Sat, Apr 20, 2024
Whatsapp

ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਕਮੇਟੀ ਕੀਤੀ ਭੰਗ

Written by  Jashan A -- January 21st 2020 06:49 PM -- Updated: January 21st 2020 06:53 PM
ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਕਮੇਟੀ ਕੀਤੀ ਭੰਗ

ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਕਮੇਟੀ ਕੀਤੀ ਭੰਗ

ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਕਮੇਟੀ ਕੀਤੀ ਭੰਗ,ਚੰਡੀਗੜ੍ਹ: ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਵੱਡਾ ਫੈਸਲਾ ਲੈਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਰੇ ਅਹੁਦੇਦਾਰਾਂ ਅਤੇ ਇਕਾਈਆਂ ਨੂੰ ਭੰਗ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਸੂਤਰਾਂ ਅਨੁਸਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਸਿਫ਼ਾਰਸ਼ ਤੋਂ ਬਾਅਦ ਹੀ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਭੰਗ ਕਰਨ ਦਾ ਫੈਸਲਾ ਲਿਆ ਹੈ। ਹੋਰ ਪੜ੍ਹੋ:ਯੂਥ ਕਾਂਗਰਸ ਦੇ ਪ੍ਰਧਾਨ ਨੇ ਵਿਆਹ ਸਮਾਗਮ ਦੌਰਾਨ ਵਰ੍ਹਾਏ ਗੋਲੀਆਂ ਦੇ ਮੀਂਹ, ਇੱਕ ਜ਼ਖਮੀ  ਜਾਖੜ ਨੇ ਸੋਨੀਆ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਕਈ ਅਹੁਦੇਦਾਰ ਕੰਮ ਨਹੀਂ ਕਰ ਰਹੇ ਅਤੇ ਪਾਰਟੀ ਦੀ ਕਾਰਗੁਜ਼ਾਰੀ ਪ੍ਰਭਾਵਿਤ ਹੋ ਰਹੀ ਹੈ। ਹੁਣ ਸੁਨੀਲ ਜਾਖੜ ਹਾਈਕਮਾਂਡ ਨਾਲ ਤਾਲਮੇਲ ਕਰਕੇ ਪੰਜਾਬ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕਰਨਗੇ। -PTC News


Top News view more...

Latest News view more...