ਪਿਤਾ ਦੇ ਕਰਜ਼ੇ ਦੀ ਪੰਡ ਹੇਠ ਦੱਬੇ ਪੁੱਤ ਨੇ ਕੀਤੀ ਖ਼ੁਦਕੁਸ਼ੀ, ਧਾਹਾਂ ਮਾਰਕੇ ਰੋਇਆ ਪਿਓ

Son committed suicide under father's debt in Bhawanigarh
ਪਿਤਾ ਦੇ ਕਰਜ਼ੇ ਦੀ ਪੰਡ ਹੇਠ ਦੱਬੇ ਪੁੱਤ ਨੇ ਕੀਤੀ ਖ਼ੁਦਕੁਸ਼ੀ, ਧਾਹਾਂ ਮਾਰਕੇ ਰੋਇਆ ਪਿਓ  

ਪਿਤਾ ਦੇ ਕਰਜ਼ੇ ਦੀ ਪੰਡ ਹੇਠ ਦੱਬੇ ਪੁੱਤ ਨੇ ਕੀਤੀ ਖ਼ੁਦਕੁਸ਼ੀ, ਧਾਹਾਂ ਮਾਰਕੇ ਰੋਇਆ ਪਿਓ:ਭਵਾਨੀਗੜ੍ਹ : ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ। ਭਵਾਨੀਗੜ੍ਹ ਦੇ ਨੇੜਲੇ ਪਿੰਡ ਪੰਨਵਾ ‘ਚ ਅੱਜ ਕਰਜ਼ੇ ਤੋਂ ਦੁਖੀ ਕਿਸਾਨ ਦੇ ਨੌਜਵਾਨ ਪੁੱਤ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ  ਕਰ ਲਈ ਹੈ।

ਜਾਣਕਾਰੀ ਅਨੁਸਾਰ ਸੁਰਿੰਦਰ ਸਿੰਘ ਪੁੱਤਰ ਹਰੀ ਚੰਦ ਦੇ ਪਰਿਵਾਰ ‘ਤੇ ਕਰਜ਼ੇ ਦੀ ਭਾਰੀ ਭੰਡ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਅੱਜ ਸਵੇਰੇ ਆਪਣੇ ਖੇਤਾਂ ‘ਚ ਹੀ ਸੁਰਿੰਦਰ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ।

ਦੱਸਿਆ ਜਾਂਦਾ ਹੈ ਕਿ ਜਦੋਂ ਉਹ ਘਰ ਵਾਪਿਸ ਆ ਆਇਆ ਤਾਂ ਉਸਦੇ ਪਿਤਾ ਨੇ ਖੇਤ ਜਾ ਕੇ ਦੇਖਿਆ ਤਾਂ ਉਸਦੀ ਲਾਸ਼ ਖੇਤ ਵਿਚ ਮੋਟਰ ਦੀ ਛੱਤ ਕੋਲ ਲਟਕ ਰਹੀ ਸੀ, ਉਸਨੇ ਆਪਣੇ ਖੇਤ ‘ਚ ਹੀ ਫਾਹਾ ਲੈ ਲਿਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਪੁਹੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
-PTCNews