ਜੰਮੂ-ਕਸ਼ਮੀਰ: ਸੋਪੋਰ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ CRPF ਦੇ ਜਵਾਨ ਨੂੰ ਦਿੱਤੀ ਗਈ ਸ਼ਰਧਾਂਜਲੀ

Sopore Terror Attack : Sopore Martyred CRPF Jawan Tribute
ਜੰਮੂ-ਕਸ਼ਮੀਰ : ਸੋਪੋਰ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ CRPF ਦੇ ਜਵਾਨ ਨੂੰ ਦਿੱਤੀ ਗਈ ਸ਼ਰਧਾਂਜਲੀ

ਜੰਮੂ-ਕਸ਼ਮੀਰ: ਸੋਪੋਰ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ CRPF ਦੇ ਜਵਾਨ ਨੂੰ ਦਿੱਤੀ ਗਈ ਸ਼ਰਧਾਂਜਲੀ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸੋਪੋਰ ‘ਚ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨ ਨੂੰ ਕਸ਼ਮੀਰ ਦੇ ਇੰਸਪੈਕਟਰ ਜਨਰਲ ਨੇ ਸ਼ਰਧਾਂਜਲੀ ਦਿੱਤੀ ਗਈ ਹੈ। ਇਸ ਦੌਰਾਨ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ।

ਇਸ ਦੌਰਾਨ ਜੁਲਫਿੱਕਰ ਹਸਨ ,ਸੀਆਰਪੀਐੱਫ ਦੇ ਏਡੀਜੀ ਨੇ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੇ ਇੱਕ ਅਫਵਾਹ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਸੀਆਰਪੀਐਫ ਨੇ ਉਸਨੂੰ (ਇੱਕ ਨਾਗਰਿਕ ਨੂੰ) ਗੱਡੀ ਤੋਂ ਬਾਹਰ ਕੱਢ ਦਿੱਤਾ ਅਤੇ ਉਸਨੂੰ ਗੋਲੀ ਮਾਰ ਦਿੱਤੀ। ਇਹ ਪੂਰੀ ਤਰ੍ਹਾਂ ਝੂਠ ਹੈ।

Sopore Terror Attack : Sopore Martyred CRPF Jawan Tribute
ਜੰਮੂ-ਕਸ਼ਮੀਰ : ਸੋਪੋਰ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ CRPF ਦੇ ਜਵਾਨ ਨੂੰ ਦਿੱਤੀ ਗਈ ਸ਼ਰਧਾਂਜਲੀ

ਦੱਸ ਦੇਈਏ ਕਿ ਜੰਮੂ ਕਸ਼ਮੀਰ ਦੇ ਸੋਪੋਰ ਵਿਚ ਸੀਆਰਪੀਐਫ ਦੀ ਇਕ ਗਸ਼ਤ ਪਾਰਟੀ ਉੱਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਹੈ। ਇਸ ਹਮਲੇ ਵਿਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ ਅਤੇ ਤਿੰਨ ਸੀਆਰਪੀਐਫ ਜਵਾਨ ਜ਼ਖ਼ਮੀ ਹੋ ਗਏ ਹਨ। ਇਸ ਤੋਂ ਇਲਾਵਾ ਹਮਲੇ ਵਿਚ ਇਕ ਨਾਗਰਿਕ ਦੀ ਵੀ ਮੌਤ ਹੋ ਗਈ ਹੈ।

ਉਸਦੀ ਘਟਨਾ ਵਾਲੀ ਸਥਾਨ ਤੋਂ ਇੱਕ ਤਸਵੀਰ ਸਾਹਮਣੇ ਆਈ ਸੀ। ਇਸ ਦੌਰਾਨ ਓਥੇ ਜ਼ਮੀਨ ‘ਤੇ ਬਜ਼ੁਰਗ ਦੀ ਮ੍ਰਿਤਕ ਦੇਹ ਪਈ ਹੈ ਅਤੇ ਕੱਪੜੇ ਖ਼ੂਨ ਨਾਲ ਲੱਥਪੱਥ ਪਏ ਹਨ। ਓਥੇ ਹੀ ਮ੍ਰਿਤਕ ਬਜ਼ੁਰਗ ਦੀ ਦਾ 3 ਸਾਲ ਦਾ ਪੋਤਾ ਵੀ ਮੌਜੂਦ ਸੀ ,ਜਿਸ ਨੂੰ ਇੱਕ ਜਵਾਨ ਨੇ ਬਚਾਇਆ ਸੀ।
-PTCNews