Advertisment

ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਹੁਣ ਗੁਰਮੀਤ ਰਾਮ ਰਹੀਮ ਤੋਂ ਦੁਬਾਰਾ ਕਰੇਗੀ ਪੁੱਛਗਿੱਛ

author-image
Shanker Badra
Updated On
New Update
ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਹੁਣ ਗੁਰਮੀਤ ਰਾਮ ਰਹੀਮ ਤੋਂ ਦੁਬਾਰਾ ਕਰੇਗੀ ਪੁੱਛਗਿੱਛ
Advertisment
ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਐੱਸ.ਆਈ.ਟੀ. ਟੀਮ ਫਰੀਦਕੋਟ ਜ਼ਿਲ੍ਹੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਰਾਮ ਰਹੀਮ ਤੋਂ ਦੁਬਾਰਾ ਪੁੱਛਗਿੱਛ ਕਰੇਗੀ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਫਿਰ ਰੋਹਤਕ ਦੀ ਸੁਨਾਰੀਆ ਜੇਲ੍ਹ ਜਾਵੇਗੀ। publive-image ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਹੁਣ ਗੁਰਮੀਤ ਰਾਮ ਰਹੀਮ ਤੋਂ ਦੁਬਾਰਾ ਕਰੇਗੀ ਪੁੱਛਗਿੱਛ ਦਰਅਸਲ 'ਚ ਅੱਜ ਹਾਈਕੋਰਟ 'ਚ ਰਾਮ ਰਹੀਮ ਮਾਮਲੇ ਦੀ ਸੁਣਵਾਈ ਦੌਰਾਨ S.I.T. ਨੇ ਆਪਣੀ ਰਿਪੋਰਟ ਪੇਸ਼ ਨਹੀਂ ਕੀਤੀ। ਐੱਸ.ਆਈ.ਟੀ. ਟੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਆਪਣਾ ਜਵਾਬ ਦਾਇਰ ਕਰਨ ਲਈ ਚਾਰ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਉਨ੍ਹਾਂ ਹਾਈਕੋਰਟ ਦੇ ਸਾਹਮਣੇ ਰਾਮ ਰਹੀਮ ਤੋਂ ਦੁਬਾਰਾ ਪੁੱਛਗਿੱਛ ਕਰਨ ਦੀ ਮੰਗ ਕੀਤੀ ਹੈ।
Advertisment
publive-image ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਹੁਣ ਗੁਰਮੀਤ ਰਾਮ ਰਹੀਮ ਤੋਂ ਦੁਬਾਰਾ ਕਰੇਗੀ ਪੁੱਛਗਿੱਛ ਇਸ ਨੂੰ ਦੇਖਦੇ ਹੋਏ ਹਾਈਕੋਰਟ ਨੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 17 ਦਸੰਬਰ ਨੂੰ ਹੋਵੇਗੀ। ਐਸਆਈਟੀ ਨੇ ਹਾਈਕੋਰਟ ਵਿੱਚ ਰਾਮ ਰਹੀਮ ਨੂੰ ਸਹਿਯੋਗ ਦੇਣ ਜਾਂ ਨਾ ਦੇਣ ਬਾਰੇ ਕੁਝ ਨਹੀਂ ਕਿਹਾ। ਜਦੋਂ ਸਰਕਾਰੀ ਵਕੀਲ ਨੇ ਮੁੜ ਜਾਂਚ ਲਈ ਕਿਹਾ ਤਾਂ ਹਾਈ ਕੋਰਟ ਨੇ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਹੁਕਮ ਦਿੱਤੇ ਜਾ ਚੁੱਕੇ ਹਨ। publive-image ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਹੁਣ ਗੁਰਮੀਤ ਰਾਮ ਰਹੀਮ ਤੋਂ ਦੁਬਾਰਾ ਕਰੇਗੀ ਪੁੱਛਗਿੱਛ ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪਹਿਲਾਂ ਫਰੀਦਕੋਟ ਅਦਾਲਤ ਨੇ ਰਾਮ ਰਹੀਮ ਨੂੰ ਪੰਜਾਬ ਲਿਆਉਣ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਸੀ। ਇਸ ਦੇ ਖਿਲਾਫ ਰਾਮ ਰਹੀਮ ਦੇ ਵਕੀਲਾਂ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਐੱਸਆਈਟੀ ਨੂੰ ਉਸ ਤੋਂ ਜੇਲ 'ਚ ਪੁੱਛਗਿੱਛ ਕਰਨ ਦੇ ਹੁਕਮ ਦਿੱਤੇ ਸਨ। publive-image ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਹੁਣ ਗੁਰਮੀਤ ਰਾਮ ਰਹੀਮ ਤੋਂ ਦੁਬਾਰਾ ਕਰੇਗੀ ਪੁੱਛਗਿੱਛ ਜ਼ਿਕਰਯੋਗ ਹੈ ਕਿ ਜੂਨ 2015 ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਚੋਰੀ ਹੋ ਗਿਆ ਸੀ। 25 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਨੇੜੇ 2 ਹੱਥ ਲਿਖਤ ਪੋਸਟਰ ਮਿਲੇ ਸਨ। ਇਹ ਪੰਜਾਬੀ ਭਾਸ਼ਾ ਵਿੱਚ ਲਿਖੇ ਗਏ ਸਨ। ਹੁਣ ਪੰਜਾਬ ਪੁਲਿਸ ਦੀ ਐਸਆਈਟੀ ਇਸ ਮਾਮਲੇ ਵਿੱਚ ਰਾਮ ਰਹੀਮ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ। -PTCNews-
punjab-police sit special-investigation-team gurmeet-ram-rahim interrogate
Advertisment

Stay updated with the latest news headlines.

Follow us:
Advertisment