ਸਾਬਕਾ SOPU ਪ੍ਰਧਾਨ ਦਾ ਸ਼ਰੇਆਮ ਕਤਲ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ 'ਚ ਲਗਾਤਾਰ ਅਪਰਾਧ ਵਧ ਦੇ ਜਾ ਰਹੇ ਹਨ। ਹਾਲ ਹੀ 'ਚ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਦੇ ਇਕ ਕਲੱਬ ਦੇ ਬਾਹਰ ਉਸ ਵੇਲੇ ਵੱਡੀ ਵਾਰਦਾਤ ਵਾਪਰੀ ਜਦੋਂ ਪੰਜਾਬ ਯੂਨੀਵਰਿਸਟੀ ਸੋਪੂ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਗੁਰਲਾਲ ਬਰਾੜ ਨੂੰ ਕਾਰ ਅੰਦਰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਜਿਸ ਵੇਲੇ ਅਪਰਾਧੀਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਉਸ ਵੇਲੇ ਗੁਰਲਾਲ ਆਪਣੀ ਗੱਡੀ ਦੇ ਵਿਚ ਕਿਸੇ ਦਾ ਇੰਤਜ਼ਾਰ ਕਰ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਗੁਰਲਾਲ ਬਰਾੜ ਇਕ ਕਲੱਬ 'ਚ ਕਿਸੇ ਜਾਣਕਾਰ ਦੀ ਜਨਮਦਿਨ ਦੀ ਪਾਰਟੀ 'ਚ ਸ਼ਾਮਲ ਹੋਣ ਲਈ ਆਇਆ ਸੀ। ਇਸ ਦੌਰਾਨ ਜਦੋਂ ਕਲੱਬ ਦੇ ਬਾਹਰ ਖੜ੍ਹੇ ਹੋ ਕੇ ਉਹ ਕਿਸੇ ਦੀ ਉਡੀਕ ਕਰ ਰਿਹਾ ਸੀ ਤਾਂ ਅਚਾਨਕ ਹੀ ਮੋਟਰਸਾਈਕਲ ਤੇ ਸਵਾਰ ਹੋ ਕੇ 3 ਨੌਜਵਾਨ ਆਏ ਅਤੇ ਉਨ੍ਹਾਂ ਨੇ ਗੁਰਲਾਲ 'ਤੇ ਤਾਬੜਤੋੜ ਗੋਲੀਆਂ ਚਲਾ ਵਰ੍ਹਾਂ ਦਿਤੀਆਂ ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਦੀ ਸੂਚਨਾ 'ਤੇ ਪੁਲਸ ਗੁਰਲਾਲ ਨੂੰ ਪੀ. ਜੀ. ਆਈ. ਲੈ ਕੇ ਪਹੁੰਚੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਕਰਾਰ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਸਾਲ 2015 'ਚ ਗੁਰਲਾਲ ਨੇ ਪੰਜਾਬ ਯੂਨੀਵਰਿਸਟੀ ਤੋਂ ਸੋਪੂ ਵੱਲੋਂ ਚੋਣਾਂ ਲੜੀਆਂ ਸਨ। ਪੁਲਸ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗੁਰਲਾਲ ਬਰਾੜ ਅਕਸਰ ਕਲੱਬਾਂ 'ਚ ਜਾਂਦਾ ਸੀ। ਉਸ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਪਤਾ ਲੱਗਾ ਹੈ ਕਿ ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਰਿਹਾ ਹੈ। ਫਿਲਹਾਲ ਇਨ੍ਹਾਂ ਸਭ ਪਹਿਲੂਆਂ 'ਤੇ ਪੁਲਸ ਜਾਂਚ ਕਰਨ 'ਚ ਜੁੱਟੀ ਹੋਈ ਹੈ। ਇਲਾਕੇ ਦੀ ਸੀਸੀਟੀਵੀ ਫੁਟੇਜ ਦੀ ਪੜਤਾਲ ਕੀਤੀ ਜਾ ਰਹੀ ਹੈ