ਹੋਰ ਖਬਰਾਂ

ਬਠਿੰਡਾ 'ਚ ਪੁੱਤ ਵੱਲੋਂ ਮਾਂ ਦਾ ਕਤਲ , ਜ਼ਮੀਨ ਨੂੰ ਲੈ ਕੇ ਚੱਲ ਰਿਹਾ ਸੀ ਝਗੜਾ

By Shanker Badra -- March 12, 2021 2:40 pm

ਬਠਿੰਡਾ : ਜ਼ਿਲ੍ਹੇ ਦੇ ਪਿੰਡ ਕਲਿਆਣ ਸੁੱਖਾ ਵਿੱਚ ਬੀਤੀ ਰਾਤ ਜ਼ਮੀਨ ਖਾਤਰ ਇਕ ਕਲਯੁਗੀ ਪੁੱਤਰ ਨੇ ਤੇਜ਼ਧਾਰ ਹਥਿਆਰ ਨਾਲ ਆਪਣੀ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਪੁਲਿਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ 'ਤੇ ਨਸ਼ੇੜੀ ਪੁੱਤ ਅਤੇ ਉਸਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

son kills mother with sharp weapon due to land dispute in Bathinda ਬਠਿੰਡਾ 'ਚ ਪੁੱਤ ਵੱਲੋਂ ਮਾਂ ਦਾ ਕਤਲ , ਜ਼ਮੀਨ ਨੂੰ ਲੈ ਕੇ ਚੱਲ ਰਿਹਾ ਸੀ ਝਗੜਾ

ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਦਾ ਜ਼ਮੀਨ ਨੂੰ ਲੈ ਕੇ ਆਪਣੀ ਮਾਂ ਨਾਲ ਝਗੜਾ ਚੱਲ ਰਿਹਾ ਸੀ।  ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਮ੍ਰਿਤਕ ਦੇ ਭਰਾ ਪਿਆਰਾ ਸਿੰਘ ਵਾਸੀ ਕੋਟੜਾ ਕੌੜਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਉਹ ਆਪਣੀ ਭੈਣ ਕੋਲ ਮਿਲਣ ਲਈ ਪਿੰਡ ਕਲਿਆਣ ਸੁੱਖਾ ਪੁੱਜਾ ਸੀ ਤਾਂ ਘਰ ਦਾ ਦਰਵਾਜ਼ਾ ਬੰਦ ਸੀ।

son kills mother with sharp weapon due to land dispute in Bathinda ਬਠਿੰਡਾ 'ਚ ਪੁੱਤ ਵੱਲੋਂ ਮਾਂ ਦਾ ਕਤਲ , ਜ਼ਮੀਨ ਨੂੰ ਲੈ ਕੇ ਚੱਲ ਰਿਹਾ ਸੀ ਝਗੜਾ

ਜਦੋਂ ਉਹ ਦਰਵਾਜ਼ਾ ਖੋਲ੍ਹ ਕੇ ਘਰ ਅੰਦਰ ਦਾਖਲ ਹੋਇਆ ਤਾਂ ਉਸ ਦੀ ਭੈਣ ਦੀ ਲਾਸ਼ ਮੰਜੇ ਉੱਪਰ ਪਈ ਸੀ ਜਦਕਿ ਉਸ ਦਾ ਭਾਣਜਾ ਸੁਰਜੀਤ ਸਿੰਘ ਅਤੇ ਉਸ ਦੀ ਪਤਨੀ ਸੁਖਜੀਤ ਕੌਰ ਘਰ ਨਹੀਂ ਸਨ। ਉਸ ਦੀ ਭੈਣ ਦੇ ਸਿਰ ਵਿੱਚ ਸੱਟ ਦਾ ਨਿਸ਼ਾਨ ਸੀ ,ਜਿਸ ਤੋਂ ਪਤਾ ਲਗਦਾ ਹੈ ਕਿ ਸੁਰਜੀਤ ਸਿੰਘ ਨੇ ਉਸਦੇ ਸਿਰ ਵਿੱਚ ਕੁਝ ਮਾਰ ਕੇ ਕਤਲ ਕੀਤਾ ਹੈ।

son kills mother with sharp weapon due to land dispute in Bathinda ਬਠਿੰਡਾ 'ਚ ਪੁੱਤ ਵੱਲੋਂ ਮਾਂ ਦਾ ਕਤਲ , ਜ਼ਮੀਨ ਨੂੰ ਲੈ ਕੇ ਚੱਲ ਰਿਹਾ ਸੀ ਝਗੜਾ

ਪਿਆਰਾ ਸਿੰਘ ਨੇ ਇਸ ਘਟਨਾ ਦੀ ਸੂਚਨਾ ਤੁਰੰਤ ਨਥਾਣਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਔਰਤ ਦਾ ਪੋਸਟਮਾਰਟਮ ਕਰਵਾਉਣ ਲਈ ਉਸ ਦੀ ਲਾਸ਼ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ। ਪੁਲਿਸ ਨੇ ਸੁਰਜੀਤ ਸਿੰਘ ਅਤੇ ਸੁਖਜੀਤ ਕੌਰ ਖ਼ਿਲਾਫ਼ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
-PTCNews

  • Share