Sun, Sep 20, 2026
Whatsapp

ਕੈਪਟਨ-ਸਿੱਧੂ ਮਸਲੇ ਦਾ ਸੇਕ, ਸੋਨੀਆ ਗਾਂਧੀ ਨੇ ਸੱਦੀ ਸੰਸਦ ਮੈਂਬਰਾਂ ਦੀ ਬੈਠਕ

Reported by:  PTC News Desk  Edited by:  Baljit Singh -- July 18th 2021 11:59 AM
ਕੈਪਟਨ-ਸਿੱਧੂ ਮਸਲੇ ਦਾ ਸੇਕ, ਸੋਨੀਆ ਗਾਂਧੀ ਨੇ ਸੱਦੀ ਸੰਸਦ ਮੈਂਬਰਾਂ ਦੀ ਬੈਠਕ

ਕੈਪਟਨ-ਸਿੱਧੂ ਮਸਲੇ ਦਾ ਸੇਕ, ਸੋਨੀਆ ਗਾਂਧੀ ਨੇ ਸੱਦੀ ਸੰਸਦ ਮੈਂਬਰਾਂ ਦੀ ਬੈਠਕ

ਚੰਡੀਗੜ੍ਹ : ਪੰਜਾਬ ਵਿਚ ਕਾਂਗਰਸ ਨੂੰ ਲੈ ਕੇ ਚੱਲ ਰਹੇ ਸੰਕਟ ਦੌਰਾਨ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ 19 ਜੁਲਾਈ ਨੂੰ ਕਾਂਗਰਸ ਦੇ ਪੰਜਾਬ ਨਾਲ ਸਬੰਧਤ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨਾਲ ਵਰਚੂਅਲ ਬੈਠਕ ਕਰਨ ਦਾ ਫ਼ੈਸਲਾ ਕੀਤਾ ਹੈ। ਪੜੋ ਹੋਰ ਖਬਰਾਂ: 10ਵੀਂ ਪਾਸ ਨੌਜਵਾਨਾਂ ਲਈ ਬੰਪਰ ਭਰਤੀ, ਮਿਲੇਗੀ ਮੋਟੀ ਤਨਖਾਹ ਸੂਤਰਾਂ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਇਸ ਸੰਕਟ ਦਾ ਨਿਪਟਾਰਾ ਕਰਨ ਸਬੰਧੀ ਕਾਂਗਰਸੀ ਸੰਸਦ ਮੈਂਬਰਾਂ ਦੀ ਰਾਏ ਲਈ ਜਾਵੇਗੀ। ਪੜੋ ਹੋਰ ਖਬਰਾਂ: ਕਾਨਸ ਫਿਲਮ ਫੈਸਟੀਵਲ: ‘ਟਾਈਟਨ’ ਨੇ ਮਾਰੀ ਬਾਜ਼ੀ, ਵੇਖੋ ਸੂਚੀ ਕਾਂਗਰਸ ਦੇ ਲੋਕ ਸਭਾ ਦੇ ਸਾਰੇ 8 ਐੱਮ. ਪੀ. ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹਨ ਅਤੇ ਰਾਜ ਸਭਾ ਦੇ 1-2 ਐੱਮ. ਪੀ. ਮੁੱਖ ਮੰਤਰੀ ਦੇ ਖ਼ਿਲਾਫ਼ ਹਨ। ਸੋਨੀਆ ਵਲੋਂ ਕੀਤੀ ਜਾਣ ਵਾਲੀ ਵਰਚੂਅਲ ਬੈਠਕ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਇਸ ਬੈਠਕ ਤੋਂ ਬਾਅਦ ਹੀ ਕਾਂਗਰਸ ਪ੍ਰਧਾਨ ਵਲੋਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਕੋਈ ਫ਼ੈਸਲਾ ਸੁਣਾਇਆ ਜਾਣਾ ਹੈ। ਪੜੋ ਹੋਰ ਖਬਰਾਂ: ਮੁੰਬਈ 'ਚ ਮੀਂਹ ਕਾਰਨ ਵਾਪਰੀਆਂ ਵੱਖ-ਵੱਖ ਘਟਨਾਵਾਂ 'ਚ 18 ਲੋਕਾਂ ਦੀ ਮੌਤ, ਰੇਲ ਸੇਵਾਵਾਂ ਮੁਅੱਤਲ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK