ਮੁੱਖ ਖਬਰਾਂ

ਵਿਦਿਆਰਥੀਆਂ ਦੇ 'ਹੱਕ ਚ ਸੋਨੂੰ ਸੂਦ, Board Exam ਰੱਦ ਕਰਨ ਦੀ ਅਪੀਲ ਕੀਤੀ

By Jagroop Kaur -- April 12, 2021 11:13 am -- Updated:April 12, 2021 11:13 am

ਦੇਸ਼ 'ਚ ਇੱਕ ਵਾਰ ਫਿਰ ਲੌਕਡਾਉਨ ਅਤੇ ਕਰਫਿਊ ਦੇ ਹਾਲਤ ਹਨ ਜਿਸ ਦੇ ਕਾਰਨ ਸਕੂਲ ਤੇ ਕਾਲਜ ਵੀ ਬੰਦ ਹੋ ਗਏ ਹਨ। ਇਸ ਸਭ ਦਰਮਿਆਨ ਹਮੇਸ਼ਾ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਰਹਿਣ ਅਤੇ ਕਰਨ ਵਾਲੇ ਬਾਲੀਵੁੱਡ ਸੋਨੂੰ ਸੂਦ ਨੇ ਵਿਦਿਆਰਥੀਆਂ ਦੇ ਬੋਰਡ ਐਗਜ਼ਾਮ ਰੱਦ ਕਰਨ ਦੀ ਅਪੀਲ ਕੀਤੀ ਹੈ।

ਇੰਨਾ ਹੀ ਨਹੀਂ, ਉਨ੍ਹਾਂ ਨੇ ਦੂਜੇ ਦੇਸ਼ਾਂ ਦੀ ਮਿਸਾਲ ਦਿੰਦਿਆਂ ਸਰਕਾਰ ਨੂੰ ਐਗਜ਼ਾਮ ਰੱਦ ਕਰਨ ਦੀ ਅਪੀਲ ਕੀਤੀ ਹੈ। ਸੋਨੂੰ ਸੂਦ ਨੇ ਇਹ ਅਪੀਲ ਆਪਣੇ ਸੋਸ਼ਲ ਮੀਡੀਆ ਰਾਹੀਂ ਕੀਤੀ ਹੈ। ਸੋਨੂ ਸੂਦ ਨੇ ਸੋਸ਼ਲ ਮੀਡੀਆ 'ਤੇ ਆਪਣੀ ਇੱਕ ਵੀਡੀਓ ਸ਼ੇਅਰ ਕੀਤੀ ਹੈ।

ਹੋਰ ਪੜ੍ਹੋ : ਸੋਨੂੰ ਸੂਦ ਬਣੇ ਪੰਜਾਬ ਦੇ ਕੋਰੋਨਾ ਵੈਕਸੀਨ ਮੁਹਿੰਮ ਦੇ ਬ੍ਰਾਂਡ ਅੰਬੈਸੇਡਰ

ਦਰਅਸਲ ਦੇਸ਼ ਵਿਚ ਜਿਸ ਹਿਸਾਬ ਨਾਲ ਕੋਰੋਨਾ ਦੇ ਕੇਸ ਲਗਾਤਾਰ ਵੱਧਦੇ ਜਾ ਰਹੇ ਹਨ। ਆਮ ਆਦਮੀ ਤੋਂ ਲੈ ਕੇ ਬਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਵੀ ਇਸ ਭਿਆਨਕ ਬੀਮਾਰੀ ਦੀ ਲਪੇਟ 'ਚ ਆ ਰਹੀਆਂ ਹਨ। ਇਨ੍ਹਾਂ ਸਭ ਨੂੰ ਦੇਖਦੇ ਹੋਏ ਦੇਸ਼ 'ਚ ਇਕ ਵਾਰ ਫਿਰ ਤਾਲਾਬੰਦੀ ਅਤੇ ਕਰਫਿਊ ਦੇ ਹਾਲਤ ਬਣ ਗਏ ਹਨ ਜਿਸ ਦੇ ਕਾਰਨ ਸਕੂਲ ਤੇ ਕਾਲਜ ਵੀ ਬੰਦ ਹੋ ਗਏ ਹਨ।

