Weather Change in Shimla: ਹਿਮਾਚਲ ਦੇ ਸ਼ਿਮਲਾ 'ਚ ਦੁਪਹਿਰ ਬਾਅਦ ਅਚਾਨਕ ਮੌਸਮ ਨੇ ਕਰਵਟ ਲਈ ਅਤੇ ਭਾਰੀ ਗੜੇਮਾਰੀ ਹੋਈ। ਮੌਸਮ ਦੇ ਬਦਲਣ ਦੇ ਕੁਝ ਹੀ ਦੇਰ ਵਿਚ ਸ਼ਿਮਲਾ ਦੀਆਂ ਸੜਕਾਂ ਅਤੇ ਘਰਾਂ ਦੀਆਂ ਛੱਤਾਂ ਗੜਿਆਂ ਦੀ ਚਿੱਟੀ ਚਾਦਰ ਨਾਲ ਢੱਕ ਗਈਆਂ। ਜਿਸ ਕਾਰਨ ਜਿੱਥੇ ਮੌਸਮ ਕਾਫੀ ਵਧੀਆ ਹੋ ਗਿਆ ਉੱਥੇ ਹੀ ਦੂਜੇ ਪਾਸੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਗੜੇਮਾਰੀ ਤੋਂ ਬਾਅਦ ਜਿੱਥੇ ਚਿੱਟੀ ਚਾਦਰ ਜੰਮ ਜਾਣ ਕਾਰਨ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਈ ਉੱਥੇ ਹੀ ਦੂਜੇ ਪਾਸੇ ਸ਼ਿਮਲਾ ਦੇ ਕਈ ਇਲਾਕਿਆਂ 'ਚ ਵੀ ਦੁਪਹਿਰ ਬਾਅਦ ਮੀਂਹ ਪਿਆ। ਜਿਸ ਨਾਲ ਲੋਕਾਂ ਨੇ ਫਰਵਰੀ ਮਹੀਨੇ ਦੀ ਗਰਮੀ ਤੋਂ ਰਾਹਤ ਦਾ ਸਾਹ ਲਿਆ ਹੈ।ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਚੰਬਾ, ਲਾਹੌਲ ਸਪਿਤੀ, ਕਿਨੌਰ ਦੇ ਕੁਝ ਇਲਾਕਿਆਂ 'ਚ ਹਲਕੀ ਬਰਫਬਾਰੀ ਅਤੇ ਚੰਬਾ, ਕਾਂਗੜਾ, ਮੰਡੀ, ਕੁੱਲੂ ਅਤੇ ਸ਼ਿਮਲਾ ਦੇ ਕੁਝ ਇਲਾਕਿਆਂ 'ਚ ਸ਼ਾਮ 6 ਵਜੇ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ ਅਤੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਹ ਵੀ ਪੜ੍ਹੋ: 14,417 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਮੇਤ ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