ਮੁੱਖ ਖਬਰਾਂ

ਅਦਾਕਾਰਾ ਸੋਨੀਆ ਮਾਨ ਅਤੇ ਰਕੇਸ਼ ਟਿਕੇਤ ਦਾ ਬੇਟਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By Shanker Badra -- April 19, 2021 10:04 am -- Updated:Feb 15, 2021


ਅੰਮ੍ਰਿਤਸਰ : ਪੰਜਾਬੀ ਇੰਡਸਟਰੀ ਦੀ ਅਦਾਕਾਰਾ ਅਤੇ ਮਾਡਲ ਸੋਨੀਆ ਮਾਨ ਵੀ ਦਿੱਲੀ ਬਾਰਡਰ ‘ਤੇ ਕਿਸਾਨੀ ਅੰਦੋਲਨ ਵਿੱਚ ਡਟੀ ਹੋਈ ਹੈ। ਇਸ ਦੌਰਾਨ ਅਦਾਕਾਰਾ ਸੋਨੀਆ ਮਾਨ ਅਤੇ ਰਕੇਸ਼ ਟਿਕੇਤ ਦਾ ਬੇਟਾ ਗੌਰਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।ਕਿਸਾਨੀ ਅੰਦੋਲਨ ਦੀ ਚੜਦੀ ਕਲਾ ਤੇ ਖੇਤੀ ਕਾਨੂੰਨਾਂ ਦੇ ਰੱਦ ਹੋਣ ਦੀ ਅਰਦਾਸ ਕੀਤੀ ਹੈ।

ਪੜ੍ਹੋ ਹੋਰ ਖ਼ਬਰਾਂ : ਦੀਪ ਸਿੱਧੂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਇੱਕ ਹੋਰ ਮਾਮਲੇ 'ਚ ਮੁੜ ਕੀਤਾ ਗ੍ਰਿਫ਼ਤਾਰ  

Sonia Mann and Rakesh Tikait son Gaurav at Sri Harmandir sahib , Amritsar ਅਦਾਕਾਰਾ ਸੋਨੀਆ ਮਾਨ ਅਤੇ ਰਕੇਸ਼ ਟਿਕੇਤ ਦਾ ਬੇਟਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਦਾਕਾਰਾ ਸੋਨੀਆ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਬਦ ਗੁਰਬਾਣੀ ਸਰਵਣ ਕੀਤੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ ਹੈ।

Sonia Mann and Rakesh Tikait son Gaurav at Sri Harmandir sahib , Amritsar ਅਦਾਕਾਰਾ ਸੋਨੀਆ ਮਾਨ ਅਤੇ ਰਕੇਸ਼ ਟਿਕੇਤ ਦਾ ਬੇਟਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਦਾਕਾਰਾ ਸੋਨੀਆ ਮਾਨ ਆਪਣੇ ਪਿਤਾ ਸ਼ਹੀਦ ਬਲਦੇਵ ਸਿੰਘ ਮਾਨ ਦੀ ਯਾਦ ਵਿੱਚ ਅੱਜ ਪਿੰਡ ਕੁੱਕੜਵਾਲਾ ਵਿੱਚ ਵਿਸ਼ਾਲ ਕਿਸਾਨ ਰੈਲੀ ਕਰ ਰਹੀ ਹੈ। ਇਸ ਰੈਲੀ ਵਿਚ ਸੰਯੁਕਤ ਕਿਸਾਨ ਮੋਰਚੇ ਦੀਆਂ ਸਾਰੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਦੇ ਇਲਾਵਾ ਕਈ ਕਲਾਕਾਰ ਵੀ ਇਸ ਕਿਸਾਨ ਰੈਲੀ ਵਿੱਚ ਸ਼ਿਰਕਤ ਕਰਨਗੇ।

Sonia Mann and Rakesh Tikait son Gaurav at Sri Harmandir sahib , Amritsar ਅਦਾਕਾਰਾ ਸੋਨੀਆ ਮਾਨ ਅਤੇ ਰਕੇਸ਼ ਟਿਕੇਤ ਦਾ ਬੇਟਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਮਰੀਜ਼ਾਂ ਦੀਆਂ ਲਾਸ਼ਾਂ ਨੂੰ ਕੂੜਾ ਸੁੱਟਣ ਵਾਲੀ ਗੱਡੀ 'ਚ ਲਿਜਾਇਆ ਗਿਆ

ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਹੁਣ ਆਮ ਲੋਕਾਂ ਦਾ ਅੰਦੋਲਨ ਬਣਾ ਗਿਆ ਹੈ। ਇਸ ਲਈ ਲੋਕ ਇਸ ਅੰਦੋਲਨ ਵਿਚ ਜਿੱਤ ਹਾਸਿਲ ਕਰਨਗੇ। ਸੋਨੀਆ ਨੇ ਕਿਹਾ ਕਿ ਸਰਕਾਰ ਗਲਤ ਪ੍ਰਚਾਰ ਕਰ ਰਹੀ ਹੈ ਕਿ ਇਸ ਅੰਦੋਲਨ ਵਿਚ ਘੁਸਕਰ ਖਾਲਿਸਤਾਨੀ ਆਪਣੇ ਰਾਜਨੀਤਿਕ ਅਤੇ ਨਿੱਜੀ ਹਿੱਤ ਪੂਰੇ ਕਰਨ ਵਿੱਚ ਲੱਗੇ ਹੋਏ ਹਨ।

  • Share