ਸੋਸ਼ਲ ਮੀਡੀਆ ਦੇ ਨਵੇਂ ਨਿਯਮਾਂ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ, ਕਹੀ ਵੱਡੀ ਗੱਲ

ਅੱਜ ਯਾਨੀ ਕਿ ਵੀਰਵਾਰ ਨੂੰ ਕੇਂਦਰੀ ਸਰਕਾਰ ਨੇ ਸੋਸ਼ਲ ਮੀਡੀਆ ਮੰਚਾਂ ਦੀ ਦੁਰਵਰਤੋਂ ਰੋਕਣ ਲਈ ਨਵੇਂ ਦਿਸ਼ਾ-ਨਿਰਦੇਸ਼ ਐਲਾਨ ਕੀਤੇ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਧੀਨ ਸੰਬੰਧਤ ਕੰਪਨੀਆਂ ਲਈ ਸ਼ਿਕਾਇਤ ਅਧਿਕਾਰੀ ਦੀ ਨਿਯੁਕਤੀ ਕਰਨਾ, ਸ਼ਰਾਰਤਪੂਰਨ ਸੂਚਨਾ ਦੀ ਸ਼ੁਰੂਆਤ ਕਰਨ ਵਾਲੇ ਪਹਿਲੇ ਵਿਅਕਤੀ ਦਾ ਖ਼ੁਲਾਸਾ ਕਰਨ ਅਤੇ ਅਸ਼ਲੀਲ ਸਮੱਗਰੀ ਤੇ ਜਨਾਨੀਆਂ ਦੀਆਂ ਤਸਵੀਰਾਂ ਨਾਲ ਛੇੜਛਾੜ ਵਰਗੀ ਸਮੱਗਰੀ ਨੂੰ 24 ਘੰਟਿਆਂ ਅੰਦਰ ਹਟਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ।Social Media Platforms Have To Abide By Indian Laws: Amit Shah

Read more :  ਝੂਠੀਆਂ ਅਤੇ ਅਸ਼ਲੀਲ ਖ਼ਬਰਾਂ ਫੈਲਾਉਣ ਵਾਲੇ ਹੋ ਜਾਓ ਸਾਵਧਾਨ !

ਉਥੇ ਹੀ ਇਸ ਫੈਸਲੇ ‘ਤੇ ਬੋਲਦੇ ਹੋਏ ਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਸਾਰੇ ਡਿਜੀਟਲ ਮੀਡੀਆ ਅਤੇ ਓ.ਟੀ.ਟੀ. ਮੰਚਾਂ ਨੂੰ ਬਰਾਬਰ ਮੌਕੇ ਦੇਣ ਲਈ ਵਚਨਬੱਧ ਹੈ ਪਰ ਉਨ੍ਹਾਂ ਨੂੰ ਭਾਰਤੀ ਕਾਨੂੰਨਾਂ ਦਾ ਪਾਲਣ ਕਰਨਾ ਹੋਵੇਗਾ। ਸ਼ਾਹ ਦੀ ਇਸ ਟਿੱਪਣੀ ਤੋਂ ਸਿਰਫ਼ ਕੁੱਝ ਘੰਟੇ ਪਹਿਲਾਂ ਹੀ ਸਰਕਾਰ ਨੇ ਫੇਸਬੁੱਕ ਅਤੇ ਟਵਿੱਟਰ ਵਰਗੀਆਂ ਸੋਸ਼ਲ ਮੀਡੀਆ ਕੰਪਨੀਆਂ ਅਤੇ ਨੈਟਫਲਿਕਸ ਵਰਗੇ ਓ.ਟੀ.ਟੀ. ਮੰਚਾਂ ਲਈ ਵੱਡੇ ਨਿਯਮਾਂ ਦਾ ਐਲਾਨ ਕੀਤਾ ਅਤੇ ਉਨ੍ਹਾਂ ਲਈ ਇਹ ਜ਼ਰੂਰੀ ਬਣਾਇਆ ਕਿ ਅਧਿਕਾਰੀਆਂ ਦੁਆਰਾ ਇਤਰਾਜ਼ਯੋਗ ਪਾਈ ਗਈ ਸਮੱਗਰੀ ਨੂੰ ਉਨ੍ਹਾਂ ਨੂੰ 36 ਘੰਟੇ ਦੇ ਅੰਦਰ ਸਮੱਗਰੀ ਨੂੰ ਹਟਾਉਣਾ ਹੋਵੇਗਾ।

OTT PlatformsRead more : ਕਿਸਾਨ ਅੰਦੋਲਨ ਵਿਚਾਲੇ ਭਲਕੇ ‘ਭਾਰਤ ਬੰਦ’ ,ਦੇਸ਼ ਭਰ ਦੇ 8 ਕਰੋੜ…

ਗ੍ਰਹਿ ਮੰਤਰੀ ਨੇ ਟਵੀਟ ਕੀਤਾ, ‘‘ਸਾਰੇ ਸੋਸ਼ਲ ਮੀਡੀਆ ਮੰਚਾਂ ਨੂੰ ਭਾਰਤੀ ਕਾਨੂੰਨਾਂ ਦਾ ਪਾਲਣ ਕਰਣਾ ਹੋਵੇਗਾ। ਅੱਜ ਐਲਾਨ ਕੀਤੇ ਗਏ ਨਵੇਂ ਨਿਯਮ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਸੰਸਥਾਗਤ ਰੂਪ ਦੇ ਕੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਯਕੀਨੀ ਕਰਕੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੂੰ ਹੋਰ ਮਜ਼ਬੂਤ ਬਣਾਵੇਗਾ।

ਮੈਂ ਨਰਿੰਦਰ ਮੋਦੀ ਜੀ ਅਤੇ ਰਵੀਸ਼ੰਕਰ ਪ੍ਰਸਾਦ ਦੀ ਤਾਰੀਫ਼ ਕਰਦਾ ਹਾਂ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਸਾਰੇ ਡਿਜੀਟਲ ਮੀਡੀਆ ਅਤੇ ਓ.ਟੀ.ਟੀ. ਮੰਚਾਂ ਨੂੰ ਬਰਾਬਰ ਮੌਕੇ ਦੇਣ ਲਈ ਵਚਨਬੱਧ ਹੈ।