Sat, Dec 14, 2024
Whatsapp

ਸਰਹੱਦੀ ਖੇਤਰਾਂ ਦੀ ਸੁਰੱਖਿਆ ਲਈ ਹਰ ਪੱਧਰ ‘ਤੇ ਠੋਸ ਅਤੇ ਨਿਰੰਤਰ ਸਹਿਯੋਗ ਲਾਜਮੀ : ਬਨਵਾਰੀਲਾਲ ਪੁਰੋਹਿਤ

Reported by:  PTC News Desk  Edited by:  Pardeep Singh -- April 12th 2022 05:40 PM
ਸਰਹੱਦੀ ਖੇਤਰਾਂ ਦੀ ਸੁਰੱਖਿਆ ਲਈ ਹਰ ਪੱਧਰ ‘ਤੇ ਠੋਸ ਅਤੇ ਨਿਰੰਤਰ ਸਹਿਯੋਗ ਲਾਜਮੀ : ਬਨਵਾਰੀਲਾਲ ਪੁਰੋਹਿਤ

ਸਰਹੱਦੀ ਖੇਤਰਾਂ ਦੀ ਸੁਰੱਖਿਆ ਲਈ ਹਰ ਪੱਧਰ ‘ਤੇ ਠੋਸ ਅਤੇ ਨਿਰੰਤਰ ਸਹਿਯੋਗ ਲਾਜਮੀ : ਬਨਵਾਰੀਲਾਲ ਪੁਰੋਹਿਤ

