Advertisment

ਸੋਨੂੰ ਸੂਦ ਦੀ ਭੈਣ ਮਾਲਵਿਕਾ ਕਾਂਗਰਸ 'ਚ ਹੋਈ ਸ਼ਾਮਿਲ

author-image
Riya Bawa
Updated On
New Update
ਸੋਨੂੰ ਸੂਦ ਦੀ ਭੈਣ ਮਾਲਵਿਕਾ ਕਾਂਗਰਸ 'ਚ ਹੋਈ ਸ਼ਾਮਿਲ
Advertisment
ਮੋਗਾ: ਫ਼ਿਲਮ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ਵਿੱਚ ਸ਼ਾਮਲ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ ਹੈ। ਇਸ ਸਮੇਂ ਦੌਰਾਨ ਸੋਨੂੰ ਸੂਦ ਵੀ ਮੌਜੂਦ ਸਨ। ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਮਾਲਵਿਕਾ ਸੂਦ ਨੂੰ ਮੋਗਾ ਤੋਂ ਟਿਕਟ ਮਿਲ ਸਕਦੀ ਹੈ।
Advertisment
publive-imageਤੁਹਾਨੂੰ ਦੱਸ ਦੇਈਏ ਕਿ ਸੋਨੂੰ ਸੂਦ ਕਾਫੀ ਸਮੇਂ ਤੋਂ ਰਾਜਨੀਤੀ ਵਿਚ ਸਰਗਰਮ ਹਨ ਅਤੇ ਉਹ ਮੀਡੀਆਂ ਦੀਆਂ ਸੁਰਖੀਆਂ ਬਣ ਰਹੇ ਹਨ।ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਮੋਗਾ ਤੋਂ ਉਮੀਦਵਾਰੀ ਮਿਲਣ ਦੀ ਆਸ ਹੈ।ਧਿਆਨਯੋਗ ਹੈ ਕਿ ਮਾਲਵਿਕਾ ਸੂਦ ਪਿਛਲੇ ਮਹੀਨੇ ਕਾਂਗਰਸ ਪਾਰਟੀ ਦਾ ਪ੍ਰਚਾਰ ਵੀ ਕਰਦੀ ਵਿਖਾਈ ਦਿੱਤੀ ਸੀ। publive-imageਪਿਛਲੇ ਕਾਫੀ ਸਮੇਂ ਤੋਂ ਜੱਦੋ ਜਹਿਦ ਚੱਲ ਰਹੀ ਸੀ ਕਿ ਉਹ ਕਾਂਗਰਸ ਵਿਚ ਸ਼ਾਮਿਲ ਹੋਣਗੇ ਜਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣਗੇ।ਹੁਣ ਮਾਲਵਿਕਾ ਸੂਦ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ। publive-image ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸੂਦ ਨੇ ਮੁਲਾਕਾਤ ਵੀ ਕੀਤੀ ਸੀ ਅਤੇ ਸੂਦ ਨੇ ਇਕ ਨਿੱਜੀ ਇੰਟਰਵਿਊ ਵਿਚ ਕਿਹਾ ਸੀ ਕਿ ਦੋ ਪਾਰਟੀਆਂ ਵੱਲੋਂ ਰਾਜ ਸਭਾ ਦੀ ਸੀਟ ਦੀ ਆਫਰ ਆਈ ਸੀ।
Advertisment
publive-image -PTC News-
latest-news punjab-news punjabi-news congress punjab-election election-2022 india-news-sonu-sood
Advertisment

Stay updated with the latest news headlines.

Follow us:
Advertisment