Wed, Apr 24, 2024
Whatsapp

ਸੋਨੀਆ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 'ਚ ਆਪਣਾ ਅਹੁਦਾ ਛੱਡਣ ਦੀ ਕੀਤੀ ਪੇਸ਼ਕਸ਼ 

Written by  PTC NEWS -- August 24th 2020 01:45 PM
ਸੋਨੀਆ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 'ਚ ਆਪਣਾ ਅਹੁਦਾ ਛੱਡਣ ਦੀ ਕੀਤੀ ਪੇਸ਼ਕਸ਼ 

ਸੋਨੀਆ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 'ਚ ਆਪਣਾ ਅਹੁਦਾ ਛੱਡਣ ਦੀ ਕੀਤੀ ਪੇਸ਼ਕਸ਼ 

ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿੱਚ ਇਸ ਸਮੇਂ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਚੱਲ ਰਹੀ ਹੈ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਮੌਜੂਦਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਪਣਾ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਹੈ।  ਇਸ ਤੋਂ ਪਹਿਲਾਂ ਕੱਲ੍ਹ ਸੋਨੀਆ ਨੇ ਆਪਣਾ ਅਹੁਦਾ ਛੱਡਣ ਦੀ ਇੱਛਾ ਜ਼ਾਹਿਰ ਕੀਤੀ ਸੀ। ਅਜਿਹੀ ਸਥਿਤੀ ਵਿੱਚ ਹੁਣ ਸਵਾਲ ਇਹ ਉੱਠਦਾ ਹੈ ਕਿ ਕਾਂਗਰਸ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਪ੍ਰਧਾਨ ਦੇ ਚੋਣ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਕਿਹਾ ਹੈ। ਉੱਥੇ ਹੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸੋਨੀਆ ਗਾਂਧੀ ਨੂੰ ਅਹੁਦੇ 'ਤੇ ਬਣੇ ਰਹਿਣ ਦੀ ਅਪੀਲ ਕੀਤੀ। ਇਸ ਬੈਠਕ 'ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਸਮੇਤ ਆਗੂ ਮੌਜੂਦ ਹਨ।   ਦੱਸਣਯੋਗ ਹੈ ਕਿ ਕੱਲ੍ਹ 23 ਸੀਨੀਅਰ ਨੇਤਾਵਾਂ ਦੀ ਤਰਫੋਂ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਿਆ ਗਿਆ ਸੀ। ਇਸ ਪੱਤਰ 'ਚ ਕਾਂਗਰਸ ਨੇਤਾਵਾਂ ਨੇ ਜ਼ਮੀਨੀ ਪੱਧਰ 'ਤੇ ਇੱਕ ਸਰਗਰਮ ਪ੍ਰਧਾਨ ਬਣਾਉਣ ਅਤੇ ਸੰਗਠਨ ਨੂੰ ਉੱਪਰ ਤੋਂ ਹੇਠਾਂ ਤੱਕ ਬਦਲਣ ਦੀ ਮੰਗ ਕੀਤੀ ਸੀ।


  • Tags

Top News view more...

Latest News view more...