ਅੰਮ੍ਰਿਤਸਰ:ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਰਾਸਟਰੀ ਸੁਰੱਖਿਆ ਨੂੰ ਪ੍ਰਭਾਵਤ ਕਰਨ ਵਾਲੇ ਸਰਹੱਦੀ ਜਿਲਿ੍ਹਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਦਾ ਜਾਇਜਾ ਲੈਣ ਲਈ ਕਈ ਮੀਟਿੰਗਾਂ ਕੀਤੀਆਂ।ਇਸ ਮੀਟਿੰਗ ਵਿੱਚ ਬੀ.ਐਸ.ਐਫ., ਇੰਟੈਲੀਜੈਂਸ ਬਿਊਰੋ, ਨਾਰਕੋਟਿਕਸ ਕੰਟਰੋਲ ਬਿਊਰੋ, ਨੈਸਨਲ ਇਨਵੈਸਟੀਗੇਸਨ ਏਜੰਸੀ, ਫੌਜ ਦੀ ਮਿਲਟਰੀ ਇੰਟੈਲੀਜੈਂਸ ਸਮੇਤ ਕੇਂਦਰ ਸਰਕਾਰ ਦੀਆਂ ਵਿਭਿੰਨ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ, ਡਿਪਟੀ ਕਮਿਸਨਰ ਅਤੇ ਐਸ.ਐਸ.ਪੀ. ਹਾਜਰ ਸਨ। ਇਸ ਮੀਟਿੰਗ ਵਿੱਚ ਸਰਹੱਦੀ ਜਿਲ੍ਹੇ ਨਾਲ ਸਬੰਧਤ ਰਾਸਟਰੀ ਸੁਰੱਖਿਆ ਨੂੰ ਪ੍ਰਭਾਵਤ ਕਰਨ ਵਾਲੇ ਪ੍ਰਮੁੱਖ ਮੁੱਦਿਆਂ ਨੂੰ ਉਠਾਇਆ ਗਿਆ ਅਤੇ ਸਾਰੀਆਂ ਏਜੰਸੀਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਰਾਜਪਾਲ ਨ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਸਰਪੰਚਾਂ ਅਤੇ ਜਿਲ੍ਹੇ ਦੇ ਹੋਰ ਪ੍ਰਮੁੱਖ ਨਾਗਰਿਕਾਂ ਨਾਲ ਮੀਟਿੰਗ ਨੂੰ ਸੰਬੋਧਨ ਕੀਤਾ, ਇਸ ਉਪਰੰਤ ਉਹਨਾਂ ਨੇ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ। ਰਾਜਪਾਲ ਨੇ ਆਪਣੇ ਸੰਬੋਧਨ ਵਿੱਚ ਲੋਕਾਂ ਨੂੰ ਸੀਮਾ ਸੁਰੱਖਿਆ ਬਲਾਂ ਦੀਆਂ ‘ਅੱਖਾਂ ਅਤੇ ਕੰਨ’ ਬਣਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਦੀਆਂ ਸਰਹੱਦਾਂ ‘ਤੇ ਡਰੋਨਾਂ ਰਾਹੀਂ ਹਥਿਆਰ ਅਤੇ ਗੋਲਾ ਬਾਰੂਦ ਸੁੱਟਣ ਦੀਆਂ ਪਿਛਲੀਆਂ ਘਟਨਾਵਾਂ ਕਾਰਨ ਸਾਰਿਆਂ ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲ ਆਪਣੀ ਭੂਮਿਕਾ ਨਿਭਾਅ ਰਹੇ ਹਨ ਪਰ ਸਥਾਨਕ ਤੌਰ ‘ਤੇ ਉਪਲਬਧ ਖੁਫ਼ਿਆ ਜਾਣਕਾਰੀ ਅਤੇ ਸਹਿਯੋਗ ਸੂਬੇ ਵਿੱਚ ਹਥਿਆਰਾਂ ਅਤੇ ਨਸੀਲੇ ਪਦਾਰਥਾਂ ਦੀ ਆਮਦ ਨੂੰ ਰੋਕਣ ਵਿੱਚ ਸਹਾਈ ਸਿੱਧ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਜਿਲ੍ਹੇ ਹਥਿਆਰਾਂ ਦੀ ਤਸਕਰੀ ਦੇ ਖਤਰੇ ਦਾ ਸਿਕਾਰ ਹਨ। ਇਸ ਲਈ, ਇਹ ਲਾਜਮੀ ਹੈ ਕਿ ਸੂਬੇ ਅਤੇ ਦੇਸ ਦੀ ਰੱਖਿਆ ਅਤੇ ਸੁਰੱਖਿਆ ਦੇ ਹਿੱਤ ਵਿੱਚ, ਲੋਕ ਸੀਮਾ ਸੁਰੱਖਿਆ ਬਲਾਂ ਅਤੇ ਸੂਬਾ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਅਤੇ ਆਪਣੇ ਖੇਤਰ ਵਿੱਚ ਕਿਸੇ ਵੀ ਸੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਸੂਚਨਾ ਦੇਣ। ਉਨ੍ਹਾਂ ਲੋਕਾਂ ਨੂੰ ਇਲਾਕੇ ਵਿੱਚ ਨਸਿਆਂ ਦੀ ਤਸਕਰੀ ਨੂੰ ਰੋਕਣ ਲਈ ਸਥਾਨਕ ਪ੍ਰਸਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਆਮਦ ਕਿਸੇ ਜੰਗ ਤੋਂ ਘੱਟ ਨਹੀਂ; ਇਹ ਪੰਜਾਬ ਦੇ ਲੋਕਾਂ ‘ਤੇ ਘਾਤਕ ਹਮਲਾ ਹੈ। ਰਾਜਪਾਲ ਨੇ ਕਿਹਾ ਕਿ ਸਰਹੱਦਾਂ ਦੇ ਰਸਤੇ ਤੋਂ ਦੇਸ਼ ਵਿੱਚ ਦਾਖਲ ਹੋਣ ਵਾਲੇ ਨਸ਼ੀਲੇ ਪਦਾਰਥ ਸਹਿਰਾਂ, ਕਸਬਿਆਂ, ਸਕੂਲਾਂ ਅਤੇ ਕਾਲਜਾਂ ਤੱਕ ਪਹੁੰਚਦੇ ਹਨ। ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਸਾਡੀ ਪੀੜ੍ਹੀ ਅਤੇ ਸਾਡੇ ਭਵਿੱਖ ‘ਤੇ ਸਿੱਧਾ ਹਮਲਾ ਹੈ। ਅਸੀਂ ਇਸ ਖਤਰੇ ਨੂੰ ਸਾਡੇ ਸੂਬੇ ਦੇ ਵਰਤਮਾਨ ਨੂੰ ਨੁਕਸਾਨ ਪਹੁੰਚਾਉਣ ਜਾਂ ਭਵਿੱਖ ਨੂੰ ਖਰਾਬ ਕਰਨ ਨਹੀਂ ਦੇ ਸਕਦੇ। ਰਾਜਪਾਲ ਨੇ ਜੋਰ ਦੇ ਕੇ ਕਿਹਾ ਕਿ ਸਾਨੂੰ ਹਰ ਤਰ੍ਹਾਂ ਦੀ ਘੁਸਪੈਠ ਵਿਰੁੱਧ ਹੱਥ ਮਿਲਾਉਣ ਅਤੇ ਆਪਣੀ ਸਰਹੱਦ ਨੂੰ ਸੀਲ ਕਰਨ ਦੀ ਲੋੜ ਹੈ। ਸਰਹੱਦੀ ਖੇਤਰਾਂ ਦੀ ਸੁਰੱਖਿਆ ਨੂੰ ਹਰ ਪੱਧਰ ‘ਤੇ ਲੋਕਾਂ, ਸੂਬਾ ਸਰਕਾਰ ਦੀਆਂ ਏਜੰਸੀਆਂ ਅਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਦੇ ਠੋਸ ਅਤੇ ਨਿਰੰਤਰ ਸਹਿਯੋਗ ਨਾਲ ਹੀ ਯਕੀਨੀ ਬਣਾਇਆ ਜਾ ਸਕਦਾ ਹੈ। ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ “ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਸਾਰਿਆਂ ਦੀ ਵਚਨਬੱਧਤਾ ਦੀ ਲੋੜ ਹੈ।’’ ਰਾਜਪਾਲ ਦੇ ਭਾਸਣ ਵਿੱਚ ਇਸ ਤੱਥ ‘ਤੇ ਵੀ ਜੋਰ ਦਿੱਤਾ ਗਿਆ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਨਿਯਮਿਤ ਰੂਪ ਵਿੱਚ ਗੁਪਤ ਜਾਣਕਾਰੀ ਅਤੇ ਸੂਚਨਾਵਾਂ ਦਾ ਆਦਾਨ-ਪ੍ਰਦਾਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਲਈ ਜਨਤਾ ਦੇ ਸਮਰਥਨ ਦੀ ਲੋੜ ਹੈ। ਉਹਨਾਂ ਅੱਗੇ ਕਿਹਾ ਕਿ ‘ਸਰਹੱਦ ਨੂੰ ਸੁਰੱਖਿਅਤ ਕਰਨ ਲਈ ਸਾਂਝੇ ਯਤਨ ਅਤੇ ਦਿ੍ਰੜ ਸੰਕਲਪ‘ ਯਕੀਨੀ ਤੌਰ ‘ਤੇ ਲਾਹੇਵੰਦ ਸਿੱਧ ਹੋਣਗੇ। ਉਨ੍ਹਾਂ ਨੇ ਸੁਰੱਖਿਆ ਬਲਾਂ ਨੂੰ ਪ੍ਰੇਰਿਤ ਕੀਤਾ ਅਤੇ ਸਰਹੱਦਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਅਤੇ ਬਹਾਦਰੀ ਦੀ ਸਲਾਘਾ ਵੀ ਕੀਤੀ। ਇਸ ਮੌਕੇ ਉਨ੍ਹਾਂ ਦੇ ਪਿੰਸੀਪਲ ਸਕੱਤਰ ਸ੍ਰੀ ਜੇ ਐਮ ਬਾਲਾਮੁਰਗਨ, ਪਿ੍ੰਸੀਪਲ ਸਕੱਤਰ ਸ੍ਰੀ ਰਮੇਸ਼ ਕੁਮਾਰ, ਕਮਿਸ਼ਨਰ ਸ੍ਰੀ ਵੀ ਕੇ ਮੀਨਾ, ਉਪ ਕੁਲਪਤੀ ਡਾ ਜਸਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਹ ਵੀ ਪੜ੍ਹੋ:ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮਾਗਮ ਦੀ ਤਿਆਰੀਆਂ ਨੂੰ ਲੈ ਕੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਨਾਲ ਕੀਤੀ ਇਕੱਤਰਤਾ -PTC News


Top News view more...

Latest News view more...

PTC NETWORK