Sonu Sood

ਹੋਰ ਪੜ੍ਹੋ :  ਟੂਰਿਜ਼ਮ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਪ੍ਰਸ਼ਾਸਨ ਨੇ ਕੀਤੇ ਅਹਿਮ ਐਲਾਨ, ਜਾਣੋ ਕੀ ਬੋਲੇ ਜੈਰਾਮ ਠਾਕੁਰ

ਇਸ ਵੀਡੀਓ ਵਿਚ ਉਨ੍ਹਾਂ ਨੇ ਬੋਰਡ ਦੇ ਪੇਪਰਾਂ ਨੂੰ ਆਫ਼ਲਾਈਨ ਨਾ ਲੈਣ ਦੀ ਅਪੀਲ ਕੀਤੀ ਹੈ। ਸੋਨੂੰ ਸੂਦ ਨੇ ਵੀਡੀਓ ਵਿਚ ਕਿਹਾ, ‘ਵਿਦਿਆਰਥੀਆਂ ਵਲੋਂ ਮੈਂ ਇਕ ਬੇਨਤੀ ਕਰਨਾ ਚਾਹੁੰਦਾ ਹਾਂ। ਸੀ.ਬੀ.ਐੱਸ.ਈ ਅਤੇ ਬੋਰਡ ਦੀਆਂ ਪ੍ਰੀਖਿਆਵਾਂ ਆਫ਼ਲਾਈਨ ਨਾ ਹੋਣ ਮੈਨੂੰ ਨਹੀਂ ਲਗਦਾ ਕਿ ਵਿਦਿਆਰਥੀ ਮੌਜੂਦਾ ਹਾਲਤਾਂ 'ਚ ਪੇਪਰ ਦੇਣ ਲਈ ਤਿਆਰ ਹਨ।Sonu Sood

ਅਦਾਕਾਰ ਨੇ ਵੀਡੀਓ 'ਚ ਅਰਬ ਅਤੇ ਮੈਕਸੀਕੋ ਵਰਗੇ ਹੋਰ ਦੇਸ਼ਾਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਉਥੇ ਕੋਰੋਨਾ ਦੇ ਕੇਸ ਬਹੁਤ ਘੱਟ ਹੋਣ ਦੇ ਬਾਵਜੂਦ ਵੀ ਸਿੱਖਿਆ ਵਿਭਾਗ ਨੇ ਪੇਪਰ ਰੱਦ ਕਰ ਦਿੱਤੇ ਹਨ। ਸਾਡੇ ਦੇਸ਼ 'ਚ ਕੋਰੋਨਾ ਦੇ ਕੇਸ ਇਨ੍ਹੇ ਵੱਧ ਗਏ ਹਨ ਫਿਰ ਵੀ, ਅਸੀਂ ਪੇਪਰ ਕਰਵਾਉਣ ਬਾਰੇ ਸੋਚ ਰਹੇ ਹਾਂ, ਜੋ ਕਿ ਨਾਜਾਇਜ਼ ਹੈ। ਮੈਨੂੰ ਲੱਗਦਾ ਹੈ ਕਿ ਇਹ ਆਫ਼ਲਾਈਨ ਪੇਪਰਾਂ ਲਈ ਸਹੀ ਸਮਾਂ ਨਹੀਂ ਹੈ। ਮੈਂ ਚਾਹੁੰਦਾ ਹਾਂ ਕਿ ਹਰ ਕੋਈ ਅੱਗੇ ਆਵੇ ਅਤੇ ਇਨ੍ਹਾਂ ਵਿਦਿਆਥੀਆਂ ਦਾ ਸਾਥ ਦੇਵੇ ਤਾਂ ਜੋ ਉਹ ਸੁਰੱਖਿਅਤ ਰਹਿ ਸਕਣ।

  • Share