਾਰਡ ਤੋਂ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰਾਂ ਕੋਲ ਦਾਖਲ ਕੀਤੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਗਤ ਦੇ ਆਸ਼ੀਰਵਾਦ ਸਦਕਾ ਗੁਰੂ ਘਰਾਂ ਦੀ ਸੇਵਾ ਇਕ ਵਾਰ ਫਿਰ ਤੋਂ ਸਾਡੀ ਝੋਲੀ ਪਵੇਗੀ ਤੇ ਅਸੀਂ ਪਹਿਲਾਂ ਨਾਲੋਂ ਵੀ ਵੱਧ ਚੜ ਕੇ ਸੰਗਤ ਦੀ ਸੇਵਾ ਕਰਾਂਗੇ।