ਮੁੱਖ ਖਬਰਾਂ

ਸਮ੍ਰਿਤੀ ਇਰਾਨੀ ਅਤੇ ਨਿਤਿਨ ਗਡਕਰੀ ਅੱਜ ਪੰਜਾਬ 'ਚ ਕਰਨਗੇ ਚੋਣ ਪ੍ਰਚਾਰ

By Pardeep Singh -- February 16, 2022 11:49 am -- Updated:February 16, 2022 11:53 am

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭੱਖੀ ਹੋਈ ਹੈ। ਪੰਜਾਬ ਦੀਆਂ ਸਿਆਸੀਆਂ ਪਾਰਟੀਆਂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੀ ਜਾਣਕਾਰੀ ਭਾਜਪਾ ਆਗੂ ਜੀਵਨ ਗੁਪਤਾ ਨੇ ਦਿੱਤੀ ਹੈ।ਸਮ੍ਰਿਤੀ ਇਰਾਨੀ ਅਤੇ ਨਿਤਿਨ ਗਡਕਰੀ ਅੱਜ ਪੰਜਾਬ 'ਚ ਕਰਨਗੇ ਚੋਣ ਪ੍ਰਚਾਰ

ਸਮ੍ਰਿਤੀ ਇਰਾਨੀ ਤੇ ਵੱਲੋਂ ਦੇ ਵੱਖ-ਵੱਖ ਸ਼ਹਿਰਾਂ ਵਿਚ ਭਾਜਪਾ ਅਤੇ ਗਠਜੋੜ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਬਠਿੰਡਾ, ਕਪੂਰਥਲਾ, ਫਗਵਾੜਾ ਅਤੇ ਜਲੰਧਰ ਵਿੱਚ ਸੰਬੋਧਨ ਕਰਨਗੇ।ਇਸੇ ਤਰ੍ਹਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਤਲਵੰਡੀ ਸਾਬੋ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਗੇ।ਸਮ੍ਰਿਤੀ ਇਰਾਨੀ ਅਤੇ ਨਿਤਿਨ ਗਡਕਰੀ ਅੱਜ ਪੰਜਾਬ 'ਚ ਕਰਨਗੇ ਚੋਣ ਪ੍ਰਚਾਰ

ਜ਼ਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪਠਾਨਕੋਟ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ ਅਤੇ ਭਲਕੇ 17 ਫਰਵਰੀ ਨੂੰ ਬਠਿੰਡਾ ਵਿਖੇ ਚੋਣ ਪ੍ਰਚਾਰ ਕੀਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਅੱਜ 16 ਫਰਵਰੀ ਭਗਤ ਰਵਿਦਾਸ ਜਯੰਤੀ ਮੌਕੇ ਉਨ੍ਹਾਂ ਨੇ ਦਿੱਲੀ ਵਿੱਚ ਸਥਿਤ ਰਵਿਦਾਸ ਮੰਦਿਰ ਵਿੱਚ ਨਤਮਸਤਕ ਹੋਏ ਅਤੇ ਇਸ ਮੌਕੇ ਉਨ੍ਹਾਂ ਨੇ ਭਗਤ ਰਵਿਦਾਸ ਦੀ ਪੂਜਾ ਅਰਚਨਾ ਕੀਤੀ।ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਰਵਿਦਾਸ ਪ੍ਰਕਾਸ਼ ਪੁਰਬ ਦੀਆਂ ਵਧਾਈਆ ਦਿੱਤੀਆ ਹਨ।

ਉੱਧਰ ਪਿਛਲੀ ਦਿਨੀ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਦੁਆਰਾ ਪੰਜਾਬ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਸੀ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਦੇਸ਼ ਦੇ ਵੱਡੇ ਦਿੱਗਜ ਆਪਣੀ ਆਪਣੀ ਪਾਰਟੀ ਦਾ ਚੋਣ ਪ੍ਰਚਾਰ ਕਰ ਰਹੇ ਹਨ।

ਇਹ ਵੀ ਪੜ੍ਹੋ:ਪਠਾਨਕੋਟ 'ਚ ਅੱਜ ਪੀਐੱਮ ਮੋਦੀ ਕਰਨਗੇ ਦੂਜੀ ਰੈਲੀ

-PTC News

  • Share